ਆਸਾ ਮਹਲਾ

Aasaa, First Mehl:

ਰਾਗ ਆਸਾ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।

ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ

The Gurmukh obtains spiritual wisdom, meditation and satisfaction of the mind.

(ਹੇ ਮਨੁੱਖ! ਤੂੰ) ਗੁਰੂ ਦੇ ਸਨਮੁਖ ਹੋ ਕੇ ਆਪਣੇ ਮਨ ਵਿਚ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਅਤੇ ਪਰਮਾਤਮਾ ਵਿਚ ਜੁੜੀ ਸੁਰਤਿ (ਦਾ ਆਨੰਦ) ਮਾਣ, ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ, ਗੁਰੂ ਦੇ ਸਨਮੁਖ ਹੋ ਕੇ, ਗੁਰੂ ਦੀ ਸਰਨ ਪੈ ਕੇ। ਗਿਆਨੁ = ਪਰਮਾਤਮਾ ਨਾਲ ਡੂੰਘੀ ਸਾਂਝ। ਧਿਆਨੁ = ਪਰਮਾਤਮਾ ਵਿਚ ਸੁਰਤਿ ਦਾ ਟਿਕਾਉ। ਮਾਨੁ = ਤੂੰ ਮਾਣ।

ਗੁਰਮੁਖਿ ਮਹਲੀ ਮਹਲੁ ਪਛਾਨੁ

The Gurmukh realizes the Mansion of the Lord's Presence.

ਗੁਰੂ ਦੀ ਸਰਨ ਪੈ ਕੇ ਤੂੰ ਆਪਣੇ ਅੰਦਰ ਪ੍ਰਭੂ ਦਾ ਟਿਕਾਣਾ ਪਛਾਣ। ਮਹਲੀ = ਮਹਲ ਦਾ ਮਾਲਕ, ਪਰਮਾਤਮਾ। ਮਹਲੁ = ਘਰ, ਟਿਕਾਣਾ।

ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥੧॥

The Gurmukh is attuned to the Word of the Shabad, as his Insignia. ||1||

ਗੁਰੂ ਦੇ ਸਨਮੁਖ ਰਹਿ ਕੇ ਤੂੰ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾ, (ਇਹ ਤੇਰੇ ਜੀਵਨ-ਸਫ਼ਰ ਲਈ) ਰਾਹਦਾਰੀ ਹੈ ॥੧॥ ਨੀਸਾਨੁ = (ਜੀਵਨ-ਸਫ਼ਰ ਲਈ) ਰਾਹਦਾਰੀ ॥੧॥

ਐਸੇ ਪ੍ਰੇਮ ਭਗਤਿ ਵੀਚਾਰੀ

Such is the loving devotional worship of the Lord's contemplation.

ਇਸ ਤਰ੍ਹਾਂ ਪ੍ਰਭੂ-ਚਰਨਾਂ ਨਾਲ ਪ੍ਰੇਮ ਅਤੇ ਪਰਮਾਤਮਾ ਦੀ ਭਗਤੀ ਕਰ ਕੇ ਉਹ ਉੱਚੀ ਵਿਚਾਰ ਦਾ ਮਾਲਕ ਬਣ ਜਾਂਦਾ ਹੈ। ਐਸੇ = ਇਸ ਤਰ੍ਹਾਂ। ਵੀਚਾਰੀ = ਵਿਚਾਰਵਾਨ।

ਗੁਰਮੁਖਿ ਸਾਚਾ ਨਾਮੁ ਮੁਰਾਰੀ ॥੧॥ ਰਹਾਉ

The Gurmukh realizes the True Name, the Destroyer of ego. ||1||Pause||

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਪ੍ਰਾਪਤ ਹੋ ਜਾਂਦਾ ਹੈ ॥੧॥ ਰਹਾਉ ॥ ਮੁਰਾਰੀ = ਪਰਮਾਤਮਾ ॥੧॥ ਰਹਾਉ ॥

ਅਹਿਨਿਸਿ ਨਿਰਮਲੁ ਥਾਨਿ ਸੁਥਾਨੁ

Day and night, he remains immaculately pure, and abides in the sublime place.

(ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ) ਦਿਨ ਰਾਤ ਆਪਣੇ ਹਿਰਦੇ-ਥਾਂ ਵਿਚ ਪਰਮਾਤਮਾ ਦਾ ਪਵਿਤ੍ਰ ਸ੍ਰੇਸ਼ਟ ਡੇਰਾ ਬਣਾਈ ਰੱਖਦਾ ਹੈ, ਅਹਿ = ਦਿਨ। ਨਿਸਿ = ਰਾਤ। ਥਾਨਿ = (ਆਪਣੇ ਹਿਰਦੇ-) ਥਾਂ ਵਿਚ। ਸੁਥਾਨੁ = ਪਰਮਾਤਮਾ ਦਾ) ਸ੍ਰੇਸ਼ਟ ਟਿਕਾਣਾ।

ਤੀਨ ਭਵਨ ਨਿਹਕੇਵਲ ਗਿਆਨੁ

He gains the wisdom of the three worlds.

ਤਿੰਨਾਂ ਭਵਨਾਂ ਵਿਚ ਵਿਆਪਕ ਤੇ ਵਾਸ਼ਨਾ-ਰਹਿਤ ਪ੍ਰਭੂ ਨਾਲ ਉਸ ਦੀ ਡੂੰਘੀ ਸਾਂਝ ਪੈ ਜਾਂਦੀ ਹੈ। ਨਿਹਕੇਵਲ = ਵਾਸ਼ਨਾ-ਰਹਿਤ ਪ੍ਰਭੂ ਦਾ।

ਸਾਚੇ ਗੁਰ ਤੇ ਹੁਕਮੁ ਪਛਾਨੁ ॥੨॥

Through the True Guru, the Command of the Lord's Will is realized. ||2||

(ਤੂੰ ਭੀ) ਅਭੁੱਲ ਗੁਰੂ ਤੋਂ (ਭਾਵ, ਸਰਨ ਪੈ ਕੇ) ਪਰਮਾਤਮਾ ਦੀ ਰਜ਼ਾ ਨੂੰ ਸਮਝ ॥੨॥ ਤੇ = ਤੋਂ। ਪਛਾਨੁ = ਤੂੰ ਪਛਾਣ ॥੨॥

ਸਾਚਾ ਹਰਖੁ ਨਾਹੀ ਤਿਸੁ ਸੋਗੁ

He enjoys true pleasure, and suffers no pain.

(ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ ਦੇ) ਅੰਦਰ ਟਿਕਵਾਂ ਆਨੰਦ ਬਣਿਆ ਰਹਿੰਦਾ ਹੈ, ਉਸ ਨੂੰ ਕਦੇ ਕੋਈ ਚਿੰਤਾ ਨਹੀਂ ਪੋਂਹਦੀ; ਹਰਖੁ = ਖ਼ੁਸ਼ੀ। ਸੋਗੁ = ਚਿੰਤਾ।

ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ

He enjoys the ambrosial wisdom, and the highest sublime essence.

ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਸ੍ਰੇਸ਼ਟ ਰਸ ਵਾਲਾ ਨਾਮ ਤੇ ਪਰਮਾਤਮਾ ਨਾਲ ਡੂੰਘੀ ਸਾਂਝ ਉਸ ਮਨੁੱਖ ਦਾ ਆਤਮਕ ਭੋਜਨ ਬਣ ਜਾਂਦਾ ਹੈ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਰਸ। ਭੋਗੁ = ਆਤਮਕ ਖ਼ੁਰਾਕ।

ਪੰਚ ਸਮਾਈ ਸੁਖੀ ਸਭੁ ਲੋਗੁ ॥੩॥

He overcomes the five evil passions, and becomes the happiest of all men. ||3||

(ਜੇ ਗੁਰੂ ਦੀ ਸਰਨ ਪੈ ਕੇ) ਜਗਤ ਕਾਮਾਦਿਕ ਪੰਜਾਂ ਨੂੰ ਮੁਕਾ ਦੇਵੇ ਤਾਂ ਸਾਰਾ ਜਗਤ ਹੀ ਸੁਖੀ ਹੋ ਜਾਏ ॥੩॥ ਪੰਚ = ਕਾਮਾਦਿਕ ਪੰਜੇ ਵਿਕਾਰ ॥੩॥

ਸਗਲੀ ਜੋਤਿ ਤੇਰਾ ਸਭੁ ਕੋਈ

Your Divine Light is contained in all; everyone belongs to You.

(ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਇਉਂ ਅਰਦਾਸ ਕਰਦਾ ਹੈ: ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਵਿਚ ਤੇਰੀ ਹੀ ਜੋਤਿ (ਪ੍ਰਕਾਸ਼ ਕਰ ਰਹੀ ਹੈ), ਤੇ ਹਰੇਕ ਜੀਵ ਤੇਰਾ ਹੀ ਪੈਦਾ ਕੀਤਾ ਹੋਇਆ ਹੈ। ਸਗਲੀ = ਸਾਰੀ ਸ੍ਰਿਸ਼ਟੀ ਵਿਚ। ਸਭੁ ਕੋਈ = ਹਰੇਕ ਜੀਵ।

ਆਪੇ ਜੋੜਿ ਵਿਛੋੜੇ ਸੋਈ

You Yourself join and separate again.

ਪਰਮਾਤਮਾ ਆਪ ਹੀ ਜੀਵਾਂ ਦੇ ਸੰਜੋਗ ਬਣਾਂਦਾ ਹੈ, ਤੇ ਆਪ ਹੀ ਫਿਰ ਵਿਛੋੜਾ ਪਾ ਦੇਂਦਾ ਹੈ। ਜੋੜਿ = ਜੋੜ ਕੇ, ਸੰਜੋਗ ਬਣਾ ਕੇ।

ਆਪੇ ਕਰਤਾ ਕਰੇ ਸੁ ਹੋਈ ॥੪॥

Whatever the Creator does, comes to pass. ||4||

ਜੋ ਕੁਝ ਕਰਤਾਰ ਆਪ ਹੀ ਕਰਦਾ ਹੈ ਉਹੀ ਹੁੰਦਾ ਹੈ ॥੪॥

ਢਾਹਿ ਉਸਾਰੇ ਹੁਕਮਿ ਸਮਾਵੈ

He demolishes, and He builds; by His Order, he merges us into Himself.

ਪਰਮਾਤਮਾ ਆਪ ਹੀ ਸ੍ਰਿਸ਼ਟੀ ਨੂੰ ਢਾਹ ਕੇ ਆਪ ਹੀ ਮੁੜ ਉਸਾਰਦਾ ਹੈ, ਉਸ ਦੇ ਹੁਕਮ ਅਨੁਸਾਰ ਹੀ ਜਗਤ ਮੁੜ ਉਸ ਵਿਚ ਲੀਨ ਹੋ ਜਾਂਦਾ ਹੈ। ਹੁਕਮਿ = ਪ੍ਰਭੂ ਦੇ ਹੁਕਮ ਅਨੁਸਾਰ।

ਹੁਕਮੋ ਵਰਤੈ ਜੋ ਤਿਸੁ ਭਾਵੈ

Whatever is pleasing to His Will, happens.

ਜੋ ਉਸ ਨੂੰ ਚੰਗਾ ਲਗਦਾ ਹੈ ਉਸ ਅਨੁਸਾਰ ਉਸ ਦਾ ਹੁਕਮ ਚੱਲਦਾ ਹੈ। ਹੁਕਮੋ = ਹੁਕਮ ਹੀ। ਤਿਸੁ = ਉਸ ਪ੍ਰਭੂ ਨੂੰ।

ਗੁਰ ਬਿਨੁ ਪੂਰਾ ਕੋਇ ਪਾਵੈ ॥੫॥

Without the Guru, no one obtains the Perfect Lord. ||5||

ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਜੀਵ ਪੂਰਨ ਪਰਮਾਤਮਾ ਨੂੰ ਪ੍ਰਾਪਤ ਨਹੀਂ ਕਰ ਸਕਦਾ ॥੫॥

ਬਾਲਕ ਬਿਰਧਿ ਸੁਰਤਿ ਪਰਾਨਿ

In childhood and old age, he does not understand.

ਜਿਸ ਪ੍ਰਾਣੀ ਦੀ ਸੁਰਤ ਬਚਪਨ ਜਾਂ ਬੁਢੇਪੇ ਵਿੱਚ (ਤੇ ਨਾਹ ਹੀ ਜਵਾਨੀ ਸਮੇ) ਕਦੇ ਭੀ ਪਰਮਾਤਮਾ ਵਿਚ ਨਹੀਂ ਜੁੜਦੀ, ਪਰਾਨਿ = ਪ੍ਰਾਣੀ (ਨੂੰ)।

ਭਰਿ ਜੋਬਨਿ ਬੂਡੈ ਅਭਿਮਾਨਿ

In the prime of youth, he is drowned in his pride.

(ਸਗੋਂ) ਭਰ-ਜਵਾਨੀ ਵਿਚ ਉਹ (ਜਵਾਨੀ ਦੇ) ਅਹੰਕਾਰ ਵਿਚ ਡੁੱਬਾ ਰਹਿੰਦਾ ਹੈ, ਭਰਿ ਜੋਬਨਿ = ਭਰੀ ਜਵਾਨੀ ਵੇਲੇ। ਅਭਿਮਾਨਿ = ਅਹੰਕਾਰ ਵਿਚ।

ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥੬॥

Without the Name, what can the fool obtain? ||6||

ਉਹ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਆਖ਼ਰ (ਇਥੋਂ) ਕੀਹ ਖੱਟੇਗਾ? ॥੬॥ ਨਿਦਾਨਿ = ਆਖ਼ਰ ਨੂੰ, ਅੰਤ ਨੂੰ ॥੬॥

ਜਿਸ ਕਾ ਅਨੁ ਧਨੁ ਸਹਜਿ ਜਾਨਾ

He does not know the One who blesses him with nourishment and wealth.

ਜਿਸ ਪਰਮਾਤਮਾ ਦਾ ਦਿੱਤਾ ਅੰਨ ਤੇ ਧਨ ਜੀਵ ਵਰਤਦਾ ਰਹਿੰਦਾ ਹੈ, ਜੇ ਅਡੋਲ ਅਵਸਥਾ ਵਿਚ ਟਿਕ ਕੇ ਉਸ ਨਾਲ ਕਦੇ ਭੀ ਸਾਂਝ ਭੀ ਨਹੀਂ ਪਾਂਦਾ, ਅਨੁ = ਅੰਨ। ਸਹਜਿ = ਸਹਜ ਅਵਸਥਾ ਵਿਚ ਟਿਕ ਕੇ।

ਭਰਮਿ ਭੁਲਾਨਾ ਫਿਰਿ ਪਛੁਤਾਨਾ

Deluded by doubt, he later regrets and repents.

ਤੇ ਮਾਇਆ ਦੀ ਭਟਕਣਾ ਵਿਚ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ, ਤਾਂ ਆਖ਼ਰ ਪਛਤਾਂਦਾ ਹੈ।

ਗਲਿ ਫਾਹੀ ਬਉਰਾ ਬਉਰਾਨਾ ॥੭॥

The noose of death is around the neck of that crazy madman. ||7||

ਉਸ ਦੇ ਗਲ ਵਿਚ ਮੋਹ ਦੀ ਫਾਹੀ ਪਈ ਰਹਿੰਦੀ ਹੈ, ਮੋਹ ਵਿਚ ਹੀ ਉਹ ਸਦਾ ਝੱਲਾ ਹੋਇਆ ਫਿਰਦਾ ਹੈ ॥੭॥ ਗਲਿ = ਗਲ ਵਿਚ। ਬਉਰਾ = ਝੱਲਾ ॥੭॥

ਬੂਡਤ ਜਗੁ ਦੇਖਿਆ ਤਉ ਡਰਿ ਭਾਗੇ

I saw the world drowning, and I ran away in fear.

ਉਹ ਜਗਤ ਨੂੰ (ਮੋਹ ਵਿਚ) ਡੁੱਬਦਾ ਵੇਖ ਕੇ (ਮੋਹ ਤੋਂ) ਡਰ ਕੇ ਭੱਜ ਜਾਂਦੇ ਹਨ, ਡਰਿ = ਡਰ ਕੇ।

ਸਤਿਗੁਰਿ ਰਾਖੇ ਸੇ ਵਡਭਾਗੇ

How very fortunate are those who have been saved by the True Guru.

ਉਹ ਬੜੇ ਭਾਗਾਂ ਵਾਲੇ ਹਨ ਤੇ ਸਤਿਗੁਰੂ ਨੇ ਉਹਨਾਂ ਨੂੰ (ਮੋਹ ਦੀ ਕੈਦ ਤੋਂ) ਬਚਾ ਲਿਆ ਹੈ, ਸਤਿਗੁਰਿ = ਸਤਿਗੁਰ ਨੇ। ਸੇ = ਉਹ ਬੰਦੇ।

ਨਾਨਕ ਗੁਰ ਕੀ ਚਰਣੀ ਲਾਗੇ ॥੮॥੬॥

O Nanak, they are attached to the feet of the Guru. ||8||6||

ਜੇਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ (ਸ਼ਰਨ ਪੈਂਦੇ) ਹਨ, ਹੇ ਨਾਨਕ! ॥੮॥੬॥