ਰਾਮਕਲੀ ਮਹਲਾ

Raamkalee, First Mehl:

ਰਾਮਕਲੀ ਪਹਿਲੀ ਪਾਤਿਸ਼ਾਹੀ।

ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ

As you come, so will you leave, you fool; as you were born, so will you die.

ਹੇ ਝੱਲੇ ਜੀਵ! ਜਿਵੇਂ ਤੂੰ (ਜਗਤ ਵਿਚ) ਆਇਆ ਹੈਂ ਤਿਵੇਂ (ਇਥੋਂ) ਚਲਾ ਭੀ ਜਾਵੇਂਗਾ, ਜਿਵੇਂ ਤੈਨੂੰ ਜਨਮ ਮਿਲਿਆ ਹੈ ਤਿਵੇਂ ਮੌਤ ਭੀ ਹੋ ਜਾਇਗੀ (ਇਥੇ ਕਿਸੇ ਹਾਲਤ ਵਿਚ ਸਦਾ ਬੈਠ ਨਹੀਂ ਰਹਿਣਾ)। ਬਉਰੇ = ਹੇ ਕਮਲੇ ਜੀਵ! ਮਰਣੁ = ਮੌਤ।

ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥੧॥

As you enjoy pleasures, so will you suffer pain. Forgetting the Naam, the Name of the Lord, you will fall into the terrifying world-ocean. ||1||

ਜਿਉਂ ਜਿਉਂ ਤੂੰ ਦੁਨੀਆ ਦੇ ਰਸਾਂ ਦੇ ਭੋਗ ਮਾਣਦਾ ਹੈਂ, ਤਿਉਂ ਤਿਉਂ ਉਤਨਾ ਹੀ (ਤੇਰੇ ਸਰੀਰ ਨੂੰ ਤੇ ਆਤਮਾ ਨੂੰ) ਦੁੱਖ-ਰੋਗ ਚੰਬੜ ਰਿਹਾ ਹੈ। (ਇਹਨਾਂ ਭੋਗਾਂ ਵਿਚ ਮਸਤ ਹੋ ਕੇ) ਪਰਮਾਤਮਾ ਦਾ ਨਾਮ ਵਿਸਾਰ ਕੇ ਤੂੰ ਜਨਮ ਮਰਨ ਦੇ ਚੱਕਰ ਵਿਚ ਪਿਆ ਸਮਝ ॥੧॥ ਰਸ ਭੋਗ = ਰਸਾਂ ਦੇ ਭੋਗ। ਤੇਤਾ = ਉਤਨਾ ਹੀ। ਵਿਸਾਰਿ = ਭੁਲਾ ਕੇ। ਭਵਜਲਿ = ਭਵਜਲ ਵਿਚ, ਜਨਮ ਮਰਨ ਦੇ ਚੱਕਰ ਵਿਚ ॥੧॥

ਤਨੁ ਧਨੁ ਦੇਖਤ ਗਰਬਿ ਗਇਆ

Gazing upon your body and wealth, you are so proud.

(ਹੇ ਜੀਵ!) ਆਪਣਾ ਸਰੀਰ ਤੇ ਧਨ ਵੇਖ ਵੇਖ ਕੇ ਤੂੰ ਅਹੰਕਾਰ ਵਿਚ ਆਇਆ ਰਹਿੰਦਾ ਹੈਂ। ਗਰਬਿ = ਅਹੰਕਾਰ ਵਿਚ। ਗਇਆ = ਫਸ ਗਿਆ।

ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥੧॥ ਰਹਾਉ

Your love for gold and sexual pleasures increases; why have you forgotten the Naam, and why do you wander in doubt? ||1||Pause||

ਸੋਨੇ ਤੇ ਇਸਤ੍ਰੀ ਨਾਲ ਤੂੰ ਮੋਹ ਵਧਾਈ ਜਾ ਰਿਹਾ ਹੈਂ। ਤੂੰ ਕਿਉਂ ਪਰਮਾਤਮਾ ਦਾ ਨਾਮ ਵਿਸਾਰ ਰਿਹਾ ਹੈਂ, ਤੇ, ਕਿਉਂ ਭਟਕਣਾ ਵਿਚ ਪੈ ਗਿਆ ਹੈਂ? ॥੧॥ ਰਹਾਉ ॥ ਕਨਿਕ = ਸੋਨਾ। ਕਾਮਨੀ = ਇਸਤ੍ਰੀ। ਸਿਉ = ਨਾਲ। ਹੇਤੁ = ਮੋਹ। ਕੀ = ਕਿਉਂ? ਭਰਮਿ = ਭਟਕਣਾ ਵਿਚ ॥੧॥ ਰਹਾਉ ॥

ਜਤੁ ਸਤੁ ਸੰਜਮੁ ਸੀਲੁ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ

You do not practice truth, abstinence, self-discipline or humility; the ghost within your skeleton has turned to dry wood.

(ਹੇ ਜੀਵ! ਤੂੰ ਆਪਣੇ ਆਪ ਨੂੰ) ਕਾਮ-ਵਾਸਨਾ ਵਲੋਂ ਨਹੀਂ ਬਚਾਇਆ, ਤੂੰ ਉੱਚਾ ਆਚਰਨ ਨਹੀਂ ਬਣਾਇਆ, ਤੂੰ ਇੰਦ੍ਰਿਆਂ ਨੂੰ ਮੰਦੇ ਪਾਸੇ ਵਲੋਂ ਰੋਕਣ ਦਾ ਉੱਦਮ ਨਹੀਂ ਕੀਤਾ, ਤੂੰ ਮਿੱਠਾ ਸੁਭਾਉ ਨਹੀਂ ਬਣਾਇਆ। (ਵਿਕਾਰਾਂ ਦੇ ਕਾਰਨ) ਅਪਵਿਤ੍ਰ ਹੋਏ ਸਰੀਰ-ਪਿੰਜਰ ਵਿਚ ਤੂੰ ਲੱਕੜ (ਵਰਗਾ ਕੁਰਖ਼ਤ-ਦਿਲ) ਹੋ ਚੁਕਾ ਹੈਂ। ਸੰਜਮੁ = ਇੰਦ੍ਰਿਆਂ ਨੂੰ ਰੋਕਣ ਦਾ ਉੱਦਮ। ਸਤੁ = ਉੱਚਾ ਆਚਰਨ। ਜਤੁ = ਕਾਮ-ਵਾਸਨਾ ਵਲੋਂ ਬਚਾਉ। ਪ੍ਰੇਤ ਪਿੰਜਰ ਮਹਿ = (ਵਿਕਾਰਾਂ ਦੇ ਕਾਰਨ) ਅਪਵਿਤ੍ਰ ਹੋਏ ਸਰੀਰ-ਪਿੰਜਰ ਵਿਚ। ਕਾਸਟੁ = ਲੱਕੜ, ਲੱਕੜ ਵਾਂਗ ਸੁੱਕਾ ਹੋਇਆ, ਕੁਰਖ਼ਤ, ਕੋਮਲ ਭਾਵਾਂ ਤੋਂ ਸੱਖਣਾ।

ਪੁੰਨੁ ਦਾਨੁ ਇਸਨਾਨੁ ਸੰਜਮੁ ਸਾਧਸੰਗਤਿ ਬਿਨੁ ਬਾਦਿ ਜਇਆ ॥੨॥

You have not practiced charity, donations, cleansing baths or austerities. Without the Saadh Sangat, the Company of the Holy, your life has gone in vain. ||2||

ਤੇਰੇ ਅੰਦਰ ਨਾਹ ਦੂਜਿਆਂ ਦੀ ਭਲਾਈ ਦਾ ਖ਼ਿਆਲ ਹੈ, ਨਾਹ ਦੂਜਿਆਂ ਦੀ ਸੇਵਾ ਦੀ ਤਾਂਘ ਹੈ, ਨਾਹ ਆਚਰਨਿਕ ਪਵਿਤ੍ਰਤਾ ਹੈ, ਨਾਹ ਕੋਈ ਬੰਧੇਜ ਹੈ। ਸਾਧ ਸੰਗਤ ਤੋਂ ਵਾਂਜਿਆਂ ਰਹਿ ਕੇ ਤੇਰਾ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ ॥੨॥ ਬਾਦਿ = ਵਿਅਰਥ। ਜਾਇਆ = ਜਨਮਿਆ ॥੨॥

ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ

Attached to greed, you have forgotten the Naam. Coming and going, your life has been ruined.

(ਹੇ ਜੀਵ!) ਤੂੰ ਮਾਇਆ ਦੇ ਲਾਲਚ ਵਿਚ ਲੱਗਾ ਪਿਆ ਹੈਂ, ਪਰਮਾਤਮਾ ਦਾ ਨਾਮ ਤੂੰ ਭੁਲਾ ਦਿੱਤਾ ਹੈ। ਮਾਇਆ ਦੀ ਖ਼ਾਤਰ ਦੌੜਦਿਆਂ ਭੱਜਦਿਆਂ ਤੇਰਾ ਜੀਵਨ (ਅਜਾਈਂ) ਜਾਂਦਾ ਹੈ। ਲਾਲਚਿ = ਲਾਲਚ ਵਿਚ। ਆਵਤ ਜਾਵਤ = ਮਾਇਆ ਦੀ ਖ਼ਾਤਰ ਦੌੜਦਿਆਂ ਭੱਜਦਿਆਂ। ਗਇਆ = (ਵਿਅਰਥ) ਗਿਆ।

ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥੩॥

When the Messenger of Death grabs you by your hair, you will be punished. You are unconscious, and have fallen into Death's mouth. ||3||

ਜਦੋਂ ਜਮ ਅਚਨਚੇਤ ਆ ਕੇ ਤੈਨੂੰ ਕੇਸਾਂ ਤੋਂ ਫੜ ਕੇ ਪਟਕਾ ਕੇ ਮਾਰੇਗਾ, ਕਾਲ ਦੇ ਮੂੰਹ ਵਿਚ ਪਹੁੰਚੇ ਹੋਏ ਨੂੰ ਤੈਨੂੰ (ਸਿਮਰਨ ਦੀ) ਸੁਰਤ ਨਹੀਂ ਆ ਸਕੇਗੀ ॥੩॥ ਜਾ = ਜਦੋਂ। ਧਾਇ = ਦੌੜ ਕੇ, ਦੌੜਿਆ ਆ ਕੇ। ਗਹਿ = ਫੜ ਕੇ। ਮੁਖਿ ਕਾਲ = ਕਾਲ ਦੇ ਮੂੰਹ ਵਿਚ ॥੩॥

ਅਹਿਨਿਸਿ ਨਿੰਦਾ ਤਾਤਿ ਪਰਾਈ ਹਿਰਦੈ ਨਾਮੁ ਸਰਬ ਦਇਆ

Day and night, you jealously slander others; in your heart, you have neither the Naam, nor compassion for all.

ਦਿਨ ਰਾਤ ਤੂੰ ਪਰਾਈ ਨਿੰਦਾ ਕਰਦਾ ਹੈਂ ਦੂਜਿਆਂ ਨਾਲ ਈਰਖਾ ਕਰਦਾ ਹੈਂ। ਤੇਰੇ ਹਿਰਦੇ ਵਿਚ ਨਾਹ ਪਰਮਾਤਮਾ ਦਾ ਨਾਮ ਹੈ ਤੇ ਨਾਹ ਸਭ ਜੀਵਾਂ ਵਾਸਤੇ ਦਇਆ-ਪਿਆਰ। ਅਹਿ = ਦਿਨ। ਨਿਸਿ = ਰਾਤ। ਤਾਤਿ = ਈਰਖਾ, ਸਾੜਾ। ਸਰਬ = ਸਾਰੇ ਜੀਵਾਂ ਉਤੇ।

ਬਿਨੁ ਗੁਰਸਬਦ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥੪॥

Without the Word of the Guru's Shabad, you will not find salvation or honor. Without the Lord's Name, you shall go to hell. ||4||

ਗੁਰੂ ਦੇ ਸ਼ਬਦ ਤੋਂ ਬਿਨਾ ਨਾਹ ਤੂੰ ਉੱਚੀ ਆਤਮਕ ਅਵਸਥਾ ਹਾਸਲ ਕਰ ਸਕੇਂਗਾ ਨਾਹ ਹੀ (ਲੋਕ ਪਰਲੋਕ ਦੀ) ਇੱਜ਼ਤ। ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਤੂੰ ਨਰਕ ਵਿਚ ਪਿਆ ਹੋਇਆ ਹੈਂ ॥੪॥ ਗਤਿ = ਉੱਚੀ ਆਤਮਕ ਅਵਸਥਾ। ਪਤਿ = ਇੱਜ਼ਤ ॥੪॥

ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ

In an instant, you change into various costumes, like a juggler; you are entangled in emotional attachment and sin.

(ਹੇ ਜੀਵ! ਮਾਇਆ ਦੀ ਖ਼ਾਤਰ) ਤੂੰ ਖਿਨ-ਪਲ ਵਿਚ ਸ੍ਵਾਂਗੀ ਵਾਂਗ ਕਈ ਰੂਪ ਧਾਰਦਾ ਹੈਂ। ਤੂੰ ਮੋਹ ਵਿਚ ਪਾਪਾਂ ਵਿਚ ਗ਼ਲਤਾਨ ਹੋਇਆ ਪਿਆ ਹੈਂ। ਨਟੂਆ = ਸ੍ਵਾਂਗੀ, ਮਦਾਰੀ। ਜਿਉ = ਵਾਂਗ। ਗਲਤੁ = ਗ਼ਲਤਾਨ।

ਇਤ ਉਤ ਮਾਇਆ ਦੇਖਿ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥੫॥

You gaze here and there upon the expanse of Maya; you are intoxicated with attachment to Maya. ||5||

ਹਰ ਪਾਸੇ ਮਾਇਆ ਦਾ ਖਿਲਾਰਾ ਵੇਖ ਕੇ ਤੂੰ ਮਾਇਆ ਦੇ ਮੋਹ ਵਿਚ ਮਸਤ ਹੋ ਰਿਹਾ ਹੈਂ ॥੫॥ ਇਤ ਉਤ = ਇਧਰ ਉਧਰ, ਹਰ ਪਾਸੇ ॥੫॥

ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਪਇਆ

You act in corruption, and put on ostentatious shows, but without awareness of the Shabad, you have fallen into confusion.

(ਹੇ ਝੱਲੇ ਜੀਵ!) ਤੂੰ ਵਿਕਾਰਾਂ ਦੀ ਖ਼ਾਤਰ ਅਨੇਕਾਂ ਖਿਲਾਰੇ ਖਿਲਾਰਦਾ ਹੈਂ ਗੁਰੂ ਦੇ ਸ਼ਬਦ ਦੀ ਲਗਨ ਤੋਂ ਬਿਨਾ ਤੂੰ (ਵਿਕਾਰਾਂ ਦੀ) ਭਟਕਣਾ ਵਿਚ ਭਟਕਦਾ ਹੈਂ। ਵਿਥਾਰ = ਖਿਲਾਰੇ। ਘਨੇਰੇ = ਬਹੁਤ। ਭਰਮਿ = ਭਟਕਣਾ ਵਿਚ।

ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥੬॥

You suffer great pain from the disease of egotism. Following the Guru's Teachings, you shall be rid of this disease. ||6||

ਤੈਨੂੰ ਹਉਮੈ ਦਾ ਵੱਡਾ ਰੋਗ ਵੱਡਾ ਦੁੱਖ ਚੰਬੜਿਆ ਹੋਇਆ ਹੈ। ਜੇ ਤੂੰ ਚਾਹੁੰਦਾ ਹੈਂ ਇਹ ਰੋਗ ਦੂਰ ਹੋ ਜਾਏ ਤਾਂ ਗੁਰੂ ਦੀ ਸਿੱਖਿਆ ਲੈ ॥੬॥ ਗੁਰ ਮਤਿ = ਗੁਰੂ ਦੀ ਸਿੱਖਿਆ ॥੬॥

ਸੁਖ ਸੰਪਤਿ ਕਉ ਆਵਤ ਦੇਖੈ ਸਾਕਤ ਮਨਿ ਅਭਿਮਾਨੁ ਭਇਆ

Seeing peace and wealth come to him, the faithless cynic become proud in his mind.

ਮਾਇਆ-ਵੇੜ੍ਹਿਆ ਜੀਵ ਜਦੋਂ ਸੁਖਾਂ ਨੂੰ ਤੇ ਧਨ ਨੂੰ ਆਉਂਦਾ ਵੇਖਦਾ ਹੈ ਤਾਂ ਇਸ ਦੇ ਮਨ ਵਿਚ ਅਹੰਕਾਰ ਪੈਦਾ ਹੁੰਦਾ ਹੈ। ਸੰਪਤਿ = ਧਨ। ਸਾਕਤ ਮਨਿ = ਸਾਕਤ ਦੇ ਮਨ ਵਿਚ, ਮਾਇਆ-ਵੇੜ੍ਹੇ ਜੀਵ ਦੇ ਮਨ ਵਿਚ।

ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੂਖੁ ਪਇਆ ॥੭॥

But He who owns this body and wealth, takes them back again, and then the mortal feels anxiety and pain deep within. ||7||

ਪਰ ਜਿਸ ਪਰਮਾਤਮਾ ਦਾ ਦਿੱਤਾ ਹੋਇਆ ਇਹ ਸਰੀਰ ਤੇ ਧਨ ਹੈ ਉਹ ਮੁੜ ਮੋੜ ਲੈਂਦਾ ਹੈ। ਮਾਇਆ-ਵੇੜ੍ਹੇ ਜੀਵ ਨੂੰ ਸਦਾ ਇਹੀ ਸਹਿਮ ਦਾ ਰੋਗ ਖਾਈ ਜਾਂਦਾ ਹੈ ॥੭॥ ਫਿਰਿ = ਮੁੜ। ਸਹਸਾ = ਸਹਿਮ ॥੭॥

ਅੰਤਿ ਕਾਲਿ ਕਿਛੁ ਸਾਥਿ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ

At the very last instant, nothing goes along with you; all is visible only by His Mercy.

(ਹੇ ਜੀਵ! ਇਹ ਸਰੀਰ, ਇਹ ਧਨ, ਇਹ ਸੋਨਾ, ਇਹ ਇਸਤ੍ਰੀ) ਜੋ ਕੁਝ ਦਿੱਸ ਰਿਹਾ ਹੈ, ਇਹ ਸਭ ਕੁਝ ਉਸ ਪਰਮਾਤਮਾ ਦੀ ਮੇਹਰ ਸਦਕਾ ਮਿਲਿਆ ਹੋਇਆ ਹੈ, ਪਰ ਅੰਤ ਵੇਲੇ ਇਹਨਾਂ ਵਿਚੋਂ ਭੀ (ਕਿਸੇ ਦੇ) ਨਾਲ ਨਹੀਂ ਜਾ ਸਕਦਾ। ਅੰਤਿ ਕਾਲਿ = ਅਖ਼ੀਰਲੇ ਵੇਲੇ, ਉਸ ਸਮੇ ਜਦੋਂ ਉਮਰ ਦਾ ਅਖ਼ੀਰ ਹੋ ਜਾਂਦਾ ਹੈ। ਤਿਸਹਿ = ਉਸ ਪਰਮਾਤਮਾ ਦੀ ਹੀ। ਮਇਆ = ਦਇਆ।

ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਨਾਮੁ ਰਿਦੈ ਲੈ ਪਾਰਿ ਪਇਆ ॥੮॥

God is our Primal and Infinite Lord; enshrining the Lord's Name in the heart, one crosses over. ||8||

(ਦੁਨੀਆ ਦੇ ਇਹ ਪਦਾਰਥ ਦੇਣ ਵਾਲਾ) ਉਹ ਪਰਮਾਤਮਾ ਸਾਰੇ ਜਗਤ ਦਾ ਮੂਲ ਹੈ, ਸਭ ਵਿਚ ਵਿਆਪਕ ਹੈ, ਬੇਅੰਤ ਹੈ। ਜੇਹੜਾ ਮਨੁੱਖ ਉਸ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਂਦਾ ਹੈ, ਉਹ (ਸੰਸਾਰ-ਸਮੁੰਦਰ ਦੀਆਂ ਮੋਹ ਦੀਆਂ ਲਹਿਰਾਂ ਵਿਚੋਂ) ਪਾਰ ਲੰਘ ਜਾਂਦਾ ਹੈ ॥੮॥ ਲੈ = ਲੈ ਕੇ ॥੮॥

ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਰਾਲਿ ਪਇਆ

You weep for the dead, but who hears you weeping? The dead have fallen to the serpent in the terrifying world-ocean.

(ਹੇ ਸਾਕਤ ਜੀਵ! ਮਰਨਾ ਤਾਂ ਸਭਨਾਂ ਨੇ ਹੈ, ਫਿਰ ਤੂੰ ਆਪਣੇ ਕਿਸੇ) ਮਰੇ ਸੰਬੰਧੀ ਨੂੰ ਰੋਂਦਾ ਹੈਂ ਤੇ (ਰੋ ਰੋ ਕੇ) ਕਿਸ ਨੂੰ ਸੁਣਾਂਦਾ ਹੈ? (ਪਰਮਾਤਮਾ ਦੀ ਯਾਦ ਤੋਂ ਖੁੰਝ ਕੇ) ਤੂੰ ਬੜੇ ਡਰਾਉਣੇ ਸੰਸਾਰ-ਸਮੁੰਦਰ ਵਿਚ ਗੋਤੇ ਖਾ ਰਿਹਾ ਹੈਂ। ਕਿਸਹਿ = ਕਿਸ ਨੂੰ? ਅਸਰਾਲ = ਡਰਾਉਣਾ (ਅਜ਼ਦਹਾ ਵਰਗਾ)। ਸਾਗਰ ਅਸਰਾਲਿ = ਡਰਾਉਣੇ ਸਾਗਰ ਵਿਚ।

ਦੇਖਿ ਕੁਟੰਬੁ ਮਾਇਆ ਗ੍ਰਿਹ ਮੰਦਰੁ ਸਾਕਤੁ ਜੰਜਾਲਿ ਪਰਾਲਿ ਪਇਆ ॥੯॥

Gazing upon his family, wealth, household and mansions, the faithless cynic is entangled in worthless worldly affairs. ||9||

ਮਾਇਆ-ਵੇੜ੍ਹਿਆ ਜੀਵ ਆਪਣੇ ਪਰਵਾਰ ਨੂੰ, ਧਨ ਨੂੰ, ਸੋਹਣੇ ਘਰਾਂ ਨੂੰ ਵੇਖ ਵੇਖ ਕੇ ਨਿਕੰਮੇ ਜੰਜਾਲ ਵਿਚ ਫਸਿਆ ਪਿਆ ਹੈ ॥੯॥ ਦੇਖਿ = ਵੇਖ ਕੇ। ਜੰਜਾਲਿ = ਜੰਜਾਲ ਵਿਚ। ਪਰਾਲਿ = ਪਰਾਲੀ (ਵਰਗਾ) ਨਿਕੰਮਾ ॥੯॥

ਜਾ ਆਏ ਤਾ ਤਿਨਹਿ ਪਠਾਏ ਚਾਲੇ ਤਿਨੈ ਬੁਲਾਇ ਲਇਆ

He comes when the Lord sends him; when the Lord calls him back, he goes.

ਅਸੀਂ ਜੀਵ ਜਦੋਂ ਸੰਸਾਰ ਵਿਚ ਆਉਂਦੇ ਹਾਂ ਤਾਂ ਉਸ ਪਰਮਾਤਮਾ ਨੇ ਹੀ ਸਾਨੂੰ ਭੇਜਿਆ ਹੁੰਦਾ ਹੈ, ਇਥੋਂ ਜਾਂਦੇ ਹਾਂ ਤਦੋਂ ਭੀ ਉਸੇ ਨੇ ਬੁਲਾ ਭੇਜਿਆ ਹੁੰਦਾ ਹੈ। ਤਿਨਹਿ = ਉਸ (ਪਰਮਾਤਮਾ) ਨੇ ਹੀ। ਪਠਾਹੇ = ਭੇਜੇ। ਤਿਨੈ = ਉਸੇ (ਹਰੀ) ਨੇ ਹੀ।

ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥੧੦॥

Whatever he does, the Lord is doing. The Forgiving Lord forgives him. ||10||

ਜੋ ਕੁਝ ਉਹ ਪ੍ਰਭੂ ਕਰਨਾ ਚਾਹੁੰਦਾ ਹੈ ਉਹ ਕਰ ਰਿਹਾ ਹੈ। (ਅਸੀਂ ਜੀਵ ਉਸ ਦੀ ਰਜ਼ਾ ਨੂੰ ਭੁੱਲ ਜਾਂਦੇ ਹਾਂ, ਪਰ) ਉਹ ਬਖ਼ਸ਼ਣਹਾਰ ਹੈ ਉਹ ਬਖ਼ਸ਼ ਲੈਂਦਾ ਹੈ ॥੧੦॥

ਜਿਨਿ ਏਹੁ ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ

I seek to be with those who have tasted this sublime essence of the Lord.

(ਜੇ ਜੀਵ!) ਪਰਮਾਤਮਾ ਦਾ ਨਾਮ ਸਾਰੇ ਆਨੰਦ ਰਸ ਦੇਣ ਵਾਲਾ ਹੈ, ਜਿਸ ਜਿਸ ਬੰਦੇ ਨੇ ਇਹ ਨਾਮ-ਰਸ ਚੱਖ ਲਿਆ ਹੈ ਉਹਨਾਂ ਦੀ ਸੰਗਤ ਵਿਚ ਰਿਹਾਂ ਇਸ ਭੇਤ ਦੀ ਸਮਝ ਆਉਂਦੀ ਹੈ। ਜਿਨਿ = ਜਿਸ (ਜਿਸ ਜੀਵ) ਨੇ। ਰਸਾਇਣੁ = ਰਸ-ਅਯਨੁ, ਰਸਾਂ ਦਾ ਘਰ, ਸਾਰੇ ਆਨੰਦ ਦੇਣ ਵਾਲਾ। ਖੋਜੁ = ਭੇਤ ਦੀ ਸਮਝ।

ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥੧੧॥

Wealth, miraculous spiritual powers, wisdom and spiritual knowledge, are obtained from the Guru. The treasure of liberation is obtained in His Sanctuary. ||11||

ਗੁਰੂ ਦੀ ਸਰਨ ਪੈ ਕੇ ਗੁਰੂ ਤੋਂ ਹੀ ਪਰਮਾਤਮਾ ਦਾ ਨਾਮ-ਪਦਾਰਥ ਮਿਲਦਾ ਹੈ, ਇਸ ਨਾਮ ਵਿਚ ਸਭ ਕਰਾਮਾਤੀ ਤਾਕਤਾਂ ਹਨ, ਉੱਚੀ ਅਕਲ ਹੈ, ਸਹੀ ਜੀਵਨ-ਰਾਹ ਦੀ ਸੂਝ ਹੈ, ਤੇ ਇਸ ਨਾਮ ਨਾਲ ਹੀ ਮਾਇਆ ਦੇ ਮੋਹ ਤੋਂ ਖ਼ਲਾਸੀ ਮਿਲਦੀ ਹੈ ॥੧੧॥ ਰਿਧਿ ਸਿਧਿ = ਕਰਾਮਾਤੀ ਤਾਕਤਾਂ। ਤੇ = ਤੋਂ। ਮੁਕਤਿ ਪਦਾਰਥ = (ਨਾਮ ਦਾ) ਸਰਮਾਇਆ ਜੋ ਵਿਕਾਰਾਂ ਤੋਂ ਮਾਇਆ-ਮੋਹ ਤੋਂ ਖ਼ਲਾਸੀ ਦਿਵਾਂਦਾ ਹੈ ॥੧੧॥

ਦੁਖੁ ਸੁਖੁ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ

The Gurmukh looks upon pain and pleasure as one and the same; he remains untouched by joy and sorrow.

ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਵਾਪਰਦੇ) ਦੁੱਖ ਸੁਖ ਨੂੰ ਇਕੋ ਜਿਹਾ ਜਾਣਦਾ ਹੈ, ਉਹ ਖ਼ੁਸ਼ੀ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ। ਸਮ = ਬਰਾਬਰ; ਇਕੋ ਜਿਹਾ। ਸੋਗ = ਚਿੰਤਾ, ਅਫ਼ਸੋਸ। ਬਿਰਕਤੁ = ਉਪਰਾਮ, ਨਿਰਲੇਪ।

ਆਪੁ ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥੧੨॥੭॥

Conquering his self-conceit, the Gurmukh finds the Lord; O Nanak, he intuitively merges into the Lord. ||12||7||

ਹੇ ਨਾਨਕ! ਗੁਰੂ ਦੀ ਸਰਨ ਪਿਆ ਮਨੁੱਖ ਆਪਾ-ਭਾਵ ਮਾਰ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ ਤੇ ਅਡੋਲ ਆਤਮਕ ਅਵਸਥਾ ਵਿਚ ਰਹਿੰਦਾ ਹੈ ॥੧੨॥੭॥ ਆਪੁ = ਆਪਾ-ਭਾਵ ਨੂੰ। ਮਾਰਿ = ਮਾਰ ਕੇ। ਸਹਜਿ = ਅਡੋਲ ਆਤਮਕ ਅਵਸਥਾ ਵਿਚ ॥੧੨॥੭॥