ਮਃ

First Mehl:

ਪਹਿਲੀ ਪਾਤਸ਼ਾਹੀ।

ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ

Greed and sin are the king and prime minister; falsehood is the treasurer.

(ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ, ਲਬੁ = ਜੀਭ ਦਾ ਚਸਕਾ। ਮਹਤਾ = ਵਜ਼ੀਰ। ਸਿਕਦਾਰੁ = ਚੌਧਰੀ।

ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ

Sexual desire, the chief advisor, is summoned and consulted; they all sit together and contemplate their plans.

(ਇਸੇ ਲੱਬ ਤੇ ਪਾਪ ਦੇ ਦਰਬਾਰ ਵਿਚ ਕਾਮ ਨਾਇਬ ਹੈ, (ਇਸ ਨੂੰ) ਸੱਦ ਕੇ ਸਲਾਹ ਪੁੱਛੀ ਜਾਂਦੀ ਹੈ, ਇਹੀ ਇਹਨਾਂ ਦਾ ਵੱਡਾ ਸਲਾਹਕਾਰ ਹੈ। ਨੇਬੁ = ਨਾਇਬ। ਸਦਿ = ਸੱਦ ਕੇ, ਬੁਲਾ ਕੇ।

ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ

Their subjects are blind, and without wisdom, they try to please the will of the dead.

(ਇਹਨਾਂ ਦੀ) ਪਰਜਾ ਗਿਆਨ ਤੋਂ ਸੱਖਣੀ (ਹੋਣ ਦੇ ਕਾਰਣ), ਮਾਨੋ ਅੰਨ੍ਹੀ ਹੋਈ ਹੋਈ ਹੈ ਅਤੇ ਤ੍ਰਿਸ਼ਨਾ (ਅੱਗ) ਦੀ ਚੱਟੀ ਭਰ ਰਹੀ ਹੈ। ਅੰਧੀ ਰਯਤਿ = ਕਾਮਾਦਿਕ ਵਿਕਾਰਾਂ ਦੇ ਅਧੀਨ ਰਹਿ ਕੇ ਅੰਨ੍ਹੇ ਹੋਏ ਜੀਵ। ਭਾਹਿ = ਅੱਗ, ਤ੍ਰਿਸ਼ਨਾ ਦੀ ਅੱਗ। ਮੁਰਦਾਰੁ = ਹਰਾਮ, ਵੱਢੀ, ਰਿਸ਼ਵਤ। ਭਰੇ ਮੁਰਦਾਰੁ = (ਰਯਤ) ਚੱਟੀ ਭਰਦੀ ਹੈ।

ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ

The spiritually wise dance and play their musical instruments, adorning themselves with beautiful decorations.

ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ; ਗਿਆਨੀ = ਹੋਰਨਾਂ ਨੂੰ ਉਪਦੇਸ਼ ਕਰਨ ਵਾਲੇ। ਵਾਵਹਿ = ਵਜਾਂਦੇ ਹਨ। ਰੂਪ ਕਰਹਿ = ਕਈ ਭੇਸ ਵਟਾਂਦੇ ਹਨ।

ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ

They shout out loud, and sing epic poems and heroic stories.

ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ। ਵਾਦਾ = ਝਗੜੇ ਜੁੱਧਾਂ ਦੇ ਪਰਸੰਗ। ਜੋਧਾ ਕਾ ਵੀਚਾਰੁ = ਸੂਰਮਿਆਂ ਦੀਆਂ ਕਹਾਣੀਆਂ ਦੀ ਵਿਆਖਿਆ।

ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ

The fools call themselves spiritual scholars, and by their clever tricks, they love to gather wealth.

ਪੜ੍ਹੇ-ਲਿਖੇ ਮੂਰਖ ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ। ਹਿਕਮਤਿ = ਚਲਾਕੀ। ਹੁਜਤਿ = ਦਲੀਲ। ਸੰਜੈ = ਮਾਇਆ ਦੇ ਇਕੱਠਾ ਕਰਨ ਵਿਚ।

ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ

The righteous waste their righteousness, by asking for the door of salvation.

(ਜੋ ਮਨੁੱਖ ਆਪਣੇ ਆਪ ਨੂੰ) ਧਰਮੀ ਸਮਝਦੇ ਹਨ, ਉਹ ਆਪਣੇ ਵਲੋਂ (ਤਾਂ) ਧਰਮ ਦਾ ਕੰਮ ਕਰਦੇ ਹਨ, ਪਰ (ਸਾਰੀ) (ਮਿਹਨਤ) ਗਵਾ ਬੈਠਦੇ ਹਨ, (ਕਿਉਂਕਿ ਇਸ ਦੇ ਵੱਟੇ ਵਿਚ) ਮੁਕਤੀ ਦਾ ਦਰ ਮੰਗਦੇ ਹਨ ਕਿ ਅਸੀਂ ਮੁਕਤ ਹੋ ਜਾਵੀਏ, (ਭਾਵ, ਧਰਮ ਦਾ ਕੰਮ ਤਾਂ ਕਰਦੇ ਹਨ ਪਰ ਨਿਸ਼ਕਾਮ ਹੋ ਕੇ ਨਹੀਂ, ਅਜੇ ਭੀ ਵਾਸ਼ਨਾ ਦੇ ਬੱਧੇ ਹਨ)। ਧਰਮੀ = ਆਪਣੇ ਆਪ ਨੂੰ ਧਰਮ = ਵਾਲਾ ਸਮਝਣ ਵਾਲੇ। ਗਾਵਾਵਹਿ = ਗਵਾ ਲੈਂਦੇ ਹਨ। ਮੋਖ ਦੁਆਰੁ = ਮੁਕਤੀ ਦਾ ਦਰਵਾਜ਼ਾ।

ਜਤੀ ਸਦਾਵਹਿ ਜੁਗਤਿ ਜਾਣਹਿ ਛਡਿ ਬਹਹਿ ਘਰ ਬਾਰੁ

They call themselves celibate, and abandon their homes, but they do not know the true way of life.

(ਕਈ ਅਜਿਹੇ ਹਨ ਜੋ ਆਪਣੇ ਆਪ ਨੂੰ) ਜਤੀ ਅਖਵਾਂਦੇ ਹਨ, ਜਤੀ ਹੋਣ ਦੀ ਜੁਗਤੀ ਜਾਣਦੇ ਨਹੀਂ (ਐਵੇਂ ਵੇਖੋ-ਵੇਖੀ) ਘਰ-ਘਾਟ ਛੱਡ ਜਾਂਦੇ ਹਨ। ਜਤੀ = ਉਹ ਮਨੁੱਖ ਜਿਨ੍ਹਾਂ ਨੇ ਆਪਣਿਆਂ ਇੰਦਰਿਆਂ ਨੂੰ ਕਾਬੂ ਰੱਖਿਆ ਹੋਇਆ ਹੈ। ਜੁਗਿਤ = (ਜਤੀ ਬਣਨ ਦੀ) ਜਾਚ। ਛਡਿ ਬਹਹਿ = ਛੱਡ ਬੈਠਦੇ ਹਨ। ਘਰ ਬਾਰੁ = ਗ੍ਰਿਹਸਤ, ਘਰ ਘਾਟ।

ਸਭੁ ਕੋ ਪੂਰਾ ਆਪੇ ਹੋਵੈ ਘਟਿ ਕੋਈ ਆਖੈ

Everyone calls himself perfect; none call themselves imperfect.

(ਇਸ ਲੱਬ, ਪਾਪ, ਕੂੜ ਅਤੇ ਕਾਮ ਦਾ ਇਤਨਾ ਜਬ੍ਹਾ ਹੈ,) (ਜਿਧਰ ਤੱਕੋ) ਹਰੇਕ ਜੀਵ ਆਪਣੇ ਆਪ ਨੂੰ ਪੂਰਨ ਤੌਰ ਤੇ ਸਿਆਣਾ ਸਮਝਦਾ ਹੈ। ਕੋਈ ਮਨੁੱਖ ਇਹ ਨਹੀਂ ਆਖਦਾ ਕਿ ਮੇਰੇ ਵਿਚ ਕੋਈ ਊਣਤਾ ਹੈ। ਸਭੁ ਕੋ = ਹਰੇਕ ਜੀਵ। ਪੂਰਾ = ਮੁਕੰਮਲ, ਅਭੁੱਲ। ਘਟਿ = ਊਣਾ।

ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥

If the weight of honor is placed on the scale, then, O Nanak, one sees his true weight. ||2||

ਪਰ ਹੇ ਨਾਨਕ! ਤਾਂ ਹੀ ਮਨੁੱਖ ਤੋਲ ਵਿਚ (ਭਾਵ, ਪਰਖ ਵਿਚ) ਪੂਰਾ ਉਤਰਦਾ ਹੈ ਜੇ ਤੱਕੜੀ ਦੇ ਦੂਜੇ ਪੱਲੇ ਵਿਚ (ਰੱਬ ਦੀ ਦਰਗਾਹ ਵਿਚ ਮਿਲੀ ਹੋਈ) ਇੱਜ਼ਤ ਰੂਪ ਵੱਟਾ ਪਾਇਆ ਜਾਏ; ਭਾਵ ਉਹੀ ਮਨੁੱਖ ਊਣਤਾ-ਰਹਿਤ ਹੈ, ਜਿਸ ਨੂੰ ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲੇ ॥੨॥ ਪਤਿ = ਇੱਜ਼ਤ। ਪਰਵਾਣਾ = ਵੱਟਾ। ਪਿਛੈ = (ਤੱਕੜੀ ਦੇ) ਪਿਛਲੇ ਛਾਬੇ ਵਿਚ ॥੨॥