ਪਉੜੀ ॥
Pauree:
ਪਉੜੀ।
ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥
The Darbaar of Your Court is glorious and great. Your holy throne is True.
ਹੇ ਪ੍ਰਭੂ! ਤੇਰਾ ਦਰਬਾਰ ਵੱਡਾ ਹੈ, ਤੇਰਾ ਤਖ਼ਤ ਸਦਾ-ਥਿਰ ਰਹਿਣ ਵਾਲਾ ਹੈ। ਸਚਾ = ਸਦਾ-ਥਿਰ ਰਹਿਣ ਵਾਲਾ।
ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥
You are the Emperor over the heads of kings. Your canopy and chauree (fly-brush) are permanent and unchanging.
ਤੇਰਾ ਚਵਰ ਤੇ ਛਤਰ ਅਟੱਲ ਹੈ, ਤੂੰ (ਦੁਨੀਆ ਦੇ ਸਾਰੇ) ਸ਼ਾਹਾਂ ਦੇ ਸਿਰ ਉਤੇ ਪਾਤਿਸ਼ਾਹ ਹੈਂ। ਸਿਰਿ = ਸਿਰ ਉਤੇ। ਛਤੁ = ਛਤਰ।
ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ ॥
That alone is true justice, which is pleasing to the Will of the Supreme Lord God.
ਉਹੀ ਇਨਸਾਫ਼ ਅਟੱਲ ਹੈ ਜੋ ਪਰਮਾਤਮਾ ਨੂੰ ਚੰਗਾ ਲੱਗਦਾ ਹੈ। ਨਿਆਉ = ਇਨਸਾਫ਼।
ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥
Even the homeless receive a home, when it is pleasing to the Will of the Supreme Lord God.
ਜੇ ਉਸ ਨੂੰ ਚੰਗਾ ਲੱਗੇ ਤਾਂ ਨਿਆਸਰਿਆਂ ਨੂੰ ਆਸਰਾ ਮਿਲ ਜਾਂਦਾ ਹੈ।
ਜੋ ਕੀਨੑੀ ਕਰਤਾਰਿ ਸਾਈ ਭਲੀ ਗਲ ॥
Whatever the Creator Lord does, is a good thing.
(ਜੀਵਾਂ ਵਾਸਤੇ) ਉਹੀ ਗੱਲ ਚੰਗੀ ਹੈ ਜੋ ਕਰਤਾਰ ਨੇ (ਆਪ ਉਹਨਾਂ ਵਾਸਤੇ) ਕੀਤੀ ਹੈ। ਕਰਤਾਰਿ = ਕਰਤਾਰ ਨੇ। ਸਾਈ = ਓਹੀ।
ਜਿਨੑੀ ਪਛਾਤਾ ਖਸਮੁ ਸੇ ਦਰਗਾਹ ਮਲ ॥
Those who recognize their Lord and Master, are seated in the Court of the Lord.
ਜਿਨ੍ਹਾਂ ਬੰਦਿਆਂ ਨੇ ਖ਼ਸਮ-ਪ੍ਰਭੂ ਨਾਲ ਸਾਂਝ ਪਾ ਲਈ, ਉਹ ਹਜ਼ੂਰੀ ਪਹਿਲਵਾਨ ਬਣ ਜਾਂਦੇ ਹਨ (ਕੋਈ ਵਿਕਾਰ ਉਹਨਾਂ ਨੂੰ ਪੋਹ ਨਹੀਂ ਸਕਦਾ)। ਮਲ = ਮੱਲ, ਪਹਲਵਾਨ। ਦਰਗਾਹ ਮਲ = ਦਰਗਾਹ ਦੇ ਪਹਿਲਵਾਨ, ਹਜ਼ੂਰੀ ਪਹਿਲਵਾਨ।
ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥
True is Your Command; no one can challenge it.
ਹੇ ਪ੍ਰਭੂ! ਤੇਰਾ ਹੁਕਮ (ਸਦਾ) ਠੀਕ ਹੁੰਦਾ ਹੈ, ਕਿਸੇ ਜੀਵ ਨੇ (ਕਦੇ) ਉਹ ਮੋੜਿਆ ਨਹੀਂ।
ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥
O Merciful Lord, Cause of causes, Your creative power is all-powerful. ||16||
ਹੇ ਸ੍ਰਿਸ਼ਟੀ ਦੇ ਰਚਨਹਾਰ! ਹੇ ਜੀਵਾਂ ਉਤੇ ਬਖ਼ਸ਼ਸ਼ ਕਰਨ ਵਾਲੇ! (ਇਹ ਸਾਰੀ) ਤੇਰੀ ਹੀ (ਰਚੀ ਹੋਈ) ਕੁਦਰਤਿ ਹੈ ॥੧੬॥ ਕਰੀਮ = ਬਖ਼ਸ਼ਸ਼ ਕਰਨ ਵਾਲਾ। ਕਾਰਣ ਕਰਣ = ਸ੍ਰਿਸ਼ਟੀ ਦਾ ਕਰਤਾ ॥੧੬॥