ਸਲੋਕ ਮਃ ੫ ॥
Salok, Fifth Mehl:
ਸਲੋਕ ਪੰਜਵੀਂ ਪਾਤਸ਼ਾਹੀ।
ਧੰਧੜੇ ਕੁਲਾਹ ਚਿਤਿ ਨ ਆਵੈ ਹੇਕੜੋ ॥
Worldly affairs are unprofitable, if the One Lord does not come to mind.
ਉਹ ਕੋਝੇ ਧੰਧੇ ਘਾਟੇ ਵਾਲੇ ਹਨ ਜਿਨ੍ਹਾਂ ਦੇ ਕਾਰਨ ਇੱਕ ਪਰਮਾਤਮਾ ਚਿੱਤ ਵਿਚ ਨਾ ਆਵੇ, ਧੰਧੜੇ = ਕੋਝੇ ਧੰਧੇ। ਕੁਲਾਹ = (ਕੁ-ਲਾਹ) ਘਾਟੇ ਵਾਲੇ। ਚਿਤਿ = ਚਿੱਤ ਵਿਚ। ਹੇਕੜੋ = ਇੱਕ ਪਰਮਾਤਮਾ।
ਨਾਨਕ ਸੇਈ ਤੰਨ ਫੁਟੰਨਿ ਜਿਨਾ ਸਾਂਈ ਵਿਸਰੈ ॥੧॥
O Nanak, the bodies of those who forget their Master shall burst apart. ||1||
(ਕਿਉਂਕਿ) ਹੇ ਨਾਨਕ! ਉਹ ਸਰੀਰ ਵਿਕਾਰਾਂ ਨਾਲ ਗੰਦੇ ਹੋ ਜਾਂਦੇ ਹਨ ਜਿਨ੍ਹਾਂ ਨੂੰ ਮਾਲਕ ਪ੍ਰਭੂ ਭੁੱਲ ਜਾਂਦਾ ਹੈ ॥੧॥ ਤੰਨ = ਸਰੀਰ। ਫੁਟੰਨਿ = ਫੁੱਟ ਜਾਂਦੇ ਹਨ, ਵਿਕਾਰਾਂ ਨਾਲ ਗੰਦੇ ਹੋ ਜਾਂਦੇ ਹਨ ॥੧॥