ਮਾਝ ਮਹਲਾ ੫ ॥
Maajh, Fifth Mehl:
ਮਾਝ, ਪੰਜਵੀਂ ਪਾਤਸ਼ਾਹੀ।
ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥
Where the Naam, the Name of God the Beloved is chanted
(ਹੇ ਭਾਈ!) ਜਿਸ ਥਾਂ ਤੇ ਪਿਆਰੇ ਪ੍ਰਭੂ ਦਾ ਨਾਮ ਸਿਮਰਦੇ ਰਹੀਏ, ਜਪੀਐ = ਜਪਿਆ ਜਾਂਦਾ ਹੈ।
ਸੇ ਅਸਥਲ ਸੋਇਨ ਚਉਬਾਰੇ ॥
those barren places become mansions of gold.
ਉਹ ਰੜੇ ਥਾਂ ਭੀ (ਮਾਨੋ) ਸੋਨੇ ਦੇ ਚੁਬਾਰੇ ਹਨ। ਸੇ = {ਲਫ਼ਜ਼ 'ਸੋ' ਤੋਂ ਬਹੁ-ਵਚਨ।} ਅਸਥਲ = {स्थल} ਟਿੱਬੇ, ਰੋੜ। ਸੋਇਨ = ਸੋਨੇ ਦੇ।
ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥
Where the Naam, the Name of my Lord of the Universe is not chanted-those towns are like the barren wilderness. ||1||
ਪਰ, ਹੇ ਮੇਰੇ ਗੋਬਿੰਦ! ਜਿਸ ਥਾਂ ਤੇਰਾ ਨਾਮ ਨਾਹ ਜਪਿਆ ਜਾਏ, ਉਹ (ਵੱਸਦੇ) ਸ਼ਹਿਰ ਭੀ ਉਜਾੜ (ਸਮਾਨ) ਹਨ ॥੧॥ ਗੋਇਦਾ = ਹੇ ਗੋਬਿੰਦ! ॥੧॥
ਹਰਿ ਰੁਖੀ ਰੋਟੀ ਖਾਇ ਸਮਾਲੇ ॥
One who meditates as he eats dry bread,
(ਹੇ ਭਾਈ!) ਜੇਹੜਾ ਮਨੁੱਖ ਰੁੱਖੀ ਰੋਟੀ ਖਾ ਕੇ (ਭੀ) ਪਰਮਾਤਮਾ (ਦਾ ਨਾਮ ਆਪਣੇ ਹਿਰਦੇ ਵਿਚ) ਸਾਂਭ ਕੇ ਰੱਖਦਾ ਹੈ, ਹਰਿ ਸਮਾਲੇ = ਹਰੀ ਨੂੰ (ਹਿਰਦੇ ਵਿਚ) ਸੰਭਾਲਦਾ ਹੈ। ਖਾਇ = ਖਾ ਕੇ।
ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥
sees the Blessed Lord inwardly and outwardly.
ਪਰਮਾਤਮਾ ਉਸਦੇ ਅੰਦਰ ਬਾਹਰ ਹਰ ਥਾਂ ਉਸ ਉੱਤੇ ਆਪਣੀ ਮਿਹਰ ਦੀ ਨਿਗਾਹ ਰੱਖਦਾ ਹੈ। ਨਦਰਿ = ਮਿਹਰ ਦੀ ਨਜ਼ਰ ਨਾਲ। ਨਿਹਾਲੇ = ਵੇਖਦਾ ਹੈ।
ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥
Know this well, that one who eats and eats while practicing evil, is like a field of poisonous plants. ||2||
ਜੇਹੜਾ ਮਨੁੱਖ ਦੁਨੀਆ ਦੇ ਪਦਾਰਥ ਖਾ ਖਾ ਕੇ ਬੁਰੇ ਕੰਮ ਹੀ ਕਰਦਾ ਰਹਿੰਦਾ ਹੈ, ਉਸ ਨੂੰ ਜ਼ਹਿਰ ਦੀ ਬਗ਼ੀਚੀ ਜਾਣੋ ॥੨॥ ਬਦਫੈਲੀ = ਭੈੜੇ ਕੰਮ। ਜਾਣੁ = ਸਮਝੋ। ਵਿਸੂ ਕੀ = ਜ਼ਹਰ ਦੀ। ਵਾੜੀ = ਬਗ਼ੀਚੀ ॥੨॥
ਸੰਤਾ ਸੇਤੀ ਰੰਗੁ ਨ ਲਾਏ ॥
One who does not feel love for the Saints,
ਜੇਹੜਾ ਮਨੁੱਖ ਸੰਤ ਜਨਾਂ ਨਾਲ ਪ੍ਰੇਮ ਨਹੀਂ ਬਣਾਂਦਾ, ਸੇਤੀ ਨਾਲ। ਰੰਗੁ = ਪ੍ਰੇਮ।
ਸਾਕਤ ਸੰਗਿ ਵਿਕਰਮ ਕਮਾਏ ॥
misbehaves in the company of the wicked shaaktas, the faithless cynics;
ਤੇ ਪਰਮਾਤਮਾ ਨਾਲੋਂ ਟੁੱਟੇ ਹੋਏ ਬੰਦਿਆਂ ਨਾਲ (ਰਲ ਕੇ) ਮੰਦੇ ਕਰਮ ਕਰਦਾ ਰਹਿੰਦਾ ਹੈ, ਸਾਕਤ = ਪਰਮਾਤਮਾ ਨਾਲੋਂ ਟੁੱਟੇ ਹੋਏ ਬੰਦੇ, ਮਾਇਆ ਵੇੜ੍ਹੇ ਜੀਵ। ਵਿਕਰਮ = ਕੁਕਰਮ।
ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥
he wastes this human body, so difficult to obtain. In his ignorance, he tears up his own roots. ||3||
ਉਸ ਬੇ-ਸਮਝ ਨੇ ਇਹ ਅਤਿ ਕੀਮਤੀ ਸਰੀਰ ਵਿਅਰਥ ਗਵਾ ਲਿਆ, ਉਹ ਆਪਣੀਆਂ ਜੜ੍ਹਾਂ ਆਪ ਹੀ ਵੱਢ ਰਿਹਾ ਹੈ ॥੩॥ ਦੇਹਿ = ਸਰੀਰ। ਉਪਾੜੀ = ਪੁੱਟ ਲਈ ॥੩॥
ਤੇਰੀ ਸਰਣਿ ਮੇਰੇ ਦੀਨ ਦਇਆਲਾ ॥
I seek Your Sanctuary, O my Lord, Merciful to the meek,
ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ।
ਸੁਖ ਸਾਗਰ ਮੇਰੇ ਗੁਰ ਗੋਪਾਲਾ ॥
Ocean of Peace, my Guru, Sustainer of the world.
ਹੇ ਸੁਖਾਂ ਦੇ ਸਮੁੰਦਰ! ਹੇ ਸ੍ਰਿਸ਼ਟੀ ਦੇ ਸਭ ਤੋਂ ਵੱਡੇ ਪਾਲਕ!
ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥
Shower Your Mercy upon Nanak, that he may sing Your Glorious Praises; please, preserve my honor. ||4||30||37||
ਮਿਹਰ ਕਰੋ (ਤੇਰਾ ਦਾਸ) ਨਾਨਕ ਤੇਰੇ ਗੁਣ ਗਾਂਦਾ ਰਹੇ। (ਹੇ ਪ੍ਰਭੂ!) ਸਾਡੀ ਲਾਜ ਰੱਖੇ (ਅਸੀਂ ਵਿਕਾਰਾਂ ਵਿਚ ਖ਼ੁਆਰ ਨਾਹ ਹੋਵੀਏ) ॥੪॥੩੦॥੪੭॥ ਨਾਨਕੁ ਗਾਵੈ = ਨਾਨਕ ਗਾਂਦਾ ਰਹੇ। ਸਰਮ = ਲਾਜ, ਇੱਜ਼ਤ। ਅਸਾੜੀ = ਸਾਡੀ ॥੪॥