ਗਉੜੀ ਮਾਲਾ ਮਹਲਾ ੫ ॥
Gauree Maalaa, Fifth Mehl:
ਗਊੜੀ ਮਾਲਾ ਪਾਤਸ਼ਾਹੀ ਪੰਜਵੀ।
ਭਾਵਨੁ ਤਿਆਗਿਓ ਰੀ ਤਿਆਗਿਓ ॥
I have renounced my desires; I have renounced them.
ਹੇ ਭੈਣ! ਗੁਰੂ ਨੂੰ ਮਿਲ ਕੇ (ਸੁੱਖਾਂ ਦੇ ਗ੍ਰਹਣ ਕਰਨ ਤੇ ਦੁੱਖਾਂ ਤੋਂ ਡਰਨ ਦਾ) ਸੰਕਲਪ ਛੱਡ ਦਿੱਤਾ ਹੈ, ਭਾਵਨੁ = (ਸੁਖ ਦੇ ਗ੍ਰਹਣ ਕਰਨ ਤੇ ਦੁੱਖ ਦੇ ਤਿਆਗ ਦਾ) ਸੰਕਲਪ। ਰੀ = ਹੇ ਭੈਣ!
ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥
I have renounced them; meeting the Guru, I have renounced them.
ਸਦਾ ਲਈ ਛੱਡ ਦਿੱਤਾ ਹੈ। ਗੁਰ ਮਿਲਿ = ਗੁਰੂ ਨੂੰ ਮਿਲ ਕੇ।
ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ ॥੧॥ ਰਹਾਉ ॥
All peace, joy, happiness and pleasures have come since I surrendered to the Will of the Lord of the Universe. ||1||Pause||
(ਹੁਣ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਰਜ਼ਾ (ਮਿੱਠੀ) ਮੰਨ ਕੇ ਮੈਨੂੰ ਸਾਰੇ ਸੁਖ-ਆਨੰਦ ਹੀ ਹਨ, ਖ਼ੁਸ਼ੀਆਂ ਮੰਗਲ ਹੀ ਹਨ ॥੧॥ ਰਹਾਉ ॥ ਮਾਨਿ = ਮੰਨ ਕੇ। ਆਗਿਓ = ਆਗਿਆ, ਰਜ਼ਾ ॥੧॥ ਰਹਾਉ ॥
ਮਾਨੁ ਅਭਿਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਪਾਗਿਓ ॥
Honor and dishonor are the same to me; I have placed my forehead upon the Guru's Feet.
ਹੇ ਭੈਣ! ਕੋਈ ਮੇਰਾ ਆਦਰ ਕਰੇ, ਕੋਈ ਮੇਰੇ ਨਾਲ ਆਕੜ ਵਾਲਾ ਸਲੂਕ ਕਰੇ, ਮੈਨੂੰ ਦੋਵੇਂ ਇਕੋ ਜਿਹੇ ਜਾਪਦੇ ਹਨ, (ਕਿਉਂਕਿ) ਮੈਂ ਆਪਣਾ ਮੱਥਾ (ਸਿਰ) ਗੁਰੂ ਦੇ ਚਰਨਾਂ ਤੇ ਰੱਖ ਦਿੱਤਾ ਹੋਇਆ ਹੈ। ਮਾਨੁ = ਆਦਰ। ਅਹੰਕਾਰੁ = ਆਕੜ। ਸਮਾਨੇ = ਇਕੋ ਜਿਹੇ। ਮਸਤਕੁ = ਮੱਥਾ। ਪਾਗਿਓ = ਪੈਰਾਂ ਉਤੇ।
ਸੰਪਤ ਹਰਖੁ ਨ ਆਪਤ ਦੂਖਾ ਰੰਗੁ ਠਾਕੁਰੈ ਲਾਗਿਓ ॥੧॥
Wealth does not excite me, and misfortune does not disturb me; I have embraced love for my Lord and Master. ||1||
(ਗੁਰੂ ਦੀ ਕਿਰਪਾ ਨਾਲ ਮੇਰੇ ਮਨ ਵਿਚ) ਪਰਮਾਤਮਾ ਦਾ ਪਿਆਰ ਬਣ ਚੁੱਕਾ ਹੈ, ਹੁਣ ਮੈਨੂੰ ਆਏ ਧਨ ਦੀ ਖ਼ੁਸ਼ੀ ਨਹੀਂ ਹੁੰਦੀ, ਤੇ ਆਈ ਬਿਪਤਾ ਤੋਂ ਦੁੱਖ ਨਹੀਂ ਪ੍ਰਤੀਤ ਹੁੰਦਾ ॥੧॥ ਸੰਪਤ ਹਰਖੁ = (ਆਏ) ਧਨ ਦੀ ਖ਼ੁਸ਼ੀ। ਆਪਤ ਦੂਖਾ = (ਆਈ) ਬਿਪਤਾ ਦਾ ਦੁੱਖ। ਰੰਗੁ = ਪ੍ਰੇਮ ॥੧॥
ਬਾਸ ਬਾਸਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥
The One Lord and Master dwells in the home; He is seen in the wilderness as well.
ਹੇ ਭੈਣ! ਹੁਣ ਮੈਨੂੰ ਸਭ ਘਰਾਂ ਵਿਚ ਇਕ ਮਾਲਕ-ਪ੍ਰਭੂ ਹੀ ਦਿੱਸਦਾ ਹੈ, ਜੰਗਲਾਂ ਵਿਚ ਭੀ ਮੈਨੂੰ ਉਹੀ ਨਜ਼ਰੀਂ ਆ ਰਿਹਾ ਹੈ। ਬਾਸ ਬਾਸ = ਸਭ ਘਰਾਂ ਵਿਚ। ਰੀ = ਹੇ ਸਖੀ! ਉਦਿਆਨ = ਜੰਗਲਾਂ ਵਿਚ।
ਨਿਰਭਉ ਭਏ ਸੰਤ ਭ੍ਰਮੁ ਡਾਰਿਓ ਪੂਰਨ ਸਰਬਾਗਿਓ ॥੨॥
I have become fearless; the Saint has removed my doubts. The All-knowing Lord is pervading everywhere. ||2||
ਗੁਰੂ-ਸੰਤ (ਦੀ ਕਿਰਪਾ ਨਾਲ) ਮੈਂ ਭਟਕਣਾ ਮੁਕਾ ਲਈ ਹੈ, ਹੁਣ ਸਭ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ ਹੀ ਮੈਨੂੰ ਸਰਬ-ਵਿਆਪਕ ਦਿੱਸਦਾ ਹੈ ਤੇ ਮੈਂ ਨਿਡਰ ਹੋ ਗਿਆ ਹਾਂ ॥੨॥ ਭ੍ਰਮੁ = ਭਟਕਣਾ। ਪੂਰਨ = ਵਿਆਪਕ। ਸਰਬਾਗਿਓ = ਸਰਬੱਗ, ਸਭ ਦੇ ਦਿਲ ਦੀ ਜਾਣਨ ਵਾਲਾ ॥੨॥
ਜੋ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥
Whatever the Creator does, my mind is not troubled.
(ਹੇ ਭੈਣ! ਜਦੋਂ ਭੀ) ਜੇਹੜਾ ਹੀ ਸਬੱਬ ਕਰਤਾਰ ਨੇ ਬਣਾਇਆ (ਹੁਣ ਮੈਨੂੰ ਆਪਣੇ) ਮਨ ਵਿਚ (ਉਹ) ਭੈੜਾ ਨਹੀਂ ਲੱਗਦਾ। ਕਰਤੈ = ਕਰਤਾਰ ਨੇ। ਕਾਰਣੁ = ਸਬੱਬ। ਮਨਿ = ਮਨ ਵਿਚ। ਬੁਰੋ = ਭੈੜਾ।
ਸਾਧਸੰਗਤਿ ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥੩॥
By the Grace of the Saints and the Company of the Holy, my sleeping mind has been awakened. ||3||
ਸਾਧ ਸੰਗਤਿ ਵਿਚ ਆ ਕੇ ਸੰਤ ਜਨਾਂ ਦੀ ਕਿਰਪਾ ਨਾਲ (ਮਾਇਆ ਦੇ ਮੋਹ ਵਿਚ) ਸੁੱਤਾ ਹੋਇਆ (ਮੇਰਾ) ਮਨ ਜਾਗ ਪਿਆ ਹੈ ॥੩॥ ਪ੍ਰਸਾਦਿ = ਕਿਰਪਾ ਨਾਲ। ਸੋਇਓ = ਸੁੱਤਾ ਹੋਇਆ ॥੩॥
ਜਨ ਨਾਨਕ ਓੜਿ ਤੁਹਾਰੀ ਪਰਿਓ ਆਇਓ ਸਰਣਾਗਿਓ ॥
Servant Nanak seeks Your Support; he has come to Your Sanctuary.
ਹੇ ਦਾਸ ਨਾਨਕ! (ਆਖ-ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ) ਮੈਂ ਤੇਰੀ ਓਟ ਵਿਚ ਆ ਪਿਆ ਹਾਂ, ਮੈਂ ਤੇਰੀ ਸਰਨ ਆ ਡਿੱਗਾ ਹਾਂ। ਓੜਿ = ਸਰਨ ਵਿਚ।
ਨਾਮ ਰੰਗ ਸਹਜ ਰਸ ਮਾਣੇ ਫਿਰਿ ਦੂਖੁ ਨ ਲਾਗਿਓ ॥੪॥੨॥੧੬੦॥
In the Love of the Naam, the Name of the Lord, he enjoys intuitive peace; pain no longer touches him. ||4||2||160||
ਹੁਣ ਮੈਨੂੰ ਕੋਈ ਦੁੱਖ ਨਹੀਂ ਪੋਂਹਦਾ। ਮੈਂ ਤੇਰੇ ਨਾਮ ਦਾ ਆਨੰਦ ਮਾਣ ਰਿਹਾ ਹਾਂ ਮੈਂ ਆਤਮਕ ਅਡੋਲਤਾ ਦੇ ਸੁਖ ਮਾਣ ਰਿਹਾ ਹਾਂ ॥੪॥੨॥੧੬੦॥ ਰੰਗ = ਆਨੰਦ। ਸਹਜ = ਆਤਮਕ ਅਡੋਲਤਾ ॥੪॥