ਫਰੀਦਾ ਬੇ ਨਿਵਾਜਾ ਕੁਤਿਆ ਏਹ ਭਲੀ ਰੀਤਿ

Fareed: O faithless dog, this is not a good way of life.

ਹੇ ਫਰੀਦ! ਜੋ ਬੰਦੇ ਨਿਮਾਜ਼ ਨਹੀਂ ਪੜ੍ਹਦੇ (ਭਾਵ, ਜੋ ਬੰਦਗੀ ਵਲੋਂ ਗ਼ਾਫ਼ਿਲ ਹਨ) ਉਹ ਕੁੱਤਿਆਂ (ਸਮਾਨ) ਹਨ, ਉਹਨਾਂ ਦਾ ਇਹ ਜੀਊਣ ਦਾ ਤਰੀਕਾ ਚੰਗਾ ਨਹੀਂ ਕਿਹਾ ਜਾ ਸਕਦਾ, ਰੀਤਿ = ਤਰੀਕਾ, ਜੀਊਣ ਦਾ ਤਰੀਕਾ।

ਕਬਹੀ ਚਲਿ ਆਇਆ ਪੰਜੇ ਵਖਤ ਮਸੀਤਿ ॥੭੦॥

You never come to the mosque for your five daily prayers. ||70||

(ਕਿਉਂਕਿ ਉਹ) ਕਦੇ ਭੀ ਉੱਦਮ ਕਰ ਕੇ ਪੰਜੇ ਵੇਲੇ ਮਸੀਤ ਨਹੀਂ ਆਉਂਦੇ (ਭਾਵ, ਜੋ ਕਦੇ ਭੀ ਘੱਟ ਤੋਂ ਘੱਟ ਪੰਜ ਵੇਲੇ ਰੱਬ ਨੂੰ ਯਾਦ ਨਹੀਂ ਕਰਦੇ) ॥੭੦॥ ਕਬ ਹੀ = ਕਦੇ ਭੀ। ਚਲਿ ਨ ਆਇਆ = ਚੱਲ ਕੇ ਨਹੀਂ ਆਏ, ਉੱਦਮ ਕਰ ਕੇ ਨਹੀਂ ਆਏ। ਬੇਨਿਵਾਜਾ = ਜੋ ਨਿਮਾਜ਼ ਨਹੀਂ ਪੜ੍ਹਦੇ, ਜੋ ਬੰਦਗੀ ਨਹੀਂ ਕਰਦੇ ॥੭੦॥