ਗਉੜੀ ਬੈਰਾਗਣਿ ਮਹਲਾ

Gauree Bairaagan, First Mehl:

ਗਊੜੀ ਬੈਰਾਗਣਿ ਪਾਤiਾਹੀ ਪਹਿਲੀ।

ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ

What if I were to become a deer, and live in the forest, picking and eating fruits and roots

(ਹਰਣੀ ਜੰਗਲ ਵਿਚ ਘਾਹ-ਬੂਟ ਚੁਣ ਕੇ ਖਾਂਦੀ ਹੈ ਤੇ ਮੌਜ ਵਿਚ ਚੁੰਗੀਆਂ ਮਾਰਦੀ ਹੈ (ਹੇ ਪ੍ਰਭੂ! ਤੇਰਾ ਨਾਮ ਮੇਰੀ ਜਿੰਦ ਲਈ ਖ਼ੁਰਾਕ ਬਣੇ, ਜਿਵੇਂ ਹਰਣੀ ਲਈ ਕੰਦ-ਮੂਲ ਹੈ। ਮੈਂ ਤੇਰੇ ਨਾਮ-ਰਸ ਨੂੰ ਪ੍ਰੀਤ ਨਾਲ ਖਾਵਾਂ, ਮੈਂ ਸੰਸਾਰ-ਬਨ ਵਿਚ ਬੇ-ਮੁਥਾਜ ਹੋ ਕੇ ਵਿਚਰਾਂ ਜਿਵੇਂ ਹਰਣੀ ਜੰਗਲ ਵਿਚ। ਬਨਿ = ਬਨ ਵਿਚ, ਜੰਗਲ ਵਿਚ। ਬਸਾ = ਮੈਂ ਵੱਸਾਂ। ਕੰਦ ਮੂਲ = ਭਾਵ, ਘਾਹ-ਬੂਟ (ਫਲ ਫੁੱਲ)। ਚੁਣਿ = ਚੁਣ ਕੇ। ਖਾਉ = ਮੈਂ ਖਾਵਾਂ।

ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥

- by Guru's Grace, I am a sacrifice to my Master. Again and again, I am a sacrifice, a sacrifice. ||1||

ਜੇ ਗੁਰੂ ਦੀ ਕ੍ਰਿਪਾ ਨਾਲ ਮੇਰਾ ਖਸਮ-ਪ੍ਰਭੂ ਮੈਨੂੰ ਮਿਲ ਪਏ, ਤਾਂ ਮੈਂ ਮੁੜ ਮੁੜ ਉਸ ਤੋਂ ਸਦਕੇ ਕੁਰਬਾਨ ਜਾਵਾਂ ॥੧॥ ਗੁਰ ਪਰਸਾਦੀ = ਗੁਰੂ ਦੀ ਕਿਰਪਾ ਨਾਲ। ਵਾਰਿ ਵਾਰਿ = ਸਦਕੇ ਸਦਕੇ। ਹਉ = ਮੈਂ। ਜਾਉ = ਜਾਉਂ ॥੧॥

ਮੈ ਬਨਜਾਰਨਿ ਰਾਮ ਕੀ

I am the shop-keeper of the Lord.

(ਹੇ ਪ੍ਰਭੂ! ਜੇ ਤੇਰੀ ਮਿਹਰ ਹੋਵੇ ਤਾਂ) ਮੈਂ ਤੇਰੇ ਨਾਮ ਦੀ ਵਣਜਾਰਨ ਬਣ ਜਾਵਾਂ, ਬਨਜਾਰਨਿ = ਵਣਜ ਕਰਨ ਵਾਲੀ।

ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ

Your Name is my merchandise and trade. ||1||Pause||

ਤੇਰਾ ਨਾਮ ਮੇਰਾ ਸੌਦਾ ਬਣੇ, ਤੇਰੇ ਨਾਮ ਨੂੰ ਵਿਹਾਝਾਂ ॥੧॥ ਰਹਾਉ ॥ ਵਖਰੁ = ਸੌਦਾ ॥੧॥ ਰਹਾਉ ॥

ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ

If I were to become a cuckoo, living in a mango tree, I would still contemplate the Word of the Shabad.

(ਕੋਇਲ ਦੀ ਅੰਬ ਨਾਲ ਪ੍ਰੀਤਿ ਪ੍ਰਸਿੱਧ ਹੈ। ਅੰਬ ਉਤੇ ਬੈਠ ਕੇ ਕੋਇਲ ਮਿੱਠੀ ਮਸਤ ਸੁਰ ਵਿਚ ਕੂਕਦੀ ਹੈ। ਜੇ ਮੇਰੀ ਪ੍ਰੀਤਿ ਪ੍ਰਭੂ ਨਾਮ ਉਹੋ ਜੇਹੀ ਹੋ ਜਾਏ ਜੈਸੀ ਕੋਇਲ ਦੀ ਅੰਬ ਨਾਲ ਹੈ ਤਾਂ) ਮੈਂ ਕੋਇਲ ਬਣਾਂ, ਅੰਬ ਉਤੇ ਬੈਠਾਂ (ਭਾਵ ਪ੍ਰਭੂ-ਨਾਮ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾਵਾਂ) ਤੇ ਮਸਤ ਅਡੋਲ ਹਾਲਤ ਵਿਚ ਟਿਕ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਵਿਚਾਰ ਕਰਾਂ (ਸ਼ਬਦ ਵਿਚ ਚਿੱਤ ਜੋੜਾਂ)। ਅੰਬਿ = ਅੰਬ (ਦੇ ਬੂਟੇ) ਉੱਤੇ। ਸਹਜਿ = ਅਡੋਲ ਅਵਸਥਾ ਵਿਚ (ਟਿਕ ਕੇ,) ਮਸਤ ਹੋ ਕੇ। ਸਬਦ ਬੀਚਾਰੁ = ਸ਼ਬਦ ਦਾ ਵੀਚਾਰ।

ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥

I would still meet my Lord and Master, with intuitive ease; the Darshan, the Blessed Vision of His Form, is incomparably beautiful. ||2||

ਮਸਤ ਅਡੋਲ ਅਵਸਥਾ ਵਿਚ ਟਿਕਿਆਂ, ਪ੍ਰੇਮ ਵਿਚ ਜੁੜਿਆਂ ਹੀ ਪਿਆਰਾ ਦਰਸ਼ਨੀ ਸੋਹਣਾ ਬੇਅੰਤ ਪ੍ਰਭੂ-ਪਤੀ ਮਿਲਦਾ ਹੈ ॥੨॥ ਦਰਸਨਿ = ਦਰਸ਼ਨੀ, ਸੋਹਣਾ। ਰੂਪਿ = ਰੂਪ ਵਾਲਾ। ਅਪਾਰੁ = ਬੇਅੰਤ ਪ੍ਰਭੂ ॥੨॥

ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ

If I were to become a fish, living in the water, I would still remember the Lord, who watches over all beings and creatures.

(ਮੱਛੀ ਪਾਣੀ ਤੋਂ ਬਿਨਾ ਨਹੀਂ ਜਿਊ ਸਕਦੀ। ਪ੍ਰਭੂ ਨਾਲ ਜੇ ਮੇਰੀ ਪ੍ਰੀਤਿ ਭੀ ਇਹੋ ਜਿਹੀ ਬਣ ਜਾਏ, ਤਾਂ) ਮੈਂ ਮੱਛੀ ਬਣਾਂ, ਸਦਾ ਉਸ ਜਲ-ਪ੍ਰਭੂ ਵਿਚ ਟਿਕੀ ਰਹਾਂ ਜੋ ਸਾਰੇ ਜੀਵ-ਜੰਤਾਂ ਦੀ ਸੰਭਾਲ ਕਰਦਾ ਹੈ। ਜਲਿ = ਜਲ ਵਿਚ। ਸਭਿ = ਸਾਰੇ। ਸਾਰਿ = ਸਾਰੇ, ਸੰਭਾਲਦਾ ਹੈ।

ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥

My Husband Lord dwells on this shore, and on the shore beyond; I would still meet Him, and hug Him close in my embrace. ||3||

ਪਿਆਰਾ ਪ੍ਰਭੂ-ਪਤੀ (ਇਸ ਸੰਸਾਰ-ਸਮੁੰਦਰ ਦੇ ਅਸਗਾਹ ਜਲ ਦੇ) ਉਰਲੇ ਪਾਰਲੇ ਪਾਸੇ (ਹਰ ਥਾਂ) ਵੱਸਦਾ ਹੈ (ਜਿਵੇਂ ਮੱਛੀ ਆਪਣੇ ਬਾਜ਼ੂ ਖਿਲਾਰ ਕੇ ਪਾਣੀ ਵਿਚ ਤਾਰੀਆਂ ਲਾਂਦੀ ਹੈ) ਮੈਂ (ਭੀ) ਆਪਣੀਆਂ ਬਾਹਾਂ ਖਿਲਾਰ ਕੇ (ਭਾਵ, ਨਿਸੰਗ ਹੋ ਕੇ) ਉਸ ਨੂੰ ਮਿਲਾਂਗੀ ॥੩॥ ਉਰਵਾਰਿ = ਉਰਲੇ ਪਾਸੇ। ਪਾਰਿ = ਪਾਰਲੇ ਪਾਸੇ। ਪਸਾਰਿ = ਪਸਾਰ ਕੇ, ਖਿਲਾਰ ਕੇ ॥੩॥

ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ

If I were to become a snake, living in the ground, the Shabad would still dwell in my mind, and my fears would be dispelled.

(ਸਪਣੀ ਬੀਨ ਉੱਤੇ ਮਸਤ ਹੁੰਦੀ ਹੈ। ਪ੍ਰਭੂ ਨਾਲ ਜੇ ਮੇਰੀ ਪ੍ਰੀਤਿ ਭੀ ਇਹੋ ਜਿਹੀ ਬਣ ਜਾਏ, ਤਾਂ) ਮੈਂ ਸਪਣੀ ਬਣਾਂ, ਧਰਤੀ ਵਿਚ ਵੱਸਾਂ (ਭਾਵ, ਸਭ ਦੀ ਚਰਨ-ਧੂੜ ਹੋਵਾਂ, ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲਾ) ਗੁਰ-ਸ਼ਬਦ ਵੱਸੇ (ਜਿਵੇਂ ਬੀਨ ਵਿਚ ਮਸਤ ਹੋ ਕੇ ਸਪਣੀ ਨੂੰ ਵੈਰੀ ਦੀ ਸੁੱਧ-ਬੁੱਧ ਭੁਲ ਜਾਂਦੀ ਹੈ) ਮੇਰਾ ਭੀ (ਦੁਨੀਆ ਵਾਲਾ ਸਾਰਾ) ਡਰ-ਭਉ ਦੂਰ ਹੋ ਜਾਏ। ਨਾਗਨਿ = ਸਪਣੀ। ਧਰ = ਧਰਤੀ ਵਿਚ।

ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥

O Nanak, they are forever the happy soul-brides, whose light merges into His Light. ||4||2||19||

ਹੇ ਨਾਨਕ! ਜਿਨ੍ਹਾਂ ਜੀਵ-ਇਸਤ੍ਰੀਆਂ ਦੀ ਜੋਤਿ (ਸੁਰਤਿ) ਸਦਾ ਜੋਤਿ-ਰੂਪ ਪ੍ਰਭੂ ਵਿਚ ਟਿਕੀ ਰਹਿੰਦੀ ਹੈ, ਉਹ ਬੜੀਆਂ ਭਾਗਾਂ ਵਾਲੀਆਂ ਹਨ ॥੪॥੨॥੧੯॥ ਜਿਨ = ਜਿਨ੍ਹਾਂ ਦੀ। ਜੋਤੀ = ਜੋਤਿ-ਸੂਰਪ ਪ੍ਰਭੂ ਵਿਚ ॥੪॥