ਸੁਣਿਐ ਈਸਰੁ ਬਰਮਾ ਇੰਦੁ ॥
Listening-Shiva, Brahma and Indra.
ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਦਾ ਸਦਕਾ ਸਾਧਾਰਨ ਮਨੁੱਖ ਸ਼ਿਵ, ਬ੍ਰਹਮਾ ਤੇ ਇੰਦਰ ਦੀ ਪਦਵੀ 'ਤੇ ਅੱਪੜ ਜਾਂਦਾ ਹੈ, ਈਸਰੁ = ਸ਼ਿਵ। ਇੰਦੁ = ਇੰਦਰ ਦੇਵਤਾ।
ਸੁਣਿਐ ਮੁਖਿ ਸਾਲਾਹਣ ਮੰਦੁ ॥
Listening-even foul-mouthed people praise Him.
ਮੰਦਾ ਮਨੁੱਖ ਭੀ ਮੂੰਹੋਂ ਰੱਬ ਦੀਆਂ ਸਿਫ਼ਤਾਂ ਕਰਨ ਲੱਗ ਪੈਂਦਾ ਹੈ, ਮੁਖਿ = ਮੂੰਹ ਨਾਲ, ਮੂੰਹੋਂ। ਸਾਲਾਹਣ = ਸਿਫ਼ਤ-ਸਾਲਾਹਾਂ, ਰੱਬ ਦੀਆਂ ਵਡਿਆਈਆਂ। ਮੰਦੁ = ਭੈੜਾ ਮਨੁੱਖ।
ਸੁਣਿਐ ਜੋਗ ਜੁਗਤਿ ਤਨਿ ਭੇਦ ॥
Listening-the technology of Yoga and the secrets of the body.
(ਸਾਧਾਰਨ ਬੁੱਧ ਵਾਲੇ ਨੂੰ ਭੀ) ਸਰੀਰ ਵਿਚ ਦੀਆਂ ਗੁੱਝੀਆਂ ਗੱਲਾਂ, (ਭਾਵ, ਅੱਖਾਂ, ਕੰਨ, ਜੀਭ ਆਦਿਕ ਇੰਦਰੀਆਂ ਦੇ ਚਾਲਿਆਂ ਤੇ ਵਿਕਾਰ ਆਦਿਕਾਂ ਵੱਲ ਦੌੜ-ਭੱਜ) ਦੇ ਭੇਦ ਦਾ ਪਤਾ ਲੱਗ ਜਾਂਦਾ ਹੈ, ਜੋਗ ਜੁਗਤਿ = ਜੋਗ ਦੀ ਜੁਗਤੀ, ਜੋਗ ਦੇ ਸਾਧਨ। ਤਨਿ = ਸਰੀਰ ਵਿਚ ਦੇ। ਭੇਦ = ਗੱਲਾਂ।
ਸੁਣਿਐ ਸਾਸਤ ਸਿਮ੍ਰਿਤਿ ਵੇਦ ॥
Listening-the Shaastras, the Simritees and the Vedas.
ਪ੍ਰਭੂ-ਮੇਲ ਦੀ ਜੁਗਤੀ ਦੀ ਸਮਝ ਪੈ ਜਾਂਦੀ ਹੈ, ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦੀ ਸਮਝ ਪੈ ਜਾਂਦੀ ਹੈ (ਭਾਵ, ਧਾਰਮਿਕ ਪੁਸਤਕਾਂ ਦਾ ਅਸਲ ਉੱਚਾ ਨਿਸ਼ਾਨਾ ਤਦੋਂ ਸਮਝ ਪੈਂਦਾ ਹੈ ਜਦੋਂ ਅਸੀਂ ਨਾਮ ਵਿਚ ਸੁਰਤ ਜੋੜਦੇ ਹਾਂ, ਨਹੀਂ ਤਾਂ ਨਿਰੇ ਲਫ਼ਜ਼ਾਂ ਨੂੰ ਹੀ ਪੜ੍ਹ ਛਡਦੇ ਹਾਂ, ਉਸ ਅਸਲੀ ਜਜ਼ਬੇ ਵਿਚ ਨਹੀਂ ਪਹੁੰਚਦੇ, ਜਿਸ ਜਜ਼ਬੇ ਵਿਚ ਅਪੜ ਕੇ ਉਹ ਧਾਰਮਿਕ ਪੁਸਤਕਾਂ ਉਚਾਰੀਆਂ ਹੁੰਦੀਆਂ ਹਨ)
ਨਾਨਕ ਭਗਤਾ ਸਦਾ ਵਿਗਾਸੁ ॥
O Nanak, the devotees are forever in bliss.
ਹੇ ਨਾਨਕ! (ਨਾਮ ਨਾਲ ਪ੍ਰੀਤ ਕਰਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ;
ਸੁਣਿਐ ਦੂਖ ਪਾਪ ਕਾ ਨਾਸੁ ॥੯॥
Listening-pain and sin are erased. ||9||
(ਕਿਉਂਕਿ) ਰੱਬ ਦੀ ਸਿਫ਼ਤਿ ਸਾਲਾਹ ਸੁਣਨ ਕਰਕੇ (ਮਨੁੱਖ ਦੇ) ਦੁਖਾਂ ਤੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ ॥੯॥