ਡਖਣੇ ਮਃ

Dakhanay, Fifth Mehl:

ਡਖਦੇ ਪੰਜਵੀਂ ਪਾਤਿਸ਼ਾਹੀ।

ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ

In the early hours of the morning, chant the Name of God, and meditate on the Feet of the Guru.

ਅੰਮ੍ਰਿਤ ਵੇਲੇ ਉੱਠ ਕੇ ਪ੍ਰਭੂ ਦਾ ਨਾਮ ਸਿਮਰ, ਅਤੇ ਆਪਣੇ ਗੁਰੂ ਦੇ ਚਰਨਾਂ ਦਾ ਧਿਆਨ ਧਰ (ਭਾਵ, ਪ੍ਰਭੂ ਦੇ ਨਾਮ ਵਿਚ ਜੋੜਨ ਵਾਲੇ ਗੁਰੂ ਦਾ ਆਦਰ-ਸਤਕਾਰ ਪੂਰੀ ਨਿਮ੍ਰਤਾ ਹਲੀਮੀ ਨਾਲ ਆਪਣੇ ਹਿਰਦੇ ਵਿਚ ਟਿਕਾ)। ਪ੍ਰਭ ਨਾਮੁ = ਪ੍ਰਭੂ ਦਾ ਨਾਮ। ਧਿਆਇ = ਧਿਆਨ ਧਰ।

ਜਨਮ ਮਰਣ ਮਲੁ ਉਤਰੈ ਸਚੇ ਕੇ ਗੁਣ ਗਾਇ ॥੧॥

The filth of birth and death is erased, singing the Glorious Praises of the True Lord. ||1||

ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤਿਆਂ ਜਨਮ ਮਰਨ ਦੇ ਗੇੜ ਵਿਚ ਪਾਣ ਵਾਲੀ ਵਿਕਾਰਾਂ ਦੀ ਮੈਲ ਮਨ ਤੋਂ ਉਤਰ ਜਾਂਦੀ ਹੈ ॥੧॥