ਸਵੈਯਾ

Savaiyya

ਸਵੈਯਾ:

ਮੁੰਡ ਕੀ ਮਾਲ ਦਿਸਾਨ ਕੇ ਅੰਬਰ ਬਾਮ ਕਰਿਯੋ ਗਲ ਮੈ ਅਸਿ ਭਾਰੋ

Surrounded by robes, you adore your head with rosary, and wearing a heavy sword.

(ਦੇਵੀ ਨੇ) ਮੁੰਡਾਂ ਦੀ ਮਾਲਾ, ਦਿਸ਼ਾਵਾਂ ਦੇ ਬਸਤ੍ਰ (ਭਾਵ-ਨਗਨ) ਅਤੇ ਖੱਬੇ ਪਾਸੇ ਭਾਰੀ ਤਲਵਾਰ ਧਾਰਨ ਕੀਤੀ ਹੋਈ ਹੈ।

ਲੋਚਨ ਲਾਲ ਕਰਾਲ ਦਿਪੈ ਦੋਊ ਭਾਲ ਬਿਰਾਜਤ ਹੈ ਅਨਿਯਾਰੋ

Your dreadful red eyes, illuminating your forehead, are auspicious.

ਦੋਵੇਂ ਭਿਆਨਕ ਅੱਖਾਂ ਚਮਕਦੀਆਂ ਹਨ ਅਤੇ ਮੱਥੇ ਉਤੇ ਅਣੀਦਾਰ ਤੀਰਾਂ ਵਾਂਗ ਬਿਰਾਜ ਰਹੀਆਂ ਹਨ।

ਛੂਟੇ ਹੈ ਬਾਲ ਮਹਾ ਬਿਕਰਾਲ ਬਿਸਾਲ ਲਸੈ ਰਦ ਪੰਤਿ ਉਜ︀ਯਾਰੋ

Your tresses are flaring, and teeth are sparkling.

ਭਿਆਨਕ ਵਿਸ਼ਾਲ ਕੇਸ ਖੁਲ੍ਹੇ ਹੋਏ ਹਨ ਅਤੇ ਉਜਲੇ ਦੰਦਾਂ ਦੀ ਪੰਕਤੀ ਚਮਕ ਰਹੀ ਹੈ।

ਛਾਡਤ ਜ੍ਵਾਲ ਲਏ ਕਰ ਬ੍ਰਯਾਲ ਸੁ ਕਾਲ ਸਦਾ ਪ੍ਰਤਿਪਾਲ ਤਿਹਾਰੋ ॥੧੭॥

Your viperous hands are snarling out flames.And God Almighty is your protector.(17)

ਹੱਥ ਵਿਚ ਲਏ ਹੋਏ ਸੱਪ ਅੱਗ ਛਡ ਰਹੇ ਹਨ। (ਹੇ ਦੇਵੀ!) ਕਾਲ ਸਦਾ ਤੇਰਾ ਪ੍ਰਤਿਪਾਲਕ ਹੈ ॥੧੭॥

ਭਾਨ ਸੇ ਤੇਜ ਭਯਾਨਕ ਭੂਤਜ ਭੂਧਰ ਸੇ ਜਿਨ ਕੇ ਤਨ ਭਾਰੇ

Gleaming like Sun, brave and magnanimous like mountains,

ਸੂਰਜ ਵਰਗੇ ਤੇਜ ਵਾਲੇ ਭਿਆਨਕ ਦੈਂਤ ('ਭੂਤਜ') ਜਿਨ੍ਹਾਂ ਦੇ ਸ਼ਰੀਰ ਪਹਾੜਾਂ ਵਰਗੇ ਭਾਰੇ ਸਨ।

ਭਾਰੀ ਗੁਮਾਨ ਭਰੇ ਮਨ ਭੀਤਰ ਭਾਰ ਪਰੇ ਨਹਿ ਸੀ ਪਗ ਧਾਰੇ

The Rajas who were filled with ego, and were flying high in pride,

ਜੋ ਮਨ ਵਿਚ ਭਾਰੀ ਗੁਮਾਨ ਨਾਲ ਇਤਨੇ ਭਰੇ ਹੋਏ ਸਨ ਕਿ ਧਰਤੀ ਉਤੇ ਪੈਰ ਨਹੀਂ ਧਰਦੇ ਸਨ।

ਭਾਲਕ ਜਯੋ ਭਭਕੈ ਬਿਨੁ ਭੈਰਨ ਭੈਰਵ ਭੇਰਿ ਬਜਾਇ ਨਗਾਰੇ

The ones who were the ideals of bears and Bhairavas,

ਜੋ ਭਾਲੂਆਂ ਵਾਂਗ ਭਭਕਦੇ ਸਨ ਅਤੇ ਬਿਨਾ ਭੈ ਰਣ-ਭੂਮੀ ਵਿਚ ਭਿਆਨਕ (ਮਾਰੂ) ਭੇਰੀਆਂ ਅਤੇ ਨਗਾਰੇ ਵਜਾਉਂਦੇ ਸਨ।

ਤੇ ਭਟ ਝੂਮਿ ਗਿਰੇ ਰਨ ਭੂਮਿ ਭਵਾਨੀ ਜੂ ਕੇ ਭਲਕਾਨ ਕੇ ਮਾਰੇ ॥੧੮॥

They all were decapitated by Goddess Bhivani and her accomplices, and thrown down to the earth.(18)

ਉਹ ਸੂਰਮੇ ਭਵਾਨੀ ਜੀ ਦੇ ਬਾਣਾਂ ਦੀ ਮਾਰ ਨਾਲ ਰਣ-ਭੂਮੀ ਵਿਚ ਘੁਮੇਰੀ ਖਾ ਕੇ ਡਿਗ ਪਏ ਹਨ ॥੧੮॥

ਓਟ ਕਰੀ ਨਹਿ ਕੋਟਿ ਭੁਜਾਨ ਕੀ ਚੋਟ ਪਰੇ ਰਨ ਕੋਟਿ ਸੰਘਾਰੇ

Those who did not care about the hundreds of thousands of (fighting) arms, Those who obliterated hundreds of thousands of brave enemies,

ਜਿਨ੍ਹਾਂ ਨੇ ਕਰੋੜਾਂ ਭੁਜਾਵਾਂ ਦੀਆਂ ਸਟਾਂ ਵਜਣ ਤੇ ਵੀ ਓਟ ਨਹੀਂ ਲਈ ਅਤੇ ਰਣ ਵਿਚ ਕਰੋੜਾਂ ਨੂੰ ਸੰਘਾਰ ਦਿੱਤਾ ਸੀ।

ਕੋਟਨ ਸੇ ਜਿਨ ਕੇ ਤਨ ਰਾਜਿਤ ਬਾਸਵ ਸੌ ਕਬਹੂੰ ਨਹਿ ਹਾਰੇ

They, with fort like bodies, who had never lost even to (god) Indra,

ਜਿਨ੍ਹਾਂ ਦੇ ਸ਼ਰੀਰ ਕਿਲ੍ਹਿਆਂ ਵਾਂਗ ਸ਼ੋਭਦੇ ਸਨ ਅਤੇ ਇੰਦਰ ਤੋਂ ਵੀ ਕਦੇ ਹਾਰੇ ਨਹੀਂ ਸਨ।

ਰੋਸ ਭਰੇ ਫਿਰੇ ਰਨ ਤੇ ਤਨ ਬੋਟਿਨ ਲੈ ਨਭ ਗੀਧ ਪਧਾਰੇ

Their bodies might have been eaten away by the vultures, But never retreated from the field of war,

ਜੋ ਕ੍ਰੋਧ ਨਾਲ ਭਰ ਕੇ ਰਣ-ਭੂਮੀ ਤੋਂ ਕਦੇ ਟਲੇ ਨਹੀਂ ਸਨ, ਭਾਵੇਂ ਉਨ੍ਹਾਂ ਦੇ ਸ਼ਰੀਰਾਂ ਦੀਆਂ ਬੋਟੀਆਂ ਲੈ ਕੇ ਗਿਰਝਾਂ ਆਕਾਸ਼ ਵਿਚ ਕਿਉਂ ਨਾ ਚਲੀਆਂ ਜਾਣ।

ਤੇ ਨ੍ਰਿਪ ਘੂਮਿ ਗਿਰੇ ਰਨ ਭੂਮਿ ਸੁ ਕਾਲੀ ਕੇ ਕੋਪ ਕ੍ਰਿਪਾਨ ਕੇ ਮਾਰੇ ॥੧੯॥

They were cut down by the sword of Kali, and such Rajas fell flat in the fighting grounds. (19)

ਉਹ (ਦੈਂਤ) ਰਾਜੇ ਕਾਲੀ ਦੀ ਕ੍ਰੋਧ ਨਾਲ ਚਲਾਈ ਤਲਵਾਰ ਦੇ ਮਾਰੇ ਹੋਏ ਰਣ-ਭੂਮੀ ਵਿਚ ਡਿਗ ਪਏ ਸਨ ॥੧੯॥

ਅੰਜਨ ਸੇ ਤਨ ਉਗ੍ਰ ਉਦਾਯੁਧੁ ਧੂਮਰੀ ਧੂਰਿ ਭਰੇ ਗਰਬੀਲੇ

The ones, who possessed heroic bodies, were always ascending in pride.

ਉਨ੍ਹਾਂ ਗਰਬੀਲਿਆਂ ਦੇ ਸੁਰਮੇ ਵਰਗੇ ਸ਼ਰੀਰ ਸਨ, ਭਿਆਨਕ ਸ਼ਸਤ੍ਰ ਉਘਰੇ ਹੋਏ ਸਨ ਅਤੇ ਧੂੰਏ ਵਰਗੀ ਧੂੜ ਨਾਲ ਭਰੇ ਹੋਏ ਸਨ।

ਚੌਪਿ ਚੜੇ ਚਹੂੰ ਓਰਨ ਤੇ ਚਿਤ ਭੀਤਰਿ ਚੌਪਿ ਚਿਰੇ ਚਟਕੀਲੇ

Getting enthusiastic, they came to fight from all the four directions.

ਉਹ ਬਹਾਦਰ ਸੂਰਮੇ ਚਿਤ ਵਿਚ ਉਤਸਾਹ ਨਾਲ ਭਰ ਕੇ ਖਿਝੇ ਹੋਏ ਚੌਹਾਂ ਪਾਸਿਆਂ ਤੋਂ ਉਮਡ ਪਏ ਸਨ।

ਧਾਵਤ ਤੇ ਧੁਰਵਾ ਸੇ ਦਸੋ ਦਿਸਿ ਤੇ ਝਟ ਦੈ ਪਟਕੈ ਬਿਕਟੀਲੇ

Those irrefutable warriors were overwhelmed from all over like the dust storm.

ਉਹ ਅਕੱਟ ਯੋਧੇ ਧੂੜ ਵਾਂਗ ਦਸਾਂ ਦਿਸ਼ਾਵਾਂ ਤੋਂ ਚੜ੍ਹ ਆਏ ਸਨ, (ਉਨ੍ਹਾਂ ਨੂੰ ਕਾਲੀ ਨੇ) ਭੂਮੀ ਉਤੇ ਪਟਕ ਦਿੱਤਾ ਸੀ।

ਰੌਰ ਪਰੇ ਰਨ ਰਾਜਿਵ ਲੋਚਨ ਰੋਸ ਭਰੇ ਰਨ ਸਿੰਘ ਰਜੀਲੇ ॥੨੦॥

And those handsome champions flying in rage headed towards the war.(20)

ਯੁੱਧ-ਭੂਮੀ ਵਿਚ, ਰੌਲਾ ਪੈਣ ਤੇ ਕਮਲ ਵਰਗੇ ਨੈਣਾਂ ਵਾਲੀ (ਦੇਵੀ) ਰੋਹ ਨਾਲ ਭਰੇ ਹੋਏ ਸ਼ੇਰ ਸਹਿਤ ਰਣ ਵਿਚ ਸ਼ੋਭਦੀ ਸੀ ॥੨੦॥

ਕੋਟਿਨ ਕੋਟ ਸੌ ਚੋਟ ਪਰੀ ਨਹਿ ਓਟ ਕਰੀ ਭਏ ਅੰਗ ਢੀਲੇ

Those demons of dusty colours and imbued in dust, and as sharp as steel, had run away.

ਬਹੁਤ ਅਧਿਕ ਸਟਾਂ ਵਜਣ ਤੇ ਵੀ ਕੋਈ ਓਟ ਨਹੀਂ ਲਈ ਅਤੇ ਅੰਗਾਂ ਨੂੰ ਵੀ ਢਿਲਾ ਨਹੀਂ ਕੀਤਾ।

ਜੇ ਨਿਪਟੇ ਅਕਟੇ ਭਟ ਤੇ ਚਟ ਦੈ ਛਿਤ ਪੈ ਪਟਕੇ ਗਰਬੀਲੇ

The bodies as stout as black mountains, and, adorned with iron coats, were intoxicated.

ਜਿਹੜੇ ਨਿਪਟ ਅਕੱਟ ਸੂਰਮੇ ਸਨ, (ਉਨ੍ਹਾਂ) ਹੰਕਾਰੀਆਂ ਨੂੰ ਛੇਤੀ ਹੀ ਧਰਤੀ ਉਤੇ ਪਟਕਾ ਮਾਰਿਆ।

ਜੇ ਹਟੇ ਬਿਕਟੇ ਭਟ ਕਾਹੂ ਸੌ ਤੇ ਚਟ ਦੈ ਚਟਕੇ ਚਟਕੀਲੇ

(The poet says,) ‘Those demons in rage, who were ready to ensue a fight with God Almighty, were dashed to ground

ਜਿਹੜੇ ਵਿਕਟ ਯੋਧੇ ਕਿਸੇ ਤੋਂ ਵੀ (ਯੁੱਧ-ਭੂਮੀ ਵਿਚੋਂ) ਨਹੀਂ ਹਟਾਏ ਜਾ ਸਕੇ, ਉਨ੍ਹਾਂ ਨੂੰ ਛੇਤੀ ਹੀ (ਧਰਤੀ ਉਤੇ) ਸੁਟ ਦਿੱਤਾ।

ਗੌਰ ਪਰੇ ਰਨ ਰਾਜਿਵ ਲੋਚਨ ਰੋਸ ਭਰੇ ਰਨ ਸਿੰਘ ਰਜੀਲੇ ॥੨੧॥

Those were the ones who were, previously, roaring like lions in the battlefields. ‘(22)

ਯੁੱਧ ਵਿਚ ਰੌਲਾ ਪੈਣ ਤੇ ਕਮਲ ਵਰਗੇ ਨੈਣਾਂ ਵਾਲੀ (ਦੇਵੀ) ਰੋਹ ਨਾਲ ਭਰੇ ਹੋਏ ਸ਼ੇਰ ਸਹਿਤ ਰਣ-ਭੂਮੀ ਵਿਚ ਸ਼ੋਭਦੀ ਸੀ ॥੨੧॥

ਧੂਮਰੀ ਧੂਰਿ ਭਰੇ ਧੁਮਰੇ ਤਨ ਧਾਏ ਨਿਸਾਚਰ ਲੋਹ ਕਟੀਲੇ

At the apex time, which could not be envisaged, the invisible drum was beaten on the appearance of the twisted demons,

ਧੂੰਏਂ ਵਰਗੀ ਧੂੜ ਨਾਲ ਭਰੇ ਹੋਏ ਸ਼ਰੀਰਾਂ ਵਾਲੇ ਅਤੇ ਲੋਹੇ ਨੂੰ ਕਟ ਸੁਟਣ ਵਾਲੇ ਦੈਂਤ ਧਾ ਕੇ ਪਏ ਸਨ।

ਮੇਚਕ ਪਬਨ ਸੇ ਜਿਨ ਕੇ ਤਨ ਕੌਚ ਸਜੇ ਮਦਮਤ ਜਟੀਲੇ

Who were filled with arrogance. Whose bodies were not abated even with arrows coming out of bows,

ਜਿਨ੍ਹਾਂ ਦੇ ਸ਼ਰੀਰ ਪਰਬਤਾਂ ਵਰਗੇ (ਕਾਲੇ) ਸਨ, ਉਹ 'ਜਟੀਲੇ' (ਜਟਾਂ ਵਾਲੇ) ਕਵਚਾਂ ਨਾਲ ਸਜੇ ਹੋਏ ਮਦ ਮਸਤ ਸਨ।

ਰਾਮ ਭਨੈ ਅਤਿ ਹੀ ਰਿਸਿ ਸੋ ਜਗ ਨਾਇਕ ਸੌ ਰਨ ਠਾਟ ਠਟੀਲੇ

When the mother of the Universe (Bhagauti) looked down with irritation, all those brilliant ones were beheaded and chucked down on the earth.

ਕਵੀ ਰਾਮ ਕਹਿੰਦੇ ਹਨ (ਕਿ ਉਹ ਦੈਂਤ) ਅਤਿ ਕ੍ਰੋਧਿਤ ਹੋ ਕੇ ਜਗ ਦੇ ਨਾਇਕ ਨਾਲ ਵੀ ਜੰਗ ਕਰਨ ਦੇ ਠਾਠ ਬਣਾਉਂਦੇ ਸਨ।

ਤੇ ਝਟ ਦੈ ਪਟਕੇ ਛਿਤ ਪੈ ਰਨ ਰੌਰ ਪਰੇ ਰਨ ਸਿੰਘ ਰਜੀਲੇ ॥੨੨॥

All those, with lotus eyes, who did not tremble but remained alert like lions, were annihilated by Shakti.(23)

ਉਨ੍ਹਾਂ ਨੂੰ (ਦੇਵੀ ਨੇ) ਝਟਕਾ ਦੇ ਕੇ ਰਣ ਵਿਚ ਪਟਕ ਦਿੱਤਾ। ਰੌਲਾ ਪੈਣ ਤੇ ਰਣ-ਭੂਮੀ ਵਿਚ ਸ਼ੇਰ ਸ਼ੋਭਦਾ ਸੀ ॥੨੨॥

ਬਾਜਤ ਡੰਕ ਅਤੰਕ ਸਮੈ ਲਖਿ ਦਾਨਵ ਬੰਕ ਬਡੇ ਗਰਬੀਲੇ

At the apex time, which could not be envisaged, the invisible drum was beaten on the appearance of the twisted demons,

(ਉਸ) ਡਰਾਉਣੇ ਸਮੇਂ ਵਿਚ ਬਹੁਤ ਹੰਕਾਰੀ ਅਤੇ ਵਿਕਟ ਦੈਂਤਾਂ ਨੂੰ ਵੇਖ ਕੇ (ਨਗਾਰਿਆਂ ਉਤੇ) ਡਗੇ ਵਜਣ ਲਗੇ।

ਛੂਟਤ ਬਾਨ ਕਮਾਨਨ ਕੇ ਤਨ ਕੈ ਭਏ ਤਿਨ ਕੇ ਤਨ ਢੀਲੇ

Who were filled with arrogance. Whose bodies were not abated even with arrows coming out of bows,

ਕਮਾਨਾਂ ਤੋਂ ਬਾਣ ਛੁਟਣ ਲਗੇ (ਪਰ) ਉਨ੍ਹਾਂ ਦੇ ਸ਼ਰੀਰ ਢਿਲੇ ਨਹੀਂ ਹੋਏ।

ਤੇ ਜਗ ਮਾਤ ਚਿਤੈ ਚਪਿ ਕੈ ਚਟਿ ਦੈ ਛਿਤ ਪੈ ਚਟਕੇ ਚਟਕੀਲੇ

When the mother of the Universe (Bhagauti) looked down with irritation, all those brilliant ones were beheaded and chucked down on the earth.

ਜਗ ਮਾਤ ਨੇ ਚਿਤ ਵਿਚ ਖਿਝ ਕੇ (ਉਨ੍ਹਾਂ) ਗਰਬੀਲੇ ਦੈਂਤਾਂ ਨੂੰ ਤੁਰਤ ਧਰਤੀ ਉਤੇ ਸੁਟ ਦਿੱਤਾ।

ਰੌਰ ਪਰੇ ਰਨ ਰਾਜਿਵ ਲੋਚਨ ਰੋਸ ਭਰੇ ਰਨ ਸਿੰਘ ਰਜੀਲੇ ॥੨੩॥

All those, with lotus eyes, who did not tremble but remained alert like lions, were annihilated by Shakti.(23)

ਰਣ-ਭੂਮੀ ਵਿਚ ਰੌਲਾ ਪੈਣ ਤੇ ਕਮਲ ਵਰਗੇ ਨੈਣਾਂ ਵਾਲੀ (ਦੇਵੀ) ਰੋਹ ਨਾਲ ਭਰੇ ਹੋਏ ਸ਼ੇਰ ਸਹਿਤ ਰਣ ਵਿਚ ਸ਼ੋਭਦੀ ਸੀ ॥੨੩॥

ਜੰਗ ਜਗੇ ਰਨ ਰੰਗ ਸਮੈ ਅਰਿਧੰਗ ਕਰੇ ਭਟ ਕੋਟਿ ਦੁਸੀਲੇ

In that crucial war, (bodies of) hundreds and thousands of heroes were cut into two.

ਰਣ-ਭੂਮੀ ਵਿਚ ਯੁੱਧ ਸ਼ੁਰੂ ਹੋਣ ਤੇ (ਦੇਵੀ ਨੇ) ਕਰੋੜਾਂ ਵੀਰਾਂ ਨੂੰ ਦੋ ਦੋ ਹਿੱਸਿਆਂ ਵਿਚ ਕਟ ਸੁਟਿਆ।

ਰੁੰਡਨ ਮੁੰਡ ਬਿਥਾਰ ਘਨੇ ਹਰ ਕੌ ਪਹਿਰਾਵਤ ਹਾਰ ਛਬੀਲੇ

The decorative garlands were put around Shiva,

ਬਹੁਤ ਸਾਰੇ ਧੜਾਂ ਅਤੇ ਸਿਰਾਂ ਨੂੰ ਖਿਲਾਰ ਦਿੱਤਾ (ਅਤੇ ਉਨ੍ਹਾਂ ਦੇ) ਸ਼ਿਵ ਜੀ ਨੂੰ ਸੁੰਦਰ ਹਾਰ ਪਵਾਏ ਗਏ।

ਧਾਵਤ ਹੈ ਜਿਤਹੀ ਤਿਤਹੀ ਅਰਿ ਭਾਜਿ ਚਲੇ ਕਿਤਹੀ ਕਰਿ ਹੀਲੇ

Wherever goddess Durga went, the enemies took to their heels with lame excuses.

ਜਿਧਰ ਨੂੰ (ਦੁਰਗਾ) ਜਾਂਦੀ ਹੈ, ਉਧਰੋਂ ਵੈਰੀ ਕੋਈ ਨਾ ਕੋਈ ਬਹਾਨਾ ਬਣਾ ਕੇ ਭਜੀ ਜਾ ਰਹੇ ਸਨ।

ਰੌਰ ਪਰੇ ਰਨ ਰਾਵਿਜ ਲੋਚਨ ਰੋਸ ਭਰੇ ਰਨ ਸਿੰਘ ਰਜੀਲੇ ॥੨੪॥

All those, with lotus eyes, who did not tremble but remained alert like lions, were annihilated by Shakti.(24)

ਯੁੱਧ-ਭੂਮੀ ਵਿਚ ਰੌਲਾ ਪੈਣ ਤੇ ਕਮਲ ਵਰਗੇ ਨੈਣਾਂ ਵਾਲੀ (ਦੇਵੀ) ਰੋਹ ਨਾਲ ਭਰੇ ਹੋਏ ਸ਼ੇਰ ਨਾਲ ਰਣ ਵਿਚ ਸ਼ੋਭਦੀ ਸੀ ॥੨੪॥

ਸੁੰਭ ਨਿਸੁੰਭ ਤੇ ਆਦਿਕ ਸੂਰ ਸਭੇ ਉਮਡੇ ਕਰਿ ਕੋਪ ਅਖੰਡਾ

The heroes like Sunbh and NiSunbh, who were invincible, flew in rage.

ਸੁੰਭ ਅਤੇ ਨਿਸੁੰਭ ਆਦਿਕ ਸਾਰੇ ਸੂਰਮੇ ਅਖੰਡ ਕ੍ਰੋਧ ਨਾਲ ਉਮਡ ਪਏ।

ਕੌਚ ਕ੍ਰਿਪਾਨ ਕਮਾਨਨ ਬਾਨ ਕਸੇ ਕਰ ਧੋਪ ਫਰੀ ਅਰੁ ਖੰਡਾ

Wearing iron coats, they girded swords, bows and arrows, and held the shields in their hands,

ਉਨ੍ਹਾਂ ਨੇ ਕਵਚ ਅਤੇ ਕ੍ਰਿਪਾਨਾਂ ਧਾਰਨ ਕੀਤੀਆਂ ਹੋਈਆਂ ਹਨ ਅਤੇ ਕਮਾਨਾਂ ਉਤੇ ਬਾਣ ਕਸੇ ਹੋਏ ਹਨ ਅਤੇ ਹੱਥ ਵਿਚ ਤਲਵਾਰਾਂ ਅਤੇ ਖੰਡੇ ਪਕੜੇ ਹੋਏ ਹਨ।

ਖੰਡ ਭਏ ਜੁ ਅਖੰਡਲ ਤੇ ਨਹਿ ਜੀਤਿ ਫਿਰੇ ਬਸੁਧਾ ਨਵ ਖੰਡਾ

They had conquered the nine continents, which (previously) could not be won over by the warriors of the Continents themselves.

ਜਿਨ੍ਹਾਂ ਨੇ ਨੌ ਖੰਡ ਪ੍ਰਿਥਵੀ ਨੂੰ ਜਿਤਿਆ ਹੋਇਆ ਹੈ ਅਤੇ ਜੋ ਇੰਦਰ ('ਅਖੰਡਲ') ਤੋਂ ਵੀ ਖੰਡਿਤ ਨਹੀਂ ਹੋਏ ਹਨ।

ਤੇ ਜੁਤ ਕੋਪ ਗਿਰੇਬਨਿ ਓਪ ਕ੍ਰਿਪਾਨ ਕੇ ਕੀਨੇ ਕੀਏ ਕਟਿ ਖੰਡਾ ॥੨੫॥

But they could not stand to face furious goddess Kali, and fell down cut into pieces.(25)

ਉਨ੍ਹਾਂ ਨੂੰ ਕਾਲੀ ਨੇ ਗੁੱਸੇ ਵਿਚ ਆ ਕੇ ਕ੍ਰਿਪਾਨ ਨਾਲ ਟੋਟੇ ਟੋਟੇ ਕਰ ਕੇ ਸੁਟ ਦਿੱਤਾ ਹੈ ॥੨੫॥