ਸਲੋਕੁ

Salok:

ਸਲੋਕ।

ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ

One whose bonds are cut away joins the Saadh Sangat, the Company of the Holy.

ਜਿਸ ਮਨੁੱਖ ਦੇ ਮਾਇਆ ਦੇ ਬੰਧਨ ਟੁੱਟਣ ਤੇ ਆਉਂਦੇ ਹਨ, ਉਸ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ। ਜਾਸੁ ਕੇ = ਜਿਸ ਮਨੁੱਖ ਦੇ।

ਜੋ ਰਾਤੇ ਰੰਗ ਏਕ ਕੈ ਨਾਨਕ ਗੂੜਾ ਰੰਗੁ ॥੧॥

Those who are imbued with the Love of the One Lord, O Nanak, take on the deep and lasting color of His Love. ||1||

ਹੇ ਨਾਨਕ! (ਗੁਰੂ ਦੀ ਸੰਗਤਿ ਵਿਚ ਰਹਿ ਕੇ) ਜੋ ਇਕ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਰੰਗ ਐਸਾ ਗੂੜ੍ਹਾ ਹੁੰਦਾ ਹੈ (ਕਿ ਮਜੀਠ ਦੇ ਰੰਗ ਵਾਂਗ ਕਦੇ ਉਤਰਦਾ ਹੀ ਨਹੀਂ) ॥੧॥ ਗੂੜਾ ਰੰਗ = ਪੱਕਾ (ਮਜੀਠੀ) ਰੰਗ (ਕਸੁੰਭੇ ਵਰਗਾ ਕੱਚਾ ਨਹੀਂ) ॥੧॥