ਅਸਟਪਦੀ ॥
Ashtapadee:
ਅਸ਼ਟਪਦੀ।
ਬ੍ਰਹਮ ਗਿਆਨੀ ਸਦਾ ਨਿਰਲੇਪ ॥
The God-conscious being is always unattached,
ਬ੍ਰਹਮਗਿਆਨੀ (ਮਨੁੱਖ ਵਿਕਾਰਾਂ ਵਲੋਂ) ਸਦਾ-ਬੇਦਾਗ਼ (ਰਹਿੰਦੇ ਹਨ) ਨਿਰਲੇਪ = ਬੇਦਾਗ਼।
ਜੈਸੇ ਜਲ ਮਹਿ ਕਮਲ ਅਲੇਪ ॥
as the lotus in the water remains detached.
ਜਿਵੇਂ ਪਾਣੀ ਵਿਚ (ਉੱਗੇ ਹੋਏ) ਕਉਲ ਫੁੱਲ (ਚਿੱਕੜ ਤੋਂ) ਸਾਫ਼ ਹੁੰਦੇ ਹਨ। ਅਲੇਪ = (ਚਿੱਕੜ ਤੋਂ) ਸਾਫ਼।
ਬ੍ਰਹਮ ਗਿਆਨੀ ਸਦਾ ਨਿਰਦੋਖ ॥
The God-conscious being is always unstained,
ਬ੍ਰਹਮਗਿਆਨੀ (ਮਨੁੱਖ) (ਸਾਰੇ ਪਾਪਾਂ ਨੂੰ ਸਾੜ ਦੇਂਦੇ ਹਨ) ਪਾਪਾਂ ਤੋਂ ਬਚੇ ਰਹਿੰਦੇ ਹਨ, ਨਿਰਦੋਖ = ਦੋਖ-ਰਹਿਤ, ਪਾਪਾਂ ਤੋਂ ਬਰੀ।
ਜੈਸੇ ਸੂਰੁ ਸਰਬ ਕਉ ਸੋਖ ॥
like the sun, which gives its comfort and warmth to all.
ਜਿਵੇਂ ਸੂਰਜ ਸਾਰੇ (ਰਸਾਂ) ਨੂੰ ਸੁਕਾ ਦੇਂਦਾ ਹੈ। ਸੂਰੁ = ਸੂਰਜ। ਸੋਖ = {Skt. शोषण} ਸੁਕਾਉਣ ਵਾਲਾ।
ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥
The God-conscious being looks upon all alike,
ਬ੍ਰਹਮਗਿਆਨੀ ਦੇ ਅੰਦਰ (ਸਭ ਵਲ) ਇਕੋ ਜਿਹੀ ਨਜ਼ਰ (ਨਾਲ ਤੱਕਣ ਦਾ ਸੁਭਾਉ ਹੁੰਦਾ) ਹੈ, ਦ੍ਰਿਸਟਿ = ਨਜ਼ਰ। ਸਮਾਨਿ = ਇਕੋ ਜਿਹੀ।
ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥
like the wind, which blows equally upon the king and the poor beggar.
ਜਿਵੇਂ ਹਵਾ ਰਾਜੇ ਤੇ ਕੰਗਾਲ ਨੂੰ ਇਕੋ ਜਿਹੀ ਲੱਗਦੀ ਹੈ। ਰੰਕ = ਕੰਗਾਲ। ਤੁਲਿ = ਬਰਾਬਰ। ਪਵਾਨ = ਪਵਨ, ਹਵਾ।
ਬ੍ਰਹਮ ਗਿਆਨੀ ਕੈ ਧੀਰਜੁ ਏਕ ॥
The God-conscious being has a steady patience,
(ਕੋਈ ਭਲਾ ਕਹੇ ਭਾਵੇਂ ਬੁਰਾ, ਪਰ) ਬ੍ਰਹਮਗਿਆਨੀ ਮਨੁੱਖਾਂ ਦੇ ਅੰਦਰ ਇਕ-ਤਾਰ ਹੌਸਲਾ (ਕਾਇਮ ਰਹਿੰਦਾ) ਹੈ, ਏਕ = ਇਕ-ਤਾਰ।
ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥
like the earth, which is dug up by one, and anointed with sandal paste by another.
ਜਿਵੇਂ ਧਰਤੀ ਨੂੰ ਕੋਈ ਤਾਂ ਖੋਤਰਦਾ ਹੈ, ਤੇ ਕੋਈ ਚੰਦਨ ਦੇ ਲੇਪਣ ਕਰਦਾ ਹੈ (ਪਰ ਧਰਤੀ ਨੂੰ ਪਰਵਾਹ ਨਹੀਂ)। ਬਸੁਧਾ = ਧਰਤੀ। ਲੇਪ = ਪੋਚੈ, ਲੇਪਣ।
ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥
This is the quality of the God-conscious being:
ਬ੍ਰਹਮਗਿਆਨੀ ਮਨੁੱਖਾਂ ਦਾ (ਭੀ) ਇਹੀ ਗੁਣ ਹੈ, ਗੁਨਾਉ = ਗੁਣ।
ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥
O Nanak, his inherent nature is like a warming fire. ||1||
ਹੇ ਨਾਨਕ! ਜਿਵੇਂ ਅੱਗ ਦਾ ਕੁਦਰਤੀ ਸੁਭਾਉ ਹੈ (ਹਰੇਕ ਚੀਜ਼ ਦੀ ਮੈਲ ਸਾੜ ਦੇਣੀ) ॥੧॥ ਪਾਵਕ = ਅੱਗ। ਸਹਜ = ਕੁਦਰਤੀ ॥੧॥