ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥
Raag Soohee, Chhant, Fourth Mehl, Second House:
ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)।
ਗੁਰਮੁਖਿ ਹਰਿ ਗੁਣ ਗਾਏ ॥
The Gurmukhs sing the Glorious Praises of the Lord;
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਗਾਏ = ਗਾਂਦਾ ਰਹਿੰਦਾ ਹੈ।
ਹਿਰਦੈ ਰਸਨ ਰਸਾਏ ॥
in their hearts, and on their tongues, they enjoy and savor His taste.
(ਪਰਮਾਤਮਾ ਦੇ ਗੁਣ ਆਪਣੇ) ਹਿਰਦੇ ਵਿਚ (ਵਸਾਈ ਰਖਦਾ ਹੈ, ਆਪਣੀ) ਜੀਭ ਨਾਲ (ਗੁਣਾਂ ਦਾ) ਰਸ ਮਾਣਦਾ ਹੈ, ਹਿਰਦੈ = ਹਿਰਦੇ ਵਿਚ (ਵਸਾਂਦਾ ਹੈ)। ਰਸਨ = ਜੀਭ ਨਾਲ। ਰਸਾਏ = ਰਸ ਮਾਣਦਾ ਹੈ।
ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥
They enjoy and savor His taste, and are pleasing to my God, who meets them with natural ease.
(ਜਿਹੜਾ ਮਨੁੱਖ) ਹਰੀ (ਦੇ ਗੁਣਾਂ ਦਾ) ਰਸ (ਆਪਣੀ) ਜੀਭ ਨਾਲ ਮਾਣਦਾ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਉਸ ਟਿਕੇ ਹੋਏ ਨੂੰ) ਪਰਮਾਤਮਾ ਮਿਲ ਪੈਂਦਾ ਹੈ। ਪ੍ਰਭ ਭਾਏ = (ਉਹ ਮਨੁੱਖ) ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਏ = ਸੁਭਾਇ, ਪਿਆਰ ਨਾਲ।
ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥
Night and day, they enjoy enjoyments, and they sleep in peace; they remain lovingly absorbed in the Word of the Shabad.
ਉਹ ਮਨੁੱਖ ਹਰ ਵੇਲੇ (ਸਿਫ਼ਤਿ-ਸਾਲਾਹ ਦਾ) ਅਨੰਦ ਮਾਣਦਾ ਹੈ, ਆਨੰਦ ਵਿਚ ਲੀਨ ਰਹਿੰਦਾ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਉਹ ਮਨੁੱਖ ਪ੍ਰਭੂ ਵਿਚ) ਸੁਰਤ ਜੋੜੀ ਰੱਖਦਾ ਹੈ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸੁਖਿ = ਸੁਖ ਵਿਚ। ਸੋਵੈ = ਲੀਨ ਰਹਿੰਦਾ ਹੈ। ਸਬਦਿ = ਸ਼ਬਦ ਦੀ ਰਾਹੀਂ। ਲਿਵ ਲਾਏ ਰਹੈ = ਸੁਰਤ ਜੋੜੀ ਰੱਖਦਾ ਹੈ।
ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥
By great good fortune, one obtains the Perfect Guru; night and day, meditate on the Naam, the Name of the Lord.
ਪਰ, ਹੇ ਭਾਈ! ਪੂਰਾ ਗੁਰੂ ਮਿਲਦਾ ਹੈ ਵੱਡੀ ਕਿਸਮਤ ਨਾਲ, (ਜਿਸ ਨੂੰ ਮਿਲਦਾ ਹੈ, ਉਹ) ਹਰ ਵੇਲੇ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਭਾਗਿ = ਕਿਸਮਤ ਨਾਲ। ਪਾਈਐ = ਮਿਲਦਾ ਹੈ। ਧਿਆਏ = ਸਿਮਰਦਾ ਰਹਿੰਦਾ ਹੈ।
ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥੧॥
In absolute ease and poise, one meets the Life of the World. O Nanak, one is absorbed in the state of absolute absorption. ||1||
ਹੇ ਨਾਨਕ! ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਜਗਤ ਦਾ ਸਹਾਰਾ ਪ੍ਰਭੂ ਉਸ ਨੂੰ ਮਿਲ ਪੈਂਦਾ ਹੈ, ਉਹ ਮਨੁੱਖ ਉਸ ਅਵਸਥਾ ਵਿਚ ਲੀਨ ਰਹਿੰਦਾ ਹੈ ਜਿੱਥੇ ਮਾਇਆ ਦਾ ਕੋਈ ਫੁਰਨਾ ਪੋਹ ਨਹੀਂ ਸਕਦਾ ॥੧॥ ਸਹਜੇ ਸਹਜਿ = ਹਰ ਵੇਲੇ ਆਤਮਕ ਅਡੋਲਤਾ ਵਿਚ। ਜਗ ਜੀਵਨੁ = ਜਗਤ ਦਾ ਜੀਵਨ ਪ੍ਰਭੂ। ਸੁੰਨਿ = ਸੁੰਨ ਵਿਚ, ਉਸ ਅਵਸਥਾ ਵਿਚ ਜਿੱਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ ॥੧॥
ਸੰਗਤਿ ਸੰਤ ਮਿਲਾਏ ॥
Joining the Society of the Saints,
ਹੇ ਭਾਈ! ਜਿਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਮਿਲਦਾ ਹੈ, ਸੰਗਤਿ ਸੰਤ = ਸੰਤ ਜਨਾਂ ਦੀ ਸੰਗਤਿ ਵਿਚ।
ਹਰਿ ਸਰਿ ਨਿਰਮਲਿ ਨਾਏ ॥
I bathe in the Immaculate Pool of the Lord.
ਉਹ ਪਰਮਾਤਮਾ ਦੇ ਪਵਿੱਤਰ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ। ਸਰਿ = ਸਰੋਵਰ ਵਿਚ। ਸਰਿ ਨਿਰਮਲ = ਪਵਿੱਤਰ ਸਰੋਵਰ ਵਿਚ। ਨਾਏ = ਇਸ਼ਨਾਨ ਕਰਦਾ ਹੈ।
ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥
Bathing in these Immaculate Waters, my filth is removed, and my body is purified and sanctified.
ਉਹ ਮਨੁੱਖ ਪ੍ਰਭੂ ਦੇ ਪਵਿੱਤਰ ਨਾਮ-ਜਲ ਵਿਚ ਇਸ਼ਨਾਨ ਕਰਦਾ ਹੈ, ਉਸ ਦਾ ਸਰੀਰ ਪਵਿੱਤਰ ਹੋ ਜਾਂਦਾ ਹੈ। ਨਿਰਮਲਿ ਜਲਿ = ਪਵਿੱਤਰ (ਨਾਮ-) ਜਲ ਵਿਚ।
ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥
The filth of intellectual evil-mindedness is removed, doubt is gone, and the pain of egotism is dispelled.
(ਨਾਮ-ਜਲ ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦਾ ਹੈ। (ਨਾਮ-ਜਲ ਦੀ ਬਰਕਤਿ ਨਾਲ ਉਸ ਦੇ ਅੰਦਰੋਂ) ਖੋਟੀ ਮਤਿ ਦੀ ਮੈਲ ਧੁਪ ਜਾਂਦੀ ਹੈ, ਭਟਕਣਾ ਦੂਰ ਹੋ ਜਾਂਦੀ ਹੈ, ਹਉਮੈ ਦੀ ਪੀੜ ਨਾਸ ਹੋ ਜਾਂਦੀ ਹੈ। ਦੁਰਮਤਿ = ਖੋਟੀ ਮਤਿ। ਭ੍ਰਮੁ = ਭਟਕਣਾ। ਬਿਨਠੀ = ਨਾਸ ਹੋ ਜਾਂਦੀ ਹੈ। ਪੀਰਾ = ਪੀੜ।
ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ ਘਰਿ ਹੋਆ ਵਾਸਾ ॥
By God's Grace, I found the Sat Sangat, the True Congregation. I dwell in the home of my own inner being.
ਪਰ, ਹੇ ਭਾਈ! ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਹੀ ਸਾਧ ਸੰਗਤਿ ਮਿਲਦੀ ਹੈ, (ਜਿਸ ਨੂੰ ਮਿਲਦੀ ਹੈ, ਉਸ ਦਾ) ਟਿਕਾਣਾ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਨਦਰਿ = ਮਿਹਰ ਦੀ ਨਿਗਾਹ ਨਾਲ। ਨਿਜ ਘਰਿ = ਆਪਣੇ (ਅਸਲ) ਘਰ ਵਿਚ, ਪ੍ਰਭੂ-ਚਰਨਾਂ ਵਿਚ। ਹੋਆ = ਹੋ ਜਾਂਦਾ ਹੈ।
ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥੨॥
My tongue tastes the taste of the Lord's joyous song; O Nanak, the Naam shines forth brightly. ||2||
ਹੇ ਨਾਨਕ! ਉਹ ਮਨੁੱਖ ਸੁਆਦ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤਾਂ ਦਾ ਰਸ ਆਪਣੀ ਜੀਭ ਨਾਲ ਮਾਣਦਾ ਹੈ, (ਉਸ ਦੇ ਅੰਦਰ ਪਰਮਾਤਮਾ ਦਾ) ਨਾਮ (ਆਤਮਕ ਜੀਵਨ ਦਾ) ਚਾਨਣ ਪੈਦਾ ਕਰ ਦੇਂਦਾ ਹੈ ॥੨॥ ਮੰਗਲ = ਸਿਫ਼ਤਿ-ਸਾਲਾਹ ਦੇ ਗੀਤ। ਰਸਿ = ਸੁਆਦ ਨਾਲ। ਰਸਨ ਰਸਾਏ = ਜੀਭ ਨਾਲ (ਗੁਣਾਂ ਦਾ) ਰਸ ਮਾਣਦਾ ਹੈ। ਪ੍ਰਗਾਸਾ = (ਆਤਮਕ ਜੀਵਨ ਦਾ) ਚਾਨਣ ਕਰਦਾ ਹੈ ॥੨॥
ਅੰਤਰਿ ਰਤਨੁ ਬੀਚਾਰੇ ॥
The Gurmukh loves the Name of the Lord;
ਹੇ ਭਾਈ! ਜਿਹੜਾ ਮਨੁੱਖ ਆਪਣੇ ਅੰਦਰ ਪ੍ਰਭੂ ਦੀ ਅਮੋਲਕ ਸਿਫ਼ਤਿ-ਸਾਲਾਹ ਨੂੰ ਪ੍ਰੋ ਰੱਖਦਾ ਹੈ, ਅੰਤਰਿ = ਹਿਰਦੇ ਵਿਚ। ਰਤਨੁ = ਨਾਮ-ਰਤਨ ਨੂੰ, ਪ੍ਰਭੂ ਦੀ ਅਮੋਲਕ ਸਿਫ਼ਤਿ-ਸਾਲਾਹ ਨੂੰ। ਬੀਚਾਰੇ = ਵਿਚਾਰਦਾ ਹੈ, ਆਤਮਕ ਮੰਡਲ ਵਿਚ ਪ੍ਰੋਈ ਰੱਖਦਾ ਹੈ।
ਗੁਰਮੁਖਿ ਨਾਮੁ ਪਿਆਰੇ ॥
Deep within, she contemplates the jewel of the Naam.
ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੇ ਨਾਮ ਨੂੰ ਪਿਆਰਦਾ ਹੈ, ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ।
ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥
Those who love the Lord's Name are emancipated through the Word of the Shabad. The darkness of ignorance is dispelled.
ਹਰਿ-ਨਾਮ ਨਾਲ ਪਿਆਰ ਪਾਈ ਰੱਖਦਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ (ਉਸ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ, (ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਦੂਰ ਕਰ ਦੇਂਦਾ ਹੈ। ਪਿਆਰੇ = ਪਿਆਰ ਕਰਦਾ ਹੈ। ਸਬਦਿ = (ਗੁਰੂ ਆਪਣੇ) ਸ਼ਬਦ ਦੀ ਰਾਹੀਂ। ਨਿਸਤਾਰੇ = (ਗੁਰੂ ਉਸਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ। ਅਗਿਆਨੁ = ਆਤਮਕ ਜੀਵਨ ਵਲੋਂ ਬੇ-ਸਮਝੀ। ਅਧੇਰੁ = ਹਨੇਰਾ।
ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥
Spiritual wisdom burns brilliantly, illuminating the heart; their homes and temples are embellished and blessed.
(ਉਸ ਮਨੁੱਖ ਦੇ) ਹਿਰਦੇ ਵਿਚ ਆਤਮਕ ਜੀਵਨ ਦੀ ਸੂਝ ਵਾਲਾ ਤੇਜ਼ ਚਾਨਣ ਮਘ ਪੈਂਦਾ ਹੈ, ਉਸ ਦੇ ਸਾਰੇ ਗਿਆਨ-ਇੰਦ੍ਰੇ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਗਿਆਨੁ = ਆਤਮਕ ਜੀਵਨ ਦੀ ਸੂਝ। ਪ੍ਰਚੰਡ = ਤੇਜ਼, ਤੀਬਰ। ਬਲਿਆ = ਮਘ ਪੈਂਦਾ ਹੈ। ਘਟਿ = ਹਿਰਦੇ ਵਿਚ। ਘਰ ਮੰਦਰ = ਸਰੀਰ ਅਤੇ ਗਿਆਨ-ਇੰਦ੍ਰੇ। ਸੋਹਾਇਆ = ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।
ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥
I have made my body and mind into adornments, and dedicated them to the True Lord God, pleasing Him.
(ਉਹ ਮਨੁੱਖ ਆਪਣਾ) ਸਰੀਰ ਭੇਟ ਕਰ ਕੇ, (ਆਪਣਾ) ਮਨ ਭੇਟ ਕਰ ਕੇ ਆਤਮਕ ਜੀਵਨ ਦਾ ਸੁਹਜ ਪੈਦਾ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਅਰਪਿ = ਭੇਟਾ ਕਰ ਕੇ। ਸੀਗਾਰ = ਆਤਮਕ ਜੀਵਨ ਦਾ ਸੁਹਜ। ਪ੍ਰਭ ਸਾਚੇ ਭਾਇਆ = ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ।
ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥੩॥
Whatever God says, I gladly do. O Nanak, I have merged into the fiber of His Being. ||3||
ਹੇ ਨਾਨਕ! (ਉਹ ਮਨੁੱਖ ਸਦਾ ਪ੍ਰਭੂ ਦੀ) ਗੋਦ ਵਿਚ ਲੀਨ ਰਹਿੰਦਾ ਹੈ (ਉਸ ਦੀ ਇਹ ਸਰਧਾ ਬਣੀ ਰਹਿੰਦੀ ਹੈ ਕਿ) ਜੋ ਕੁਝ ਪ੍ਰਭੂ ਹੁਕਮ ਕਰਦਾ ਹੈ, ਉਹੀ ਧਿਆਨ ਨਾਲ ਕਰਨਾ ਚਾਹੀਦਾ ਹੈ (ਪ੍ਰਭੂ ਦੀ ਰਜ਼ਾ ਵਿਚ ਪੂਰਨ ਤੌਰ ਤੇ ਰਾਜ਼ੀ ਰਹਿਣਾ ਚਾਹੀਦਾ ਹੈ) ॥੩॥ ਪਰੁ ਕੀਜੈ = ਚੰਗੀ ਤਰ੍ਹਾਂ ਕਰਨਾ ਚਾਹੀਦਾ ਹੈ। ਅੰਕਿ = ਗੋਦ ਵਿਚ ॥੩॥
ਹਰਿ ਪ੍ਰਭਿ ਕਾਜੁ ਰਚਾਇਆ ॥
The Lord God has arranged the marriage ceremony;
ਹੇ ਭਾਈ! ਹਰੀ ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦੇ ਵਿਆਹ ਦਾ) ਕੰਮ ਰਚ ਦਿੱਤਾ, ਪ੍ਰਭਿ = ਪ੍ਰਭੂ ਨੇ। ਕਾਜੁ = ਵਿਆਹ ਦਾ ਕਾਰਜ। ਰਚਾਇਆ = ਰਚਾ ਦਿੱਤਾ, ਆਰੰਭ ਕਰ ਦਿੱਤਾ।
ਗੁਰਮੁਖਿ ਵੀਆਹਣਿ ਆਇਆ ॥
He has come to marry the Gurmukh.
ਉਸ ਨੂੰ ਉਹ ਗੁਰੂ ਦੀ ਰਾਹੀਂ ਵਿਆਹੁਣ ਲਈ ਆ ਪਹੁੰਚਿਆ (ਜਿਹੜੀ ਜੀਵ-ਇਸਤ੍ਰੀ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜਨਾ ਚਾਹੁੰਦਾ ਹੈ, ਉਸ ਨੂੰ ਗੁਰੂ ਦੀ ਸਰਨ ਵਿਚ ਟਿਕਾਂਦਾ ਹੈ)। ਗੁਰਮੁਖਿ = ਗੁਰੂ ਦੀ ਰਾਹੀਂ।
ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥
He has come to marry the Gurmukh, who has found the Lord. That bride is very dear to her Lord.
ਹੇ ਭਾਈ! (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ ਆਪਣੇ ਨਾਲ ਜੋੜਨ ਦੀ ਮਿਹਰ ਕਰਦਾ ਹੈ, ਉਸ ਨੂੰ ਗੁਰੂ ਦੀ ਰਾਹੀਂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਸਾਧਨ = (ਉਹ) ਜੀਵ-ਇਸਤ੍ਰੀ। ਕੰਤ ਪਿਆਰੀ = ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ।
ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥
The humble Saints join together and sing the songs of joy; the Dear Lord Himself has adorned the soul-bride.
ਉਹ ਜੀਵ-ਇਸਤ੍ਰੀ ਸੰਤ ਜਨਾਂ ਨਾਲ ਮਿਲ ਕੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੀ ਹੈ, ਪ੍ਰਭੂ ਆਪ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਮਿਲਿ = ਮਿਲ ਕੇ। ਮੰਗਲ = ਸਿਫ਼ਤਿ-ਸਾਲਾਹ ਦੇ ਗੀਤ। ਸਵਾਰੀ = ਸੋਹਣੇ ਜੀਵਨ ਵਾਲੀ ਬਣਾ ਦਿੱਤੀ।
ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥
The angels and mortal beings, the heavenly heralds and celestial singers, have come together and formed a wondrous wedding party.
(ਜਿਵੇਂ ਵਿਆਹ ਦੇ ਸਮੇ ਜਾਂਞੀ ਰਲ ਕੇ ਆਉਂਦੇ ਹਨ, ਤਿਵੇਂ ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ) ਦੈਵੀ ਗੁਣਾਂ ਵਾਲੇ ਸੰਤ ਜਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲੇ ਭਗਤ-ਜਨ ਮਿਲ ਕੇ ਆਉਂਦੇ ਹਨ (ਉਸ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਵਿਆਹ ਕਰਨ ਲਈ) ਇਕ ਅਦੁਤੀ ਜੰਞ ਬਣਾਂਦੇ ਹਨ। ਸੁਰਿ = ਦੇਵਤੇ। ਸੁਰਿ ਨਰ = ਦੈਵੀ ਸੁਭਾਉ ਵਾਲੇ ਮਨੁੱਖ। ਗਣ = ਸ਼ਿਵ ਜੀ ਦੇ ਉਪਾਸ਼ਕ। ਗੰਧਰਬ = ਦੇਵਤਿਆਂ ਦੇ ਰਾਗੀ। ਸੁਰਿ.....ਗੰਧਰਬ = ਉੱਚੇ ਜੀਵਨ ਵਾਲੇ ਸੰਤ-ਜਨ। ਅਪੂਰਬ = ਜਿਹੜੀ ਪਹਿਲਾਂ ਵੇਖਣ ਵਿਚ ਨਾਹ ਆਈ ਹੋਵੇ {ਅ-ਪੂਰਬ}।
ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥
O Nanak, I have found my True Lord God, who never dies, and is not born. ||4||1||3||
ਹੇ ਨਾਨਕ (ਸਤ ਸੰਗੀਆਂ ਦੀ ਉਸ ਜੰਞ ਦੀ ਬਰਕਤਿ ਨਾਲ, ਭਾਵ, ਉਸ ਸਤਸੰਗ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੂੰ) ਉਹ ਪਿਆਰਾ ਪ੍ਰਭੂ ਮਿਲ ਪੈਂਦਾ ਹੈ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਕਦੇ ਜੰਮਦਾ ਮਰਦਾ ਨਹੀਂ ॥੪॥੧॥੩॥ ਪ੍ਰਭੁ ਮੈ = ਮੈ ਪ੍ਰਭੁ, ਮੇਰਾ ਪ੍ਰਭੂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਜਾਈ = ਜੰਮਦਾ ॥੪॥੧॥੩॥