ਰਾਗੁ ਬਿਹਾਗੜਾ ਮਹਲਾ

Raag Bihaagraa, Fourth Mehl:

ਰਾਗ ਬਿਹਾਗੜਾ ਚੋਥੀ ਪਾਤਿਸ਼ਾਹੀ।

ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ

The Name of the Lord, Har, Har, is Ambrosial Nectar, O my soul; through the Guru's Teachings, this Nectar is obtained.

ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਇਹ ਨਾਮ-ਜਲ ਗੁਰੂ ਦੀ ਮਤਿ ਉੱਤੇ ਤੁਰਿਆਂ ਹੀ ਮਿਲਦਾ ਹੈ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਜਲ। ਗੁਰਮਤਿ = ਗੁਰੂ ਦੀ ਮਤਿ ਉੱਤੇ ਤੁਰਿਆਂ।

ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ

Pride in Maya is poison, O my soul; through the Ambrosial Nectar of the Name, this poison is eradicated.

ਹੇ ਮੇਰੀ ਸੋਹਣੀ ਜਿੰਦੇ! ਹਉਮੈ ਜ਼ਹਿਰ ਹੈ ਮਾਇਆ (ਦਾ ਮੋਹ) ਜ਼ਹਿਰ ਹੈ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ), ਇਹ ਜ਼ਹਿਰ ਨਾਮ-ਜਲ (ਪੀਣ) ਨਾਲ ਲਹਿ ਜਾਂਦਾ ਹੈ। ਬਿਖੁ = ਜ਼ਹਿਰ। ਅੰਮ੍ਰਿਤਿ = ਅੰਮ੍ਰਿਤ (ਪੀਣ) ਨਾਲ। ਲਿਖਿ = ਲਿਖ ਕੇ, ਲਿਖੇ ਅਨੁਸਾਰ।

ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ

The dry mind is rejuvenated, O my soul, meditating on the Name of the Lord, Har, Har.

ਹੇ ਮੇਰੀ ਸੋਹਣੀ ਜਿੰਦੇ! ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ਉਸ ਦਾ ਸੁੱਕਾ ਹੋਇਆ (ਥੋੜ੍ਹ-ਵਿਤਾ ਹੋ ਚੁੱਕਾ) ਮਨ ਹਰਾ ਹੋ ਜਾਂਦਾ ਹੈ (ਜਿਵੇਂ ਕੋਈ ਸੁੱਕਾ ਹੋਇਆ ਰੁੱਖ ਪਾਣੀ ਨਾਲ ਹਰਾ ਹੋ ਜਾਂਦਾ ਹੈ, ਤੇ, ਕਰੜਾ-ਪਨ ਛੱਡ ਕੇ ਨਰਮ ਹੋ ਜਾਂਦਾ ਹੈ)।

ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥

The Lord has given me the pre-ordained blessing of high destiny, O my soul; servant Nanak merges in the Naam, the Name of the Lord. ||1||

ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਪੂਰਬਲੇ ਲਿਖੇ ਅਨੁਸਾਰ ਵੱਡੇ ਭਾਗਾਂ ਨਾਲ ਪਰਮਾਤਮਾ ਮਿਲ ਪੈਂਦਾ ਹੈ ਉਹ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੧॥ ਨਾਮਿ = ਨਾਮ ਵਿਚ ॥੧॥

ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ

My mind is attached to the Lord, O my soul, like the infant, sucking his mother's milk.

ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਦਾ ਮਨ ਪਰਮਾਤਮਾ ਨਾਲ ਇਉਂ ਪ੍ਰੋਇਆ ਜਾਂਦਾ ਹੈ ਜਿਵੇਂ ਬੱਚੇ ਦਾ ਮਨ ਦੁੱਧ ਨਾਲ ਪਰਚ ਜਾਂਦਾ ਹੈ, ਸੇਤੀ = ਨਾਲ। ਬੇਧਿਆ = ਵਿੱਝ ਗਿਆ, ਪ੍ਰੋਤਾ ਗਿਆ। ਲਗਿ = ਲਗੇ, ਲੱਗਦਾ, ਪਰਚਦਾ ਹੈ। ਖੀਰ = ਦੁੱਧ।

ਹਰਿ ਬਿਨੁ ਸਾਂਤਿ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ

Without the Lord, I find no peace, O my soul; I am like the song-bird, crying out without the rain drops.

ਉਸ ਮਨੁੱਖ ਨੂੰ, ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੇ ਮਿਲਾਪ ਤੋਂ ਬਿਨਾ ਠੰਡ ਨਹੀਂ ਪੈਂਦੀ (ਉਹ ਸਦਾ ਵਿਆਕੁਲ ਹੋਇਆ ਰਹਿੰਦਾ ਹੈ) ਜਿਵੇਂ ਪਪੀਹਾ (ਸ੍ਵਾਂਤੀ ਬੂੰਦ ਦੇ) ਪਾਣੀ ਤੋਂ ਬਿਨਾ ਪੁਕਾਰਦਾ ਰਹਿੰਦਾ ਹੈ। ਚਾਤ੍ਰਿਕ = ਪਪੀਹਾ। ਟੇਰੇ = ਪੁਕਾਰਦਾ ਹੈ।

ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ

Go, and seek the Sanctuary of the True Guru, O my soul; He shall tell you of the Glorious Virtues of the Lord God.

ਹੇ ਮੇਰੀ ਸੋਹਣੀ ਜਿੰਦੇ! ਜਾ ਕੇ ਗੁਰੂ ਦੀ ਸਰਨ ਪਈ ਰਹੁ, ਗੁਰੂ ਪਰਮਾਤਮਾ ਦੇ ਗੁਣਾਂ ਦੀ ਦੱਸ ਪਾਂਦਾ ਹੈ। ਜਾਇ = ਜਾ ਕੇ। ਕੇਰੇ = ਦੇ।

ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥

Servant Nanak has merged into the Lord, O my soul; the many melodies of the Shabad resound within his heart. ||2||

ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਮਿਲਾ ਦਿੱਤਾ ਉਸ ਦੇ ਹਿਰਦੇ-ਘਰ ਵਿਚ (ਮਾਨੋ) ਅਨੇਕਾਂ ਸੋਹਣੇ ਸਾਜ ਵੱਜਦੇ ਰਹਿੰਦੇ ਹਨ ॥੨॥ ਘਰਿ = ਹਿਰਦੇ-ਘਰ ਵਿਚ। ਘਣੇਰੇ = ਅਨੇਕਾਂ ॥੨॥

ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ

Through egotism, the self-willed manmukhs are separated, O my soul; bound to poison, they are burnt by egotism.

ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਹਉਮੈ ਦੇ ਕਾਰਨ ਪਰਮਾਤਮਾ ਨਾਲੋਂ ਵਿਛੁੜ ਜਾਂਦੇ ਹਨ, (ਮਾਇਆ ਦੇ ਮੋਹ ਦਾ) ਜ਼ਹਿਰ (ਉਹਨਾਂ ਦੇ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ), ਉਹ ਹਉਮੈ ਦੇ ਜਾਲ ਵਿਚ ਬੱਝੇ ਰਹਿੰਦੇ ਹਨ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਬਿਖੁ = ਜ਼ਹਿਰ। ਜਾਲੇ = ਜਾਲਿ, ਜਾਲ ਵਿਚ।

ਜਿਉ ਪੰਖੀ ਕਪੋਤਿ ਆਪੁ ਬਨੑਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ

Like the pigeon, which itself falls into the trap, O my soul, all the self-willed manmukhs fall under the influence of death.

ਹੇ ਮੇਰੀ ਸੋਹਣੀ ਜਿੰਦੇ! ਜਿਵੇਂ (ਚੋਗੇ ਦੇ ਲਾਲਚ ਵਿਚ) ਕਬੂਤਰ ਆਦਿਕ ਪੰਛੀ ਆਪਣੇ ਆਪ ਨੂੰ ਜਾਲ ਵਿਚ ਬੰਨ੍ਹਾ ਲੈਂਦਾ ਹੈ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਸਾਰੇ ਮਨੁੱਖ ਆਤਮਕ ਮੌਤ ਦੇ ਵੱਸ ਵਿਚ ਆਏ ਰਹਿੰਦੇ ਹਨ। ਕਪੋਤਿ = ਕਪੋਤ ਨੇ, ਕਬੂਤਰ ਨੇ। ਆਪੁ = ਆਪਣੇ ਆਪ ਨੂੰ। ਸਭਿ = ਸਾਰੇ। ਵਸਿ ਕਾਲੇ = ਕਾਲ ਦੇ ਵੱਸ ਵਿਚ।

ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ

Those self-willed manmukhs who focus their consciousness on Maya, O my soul, are foolish, evil demons.

ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਮਾਇਆ ਦੇ ਮੋਹ ਵਿਚ ਆਪਣਾ ਚਿੱਤ ਜੋੜੀ ਰੱਖਦੇ ਹਨ ਉਹ ਆਪ-ਹੁਦਰੇ ਮਨੁੱਖ ਮੂਰਖ ਹੁੰਦੇ ਹਨ, ਉਹ ਜੀਵਨ-ਚਾਲ ਤੋਂ ਖੁੰਝੇ ਰਹਿੰਦੇ ਹਨ। ਮੋਹਿ = ਮੋਹ ਵਿਚ। ਮੂੜ = ਮੂਰਖ। ਬਿਤਾਲੇ = ਤਾਲ ਤੋਂ ਖੁੰਝੇ ਹੋਏ, ਜੀਵਨ-ਚਾਲ ਤੋਂ ਥਿੜਕੇ ਹੋਏ।

ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥

The Lord's humble servants beseech and implore Him, and enter His Sanctuary, O my soul; Guru Nanak becomes their Divine Protector. ||3||

ਹੇ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੇ ਸੇਵਕ ਪਰਮਾਤਮਾ ਦੀ ਸਰਨ ਆਉਂਦੇ ਹਨ (ਤੇ, ਅਰਜ਼ੋਈ ਕਰਦੇ ਹਨ: ਹੇ ਪ੍ਰਭੂ! ਸਾਨੂੰ) ਬਚਾ ਲੈ, ਬਚਾ ਲੈ। ਗੁਰੂ ਪਰਮਾਤਮਾ ਉਹਨਾਂ ਦੇ ਰਾਖੇ ਬਣਦੇ ਹਨ ॥੩॥ ਤ੍ਰਾਹਿ = ਬਚਾ ਲੈ। ਸਰਣਾਗਤੀ = ਸਰਨ ਆਉਂਦੇ ਹਨ। ਨਾਨਕ = ਹੇ ਨਾਨਕ! ॥੩॥

ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ

The Lord's humble servants are saved, through the Love of the Lord, O my soul; by their pre-ordained good destiny, they obtain the Lord.

ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਧੁਰ ਦਰਗਾਹ ਤੋਂ ਲਿਖੇ ਅਨੁਸਾਰ ਵੱਡੇ ਭਾਗਾਂ ਨਾਲ ਉਹ ਪਰਮਾਤਮਾ ਨੂੰ ਮਿਲ ਪੈਂਦੇ ਹਨ। ਹਰਿ ਜਨ = ਪਰਮਾਤਮਾ ਦੇ ਭਗਤ। ਲਿਵ = ਲਗਨ। ਉਬਰੇ = (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ। ਧੁਰਿ = ਧੁਰ ਦਰਗਾਹ ਤੋਂ।

ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ

The Name of the Lord, Har, Har, is the ship, O my soul, and the Guru is the helmsman. Through the Word of the Shabad, He ferries us across.

ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਹਾਜ਼ ਹੈ, (ਹਰਿ ਜਨਾਂ ਨੂੰ) ਗੁਰੂ-ਮਲਾਹ ਦੇ ਸ਼ਬਦ ਨੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ। ਪੋਤੁ = ਜਹਾਜ਼। ਖੇਵਟ = ਮਲਾਹ। ਸਬਦਿ = ਸ਼ਬਦ ਨੇ।

ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ

The Lord, Har, Har, is all-powerful and very kind, O my soul; through the Guru, the True Guru, He seems so sweet.

ਹੇ ਮੇਰੀ ਸੋਹਣੀ ਜਿੰਦੇ! ਸਰਬ-ਵਿਆਪਕ ਪਰਮਾਤਮਾ ਸਦਾ ਹੀ ਦਇਆਵਾਨ ਹੈ, ਗੁਰੂ ਸਤਿਗੁਰੂ ਦੀ ਸਰਨ ਪਿਆਂ (ਹਰਿ-ਜਨਾਂ ਨੂੰ ਪਰਮਾਤਮਾ) ਪਿਆਰਾ ਲੱਗਣ ਲੱਗ ਪੈਂਦਾ ਹੈ। ਦਇਆਲੁ = ਦਇਆ ਦਾ ਘਰ।

ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥

Shower Your Mercy upon me, and hear my prayer, O Lord, Har, Har; please, let servant Nanak meditate on Your Name. ||4||2||

ਹੇ ਦਾਸ ਨਾਨਕ, ਆਖ! ਹੇ ਹਰੀ! ਮੇਹਰ ਕਰ, ਮੇਰੀ ਬੇਨਤੀ ਸੁਣ (ਮੈਂ ਤੇਰਾ ਨਾਮ ਸਿਮਰਦਾ ਰਹਾਂ। ਜਿਨ੍ਹਾਂ ਉੱਤੇ ਤੂੰ ਮੇਹਰ ਦੀ ਨਿਗਾਹ ਕੀਤੀ, ਉਹਨਾਂ) ਤੇਰਾ ਨਾਮ ਸਿਮਰਿਆ ॥੪॥੨॥