ਸਲੋਕ ਮਃ ੧ ॥
Salok, First Mehl:
ਸਲੋਕ ਪਹਿਲੀ ਪਾਤਿਸ਼ਾਹੀ।
ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥
Thieves, adulterers, prostitutes and pimps,
ਚੋਰਾਂ, ਲੁੱਚੇ ਬੰਦਿਆਂ, ਵਿਭਚਾਰਨ ਔਰਤਾਂ ਤੇ ਦੱਲੀਆਂ ਦਾ ਆਪੋ ਵਿਚ ਬਹਿਣ ਖਲੋਣ ਹੁੰਦਾ ਹੈ, ਜਾਰ = ਵਿਭਚਾਰੀ ਮਨੁੱਖ। ਰੰਡੀ = ਵਿਭਚਾਰਨ ਇਸਤ੍ਰੀ। ਕੁਟਣੀ = ਦੱਲੀ। ਦੀਬਾਣੁ = ਮਜਲਸ, ਬਹਿਣ ਖਲੋਣ ਦੀ ਸਾਂਝ।
ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥
Make friendships with the unrighteous, and eat with the unrighteous.
ਇਹਨਾਂ ਧਰਮ ਤੋਂ ਵਾਂਜਿਆਂ ਦੀ ਆਪੋ ਵਿਚ ਮਿਤ੍ਰਤਾ ਤੇ ਆਪੋ ਵਿਚ ਖਾਣ ਪੀਣ ਹੁੰਦਾ ਹੈ। ਵੇਦੀਨ = ਅਧਰਮੀ। ਖਾਣੁ = ਖਾਣ ਪੀਣ ਦੀ ਸਾਂਝ।
ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥
They do not know the value of the Lord's Praises, and Satan is always with them.
ਰੱਬ ਦੀ ਸਿਫ਼ਤਿ-ਸਾਲਾਹ ਕਰਨ ਦੀ ਇਹਨਾਂ ਨੂੰ ਸੂਝ ਨਹੀਂ ਹੁੰਦੀ, (ਇਹਨਾਂ ਦੇ ਮਨ ਵਿਚ, ਮਾਨੋ) ਸਦਾ ਸ਼ੈਤਾਨ ਵੱਸਦਾ ਹੈ।
ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥
If a donkey is anointed with sandalwood paste, he still loves to roll in the dirt.
(ਸਮਝਾਇਆਂ ਭੀ ਸਮਝਦੇ ਨਹੀਂ, ਜਿਵੇਂ) ਖੋਤੇ ਨੂੰ ਜੇ ਚੰਦਨ ਨਾਲ ਮਲੀਏ ਤਾਂ ਭੀ ਉਸ ਦੀ ਵਰਤੋਂ ਵਿਹਾਰ ਸੁਆਹ ਨਾਲ ਹੀ ਹੁੰਦੀ ਹੈ (ਪਿਛਲੇ ਕੀਤੇ ਕਰਮਾਂ ਦਾ ਗੇੜ ਇਸ ਮੰਦੇ ਰਾਹ ਤੋਂ ਹਟਣ ਨਹੀਂ ਦੇਂਦਾ)। ਗਦਹੁ = ਖੋਤਾ। ਚੰਦਨਿ = ਚੰਦਨ ਨਾਲ। ਖਉਲੀਐ = ਮਲੀਏ। ਸਾਹੂ = ਸੁਆਹ। ਪਾਣੁ = ਪੈਣ ਦਾ ਸੁਭਾਉ, ਵਰਤੋਂ-ਵਿਹਾਰ।
ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥
O Nanak, by spinning falsehood, a fabric of falsehood is woven.
ਹੇ ਨਾਨਕ! "ਕੂੜ" (ਦਾ ਸੂਤਰ) ਕੱਤਣ ਨਾਲ "ਕੂੜ" ਦਾ ਹੀ ਤਾਣਾ ਚਾਹੀਦਾ ਹੈ, ਕੂੜੈ ਕਤਿਐ = ਕੂੜ-ਰੂਪ ਸੂਤ ਕੱਤਣ ਨਾਲ। ਤਾਣੁ = ਤਾਣਾ।
ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥
False is the cloth and its measurement, and false is pride in such a garment. ||1||
ਕੂੜ ਦਾ ਹੀ ਕੱਪੜਾ ਕੱਛੀਦਾ ਹੈ ਤੇ ਪਹਿਨੀਦਾ ਹੈ (ਇਸ "ਕੂੜ"-ਰੂਪ ਪੁਸ਼ਾਕ ਦੇ ਕਾਰਨ "ਕੂੜ" ਹੀ ਵਡਿਆਈ ਮਿਲਦੀ ਹੈ (ਭਾਵ, "ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ") ॥੧॥ ਕਛੀਐ = ਕੱਛੀਦਾ ਹੈ, ਮਿਣੀਦਾ ਹੈ ॥੧॥