ਪਉੜੀ ਮਃ

Pauree, Fifth Mehl:

ਪਉੜੀ ਪੰਜਵੀਂ ਪਾਤਸ਼ਾਹੀ।

ਨਾਨਕ ਵੀਚਾਰਹਿ ਸੰਤ ਮੁਨਿ ਜਨਾਂ ਚਾਰਿ ਵੇਦ ਕਹੰਦੇ

O Nanak, the Saints and the silent sages think, and the four Vedas proclaim,

ਹੇ ਨਾਨਕ! ਸੰਤ ਤੇ ਮੁਨੀ ਜਨ (ਆਪਣੀ) ਵਿਚਾਰ ਦੱਸਦੇ ਹਨ ਤੇ ਚਾਰੇ ਵੇਦ (ਭਾਵ, ਪੁਰਾਤਨ ਧਰਮ-ਪੁਸਤਕ) ਭੀ (ਇਹੀ ਗੱਲ) ਆਖਦੇ ਹਨ,

ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ

that whatever the Lord's devotees speak comes to pass.

(ਕਿ) ਭਗਤ ਜਨ ਜੋ ਬਚਨ ਮੂੰਹੋਂ ਬੋਲਦੇ ਹਨ ਉਹ (ਸਹੀ) ਹੁੰਦੇ ਹਨ।

ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ

He is revealed in His cosmic workshop; all people hear of it.

(ਭਗਤ) ਸਾਰੇ ਸੰਸਾਰ ਵਿਚ ਪ੍ਰਤੱਖ ਪਰਸਿੱਧ ਹੁੰਦੇ ਹਨ ਤੇ (ਉਹਨਾਂ ਦੀ ਸੋਭਾ) ਸਾਰੇ ਲੋਕ ਸੁਣਦੇ ਹਨ। ਪਾਹਾਰੈ = ਸੰਸਾਰ ਵਿਚ, ਪਸਾਰੇ ਵਿਚ।

ਸੁਖੁ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ

The foolish people, who fight with the Saints, find no peace.

ਜੋ ਮੂਰਖ ਮਨੁੱਖ (ਅਜੇਹੇ) ਸੰਤਾਂ ਨਾਲ ਵੈਰ ਕਰਦੇ ਹਨ, ਉਹ ਸੁਖ ਨਹੀਂ ਪਾਂਦੇ। ਮੁਗਧ = ਮੂਰਖ।

ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ

The Saints seek to bless them with virtue, but they are burning with egotism.

(ਉਹ ਦੋਖੀ) ਸੜਦੇ ਤਾਂ ਅਹੰਕਾਰ ਵਿਚ ਹਨ, (ਪਰ) ਭਗਤ ਜਨਾਂ ਦੇ ਗੁਣਾਂ ਨੂੰ ਤਰਸਦੇ ਹਨ।

ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ

What can those wretched ones do? Their evil destiny was pre-ordained.

ਇਹਨਾਂ ਦੋਖੀ ਮਨੁੱਖਾਂ ਦੇ ਵੱਸ ਭੀ ਕੀਹ ਹੈ? ਕਿਉਂਕਿ ਮੁੱਢ ਤੋਂ (ਮੰਦੇ ਕੰਮ ਕਰਨ ਕਰਕੇ) ਮੰਦੇ (ਸੰਸਕਾਰ ਹੀ) ਉਹਨਾਂ ਦਾ ਹਿੱਸਾ ਹੈ।

ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਸੰਦੇ

Those who are struck down by the Supreme Lord God do not belong to anyone.

ਜੋ ਮਨੁੱਖ ਰੱਬ ਵਲੋਂ ਮੋਏ ਹੋਏ ਹਨ, ਉਹ ਕਿਸੇ ਦੇ (ਸੱਕੇ) ਨਹੀਂ। ਤਿਨਿ ਪਾਰਬ੍ਰਹਮਿ = ਉਸ ਪਾਰਬ੍ਰਹਮ ਨੇ।

ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ

Those who hate the One who has no hatred, are destroyed by righteous justice.

ਨਿਰਵੈਰਾਂ ਨਾਲ (ਭੀ) ਵੈਰ ਕਰਦੇ ਹਨ, ਤੇ (ਪਰਮਾਤਮਾ ਦੇ) ਧਰਮ ਨਿਆਂ ਅਨੁਸਾਰ ਦੁਖੀ ਹੁੰਦੇ ਹਨ। ਨਿਆਇ = ਨਿਆਂ ਅਨੁਸਾਰ।

ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ

Those who are cursed by the Saints wander around lost.

ਜੋ ਮਨੁੱਖ ਸੰਤਾਂ ਵਲੋਂ ਫਿਟਕਾਰੇ ਹੋਏ ਹਨ, ਉਹ (ਜਨਮ ਮਰਨ ਵਿਚ) ਭਟਕਦੇ ਫਿਰਦੇ ਹਨ।

ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥੩੧॥

When the tree is cut off at its roots, the branches wither and die. ||31||

(ਇਹ ਸਪਸ਼ਟ ਗੱਲ ਹੈ ਕਿ) ਜੋ ਰੁੱਖ ਮੁੱਢੋਂ ਕੱਟਿਆ ਜਾਏ, ਉਸ ਦੇ ਟਾਹਣ ਭੀ ਸੁੱਕ ਜਾਂਦੇ ਹਨ ॥੩੧॥