ਪਵੜੀ

Pauree:

ਪਉੜੀ।

ਜਾਤੀ ਦੈ ਕਿਆ ਹਥਿ ਸਚੁ ਪਰਖੀਐ

What good is social class and status? Truthfulness is measured within.

(ਪ੍ਰਭੂ ਦੇ ਦਰ ਤੇ ਤਾਂ) ਸੱਚਾ ਨਾਮ (-ਰੂਪ ਸਉਦਾ) ਪਰਖਿਆ ਜਾਂਦਾ ਹੈ, ਜਾਤਿ ਦੇ ਹੱਥ ਵਿਚ ਕੁਝ ਨਹੀਂ ਹੈ (ਭਾਵ, ਕਿਸੇ ਜਾਤਿ ਵਰਣ ਦਾ ਕੋਈ ਲਿਹਾਜ਼ ਨਹੀਂ ਹੁੰਦਾ)।

ਮਹੁਰਾ ਹੋਵੈ ਹਥਿ ਮਰੀਐ ਚਖੀਐ

Pride in one's status is like poison-holding it in your hand and eating it, you shall die.

(ਜਾਤਿ ਦਾ ਅਹੰਕਾਰ ਮਹੁਰੇ ਸਮਾਨ ਹੈ) ਜੇ ਕਿਸੇ ਪਾਸ ਮਹੁਰਾ ਹੋਵੇ (ਭਾਵੇਂ ਕਿਸੇ ਜਾਤਿ ਦਾ ਹੋਵੇ) ਜੇ ਮਹੁਰਾ ਖਾਇਗਾ ਤਾਂ ਮਰੇਗਾ।

ਸਚੇ ਕੀ ਸਿਰਕਾਰ ਜੁਗੁ ਜੁਗੁ ਜਾਣੀਐ

The True Lord's Sovereign Rule is known throughout the ages.

ਅਕਾਲ ਪੁਰਖ ਦਾ ਇਹ ਨਿਆਂ ਹਰੇਕ ਜੁਗ ਵਿਚ ਵਰਤਦਾ ਸਮਝ ਲਵੋ (ਭਾਵ, ਕਿਸੇ ਭੀ ਜੁਗ ਵਿਚ ਜਾਤਿ ਦਾ ਲਿਹਾਜ਼ ਨਹੀਂ ਹੋਇਆ)। ਸਿਰਕਾਰ = ਰਾਜ, ਹਕੂਮਤ। ਜੁਗੁ ਜੁਗੁ = ਹਰੇਕ ਜੁਗ ਵਿਚ, ਸਦਾ ਹੀ।

ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ

One who respects the Hukam of the Lord's Command is honored and respected in the Court of the Lord.

ਪ੍ਰਭੂ ਦੇ ਦਰ ਤੇ, ਪ੍ਰਭੂ ਦੀ ਦਰਗਾਹ ਵਿਚ ਉਹੀ ਇੱਜ਼ਤ ਵਾਲਾ ਹੈ ਜੋ ਪ੍ਰਭੂ ਦਾ ਹੁਕਮ ਮੰਨਦਾ ਹੈ। ਦੀਬਾਣੀਐ = ਦੀਵਾਨ ਵਿਚ, ਦਰਗਾਹ ਵਿਚ।

ਫੁਰਮਾਨੀ ਹੈ ਕਾਰ ਖਸਮਿ ਪਠਾਇਆ

By the Order of our Lord and Master, we have been brought into this world.

ਖਸਮ (ਪ੍ਰਭੂ) ਨੇ (ਜੀਵ ਨੂੰ) ਹੁਕਮ ਮੰਨਣ-ਰੂਪ ਕਾਰ ਦੇ ਕੇ (ਜਗਤ ਵਿਚ) ਭੇਜਿਆ ਹੈ। ਫੁਰਮਾਨੀ = ਹੁਕਮ ਮੰਨਣਾ। ਖਸਮਿ = ਖਸਮ ਨੇ। ਪਠਾਇਆ = ਭੇਜਿਆ।

ਤਬਲਬਾਜ ਬੀਚਾਰ ਸਬਦਿ ਸੁਣਾਇਆ

The Drummer, the Guru, has announced the Lord's meditation, through the Word of the Shabad.

ਨਗਾਚਰੀ ਗੁਰੂ ਨੇ ਸ਼ਬਦ ਦੀ ਰਾਹੀਂ ਇਹੀ ਗੱਲ ਸੁਣਾਈ ਹੈ (ਭਾਵ, ਗੁਰੂ ਨੇ ਸ਼ਬਦ ਦੀ ਰਾਹੀਂ ਇਸੇ ਗੱਲ ਦਾ ਢੰਡੋਰਾ ਦੇ ਦਿੱਤਾ ਹੈ)। ਤਬਲਬਾਜ = ਨਗਾਰਚੀ (ਗੁਰੂ)।

ਇਕਿ ਹੋਏ ਅਸਵਾਰ ਇਕਨਾ ਸਾਖਤੀ

Some have mounted their horses in response, and others are saddling up.

(ਇਹ ਢੰਡੋਰਾ ਸੁਣ ਕੇ) ਕਈ (ਗੁਰਮੁਖ) ਤਾਂ ਅਸਵਾਰ ਹੋ ਗਏ ਹਨ (ਭਾਵ, ਇਸ ਰਾਹ ਤੇ ਤੁਰ ਪਏ ਹਨ), ਕਈ ਬੰਦੇ ਤਿਆਰ ਹੋ ਪਏ ਹਨ, ਸਾਖਤੀ = ਦੁਮਚੀ, (ਦੁਮਚੀਆਂ ਪਾ ਲਈਆਂ, ਤਿਆਰ ਹੋ ਗਏ)।

ਇਕਨੀ ਬਧੇ ਭਾਰ ਇਕਨਾ ਤਾਖਤੀ ॥੧੦॥

Some have tied up their bridles, and others have already ridden off. ||10||

ਕਈਆਂ ਨੇ ਅਸਬਾਬ ਲੱਦ ਲਏ ਹਨ, ਤੇ ਕਈ ਛੇਤੀ ਦੌੜ ਪਏ ਹਨ ॥੧੦॥ ਤਾਖਤੀ = ਦੌੜ, (ਭਾਵ), ਦੌੜ ਪਈ ॥੧੦॥