ਜਨਮ ਜਨਮ ਭਰਮਤ ਫਿਰਿਓ ਮਿਟਿਓ ਜਮ ਕੋ ਤ੍ਰਾਸੁ

Mortals wander lost and confused through countless lifetimes; their fear of death is never removed.

(ਪਰਮਾਤਮਾ ਦਾ ਸਿਮਰਨ ਭੁਲਾ ਕੇ ਜੀਵ) ਅਨੇਕਾਂ ਜਨਮਾਂ ਵਿਚ ਭਟਕਦਾ ਫਿਰਦਾ ਹੈ, ਜਮਾਂ ਦਾ ਡਰ (ਇਸ ਦੇ ਅੰਦਰੋਂ) ਮੁੱਕਦਾ ਨਹੀਂ। ਜਨਮ ਜਨਮ = ਅਨੇਕਾਂ ਜਨਮਾਂ ਵਿਚ। ਕੋ = ਦਾ। ਤ੍ਰਾਸੁ = ਡਰ।

ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥

Says Nanak, vibrate and meditate on the Lord, and you shall dwell in the Fearless Lord. ||33||

ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਦਾ ਰਿਹਾ ਕਰ, (ਭਜਨ ਦੀ ਬਰਕਤਿ ਨਾਲ) ਤੂੰ ਉਸ ਪ੍ਰਭੂ ਵਿਚ ਨਿਵਾਸ ਪ੍ਰਾਪਤ ਕਰ ਲਏਂਗਾ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ ॥੩੩॥ ਨਿਰਭੈ = ਨਿਡਰ ਅਵਸਥਾ ਵਿਚ, ਉਸ ਪ੍ਰਭੂ ਵਿਚ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ। ਪਾਵਹਿ = ਤੂੰ ਪ੍ਰਾਪਤ ਕਰ ਲਏਂਗਾ ॥੩੩॥