ਧਨਾਸਰੀ ਮਹਲਾ ੩ ॥
Dhanaasaree, Third Mehl:
ਧਨਾਸਰੀ ਤੀਜੀ ਪਾਤਿਸ਼ਾਹੀ।
ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥
The ignorant fools amass false wealth.
ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਕਾਚਾ = ਕੱਚਾ, ਟੁੱਟ ਜਾਣ ਵਾਲਾ, ਨਾਸ ਹੋ ਜਾਣ ਵਾਲਾ। ਸੰਚਹਿ = ਇਕੱਠਾ ਕਰਦੇ ਹਨ।
ਮਨਮੁਖ ਭੂਲੇ ਅੰਧ ਗਾਵਾਰ ॥
The blind, foolish, self-willed manmukhs have gone astray.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਭੂਲੇ = ਕੁਰਾਹੇ ਪਏ ਹੋਏ। ਅੰਧ = (ਮਾਇਆ ਦੇ ਮੋਹ ਵਿਚ) ਅੰਨ੍ਹੇ।
ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥
Poisonous wealth brings constant pain.
ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਬਿਖਿਆ = ਮਾਇਆ। ਕੈ ਧਨਿ = ਦੇ ਧਨ ਨਾਲ।
ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥
It will not go with you, and it will not yield any profit. ||1||
ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ ॥੧॥ ਪਰਾਪਤਿ = ਰਜੇਵਾਂ, ਤਸੱਲੀ, ਸੰਤੋਖ ॥੧॥
ਸਾਚਾ ਧਨੁ ਗੁਰਮਤੀ ਪਾਏ ॥
True wealth is obtained through the Guru's Teachings.
ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। ਸਾਚਾ = ਸਦਾ ਕਾਇਮ ਰਹਿਣ ਵਾਲਾ। ਗੁਰਮਤੀ = ਗੁਰੂ ਦੀ ਮਤਿ ਉੱਤੇ ਤੁਰ ਕੇ।
ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥
False wealth continues coming and going. ||Pause||
(ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ ਰਹਾਉ॥ ਫੁਨਿ = ਮੁੜ ਮੁੜ। ਆਵੈ = ਮਿਲਦਾ ਹੈ, ਲੱਭਦਾ ਹੈ। ਜਾਏ = ਹੱਥੋਂ ਖੁੱਸ ਜਾਂਦਾ ਹੈ ॥ਰਹਾਉ॥
ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥
The foolish self-willed manmukhs all go astray and die.
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸਭਿ = ਸਾਰੇ। ਮਰਹਿ = ਆਤਮਕ ਜੀਵਨ ਗਵਾ ਲੈਂਦੇ ਹਨ।
ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥
They drown in the terrifying world-ocean, and they cannot reach either this shore, or the one beyond.
ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ)। ਭਵਜਲਿ = ਸੰਸਾਰ-ਸਮੁੰਦਰ ਵਿਚ। ਉਰਵਾਰਿ = ਉਰਲੇ ਬੰਨੇ। ਪਾਰਿ = ਪਾਰਲੇ ਬੰਨੇ।
ਸਤਿਗੁਰੁ ਭੇਟੇ ਪੂਰੈ ਭਾਗਿ ॥
But by perfect destiny, they meet the True Guru;
ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, ਭੇਟੇ = ਮਿਲਦਾ ਹੈ। ਭਾਗਿ = ਕਿਸਮਤ ਨਾਲ।
ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥
imbued with the True Name, day and night, they remain detached from the world. ||2||
ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ ॥੨॥ ਸਾਚਿ = ਸਦਾ-ਥਿਰ ਹਰਿ-ਨਾਮ ਵਿਚ। ਰਤੇ = ਮਸਤ। ਅਹਿ = ਦਿਨ। ਨਿਸਿ = ਰਾਤ। ਬੈਰਾਗਿ = ਵੈਰਾਗ ਵਿਚ ॥੨॥
ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥
Throughout the four ages, the True Bani of His Word is Ambrosial Nectar.
ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ), ਚਹੁ ਜੁਗ ਮਹਿ = ਚੌਹਾਂ ਜੁਗਾਂ ਵਿਚ, ਸਦਾ ਹੀ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ। ਸਾਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ।
ਪੂਰੈ ਭਾਗਿ ਹਰਿ ਨਾਮਿ ਸਮਾਣੀ ॥
By perfect destiny, one is absorbed in the True Name.
ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਨਾਮਿ = ਨਾਮ ਵਿਚ।
ਸਿਧ ਸਾਧਿਕ ਤਰਸਹਿ ਸਭਿ ਲੋਇ ॥
The Siddhas, the seekers and all men long for the Name.
ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਸਿਧ = ਕਰਾਮਾਤੀ ਜੋਗੀ। ਸਾਧਿਕ = ਸਾਧਨਾਂ ਕਰਨ ਵਾਲੇ। ਸਭਿ = ਸਾਰੇ। ਲੋਇ = ਲੋਕ ਵਿਚ, ਜਗਤ ਵਿਚ।
ਪੂਰੈ ਭਾਗਿ ਪਰਾਪਤਿ ਹੋਇ ॥੩॥
It is obtained only by perfect destiny. ||3||
ਪਰ (ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਗੁਰਬਾਣੀ) ਪੂਰੀ ਕਿਸਮਤ ਨਾਲ ਹੀ ਮਿਲਦੀ ਹੈ ॥੩॥
ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥
The True Lord is everything; He is True.
ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਸਭੁ ਕਿਛੁ = ਹਰੇਕ ਚੀਜ਼। ਸਾਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਸੋਇ = ਉਹ (ਪ੍ਰਭੂ) ਹੀ।
ਊਤਮ ਬ੍ਰਹਮੁ ਪਛਾਣੈ ਕੋਇ ॥
Only a few realize the exalted Lord God.
ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਕੋਇ = ਕੋਈ ਵਿਰਲਾ ਮਨੁੱਖ। ਪਛਾਣੈ = ਸਾਂਝ ਪਾਂਦਾ ਹੈ।
ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥
He is the Truest of the True; He Himself implants the True Name within.
ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਸਚੁ ਸਾਚਾ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਸਚੁ = ਸਦਾ-ਥਿਰ ਹਰਿ-ਨਾਮ। ਦ੍ਰਿੜਾਏ = (ਹਿਰਦੇ ਵਿਚ) ਪੱਕਾ ਕਰਦਾ ਹੈ।
ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥
O Nanak, the Lord Himself sees all; He Himself links us to the Truth. ||4||7||
ਹੇ ਨਾਨਕ! ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ ॥੪॥੭॥ ਆਪੇ = ਆਪ ਹੀ। ਵੇਖੈ = ਸੰਭਾਲ ਕਰਦਾ ਹੈ। ਸਚਿ = ਸਦਾ-ਥਿਰ ਨਾਮ ਵਿਚ ॥੪॥੭॥