ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥
They are not said to be husband and wife, who merely sit together.
ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਏਹਿ = {ਲਫ਼ਜ਼ 'ਏਹ' ਤੋਂ 'ਬਹੁ-ਵਚਨ' ਹੈ, 'ਇਕ-ਵਚਨ' "ਏਹੁ" ਹੈ}।
ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥
They alone are called husband and wife, who have one light in two bodies. ||3||
ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ ॥੩॥ ਮੂਰਤੀ = ਜਿਸਮ ॥੩॥