ਕਬੀਰ ਗਰਬੁ ਨ ਕੀਜੀਐ ਊਚਾ ਦੇਖਿ ਅਵਾਸੁ ॥
Kabeer, do not be so proud of your tall mansions.
ਹੇ ਕਬੀਰ! ਆਪਣਾ ਉੱਚਾ ਮਹਲ ਵੇਖ ਕੇ (ਭੀ) ਅਹੰਕਾਰ ਨਹੀਂ ਕਰਨਾ ਚਾਹੀਦਾ (ਇਹ ਭੀ ਚਾਰ ਦਿਨ ਦੀ ਹੀ ਖੇਡ ਹੈ; ਦੇਖਿ = ਵੇਖ ਕੇ। ਅਵਾਸੁ = ਮਹਲ।
ਆਜੁ ਕਾਲੑਿ ਭੁਇ ਲੇਟਣਾ ਊਪਰਿ ਜਾਮੈ ਘਾਸੁ ॥੩੮॥
Today or tomorrow, you shall lie beneath the ground, and the grass shall grow above you. ||38||
ਮੌਤ ਆਉਣ ਤੇ ਇਸ ਮਹਲ ਨੂੰ ਛੱਡ ਕੇ) ਅੱਜ ਭਲਕ ਹੀ ਮਿੱਟੀ ਵਿਚ ਰਲ ਜਾਣਾ ਹੈ, ਸਾਡੇ (ਸਰੀਰ) ਉਤੇ ਘਾਹ ਉੱਗ ਪਏਗਾ ॥੩੮॥ ਆਜੁ ਕਾਲ੍ਹ੍ਹਿ = ਅੱਜ ਭਲਕ, ਝਬਦੇ ਹੀ। ਭੁਇ = ਭੁੰਞ ਤੇ, ਧਰਤੀ ਉਤੇ। ਜਾਮੈ = ਉੱਗ ਪੈਂਦਾ ਹੈ ॥੩੮॥