ਬਿਲਾਵਲ ਕੀ ਵਾਰ ਮਹਲਾ ੪ ॥
Vaar Of Bilaaval, Fourth Mehl:
ਰਾਗ ਬਿਲਾਵਲੁ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਵਾਰ'।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕ ਮਃ ੪ ॥
Salok, Fourth Mehl:
ਸਲੋਕ ਚੌਥੀ ਪਾਤਿਸ਼ਾਹੀ।
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥
I sing of the sublime Lord, the Lord God, in the melody of Raag Bilaaval.
ਹੇ ਭਾਈ! ਉਸ ਮਨੁੱਖ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਨਾਦੁ = ਗੁਰੂ ਦਾ ਸ਼ਬਦ। ਨਾਦੁ ਬਿਲਾਵਲੁ ਰਾਗੁ = ਗੁਰੂ ਦਾ ਸ਼ਬਦ-ਰੂਪ ਬਿਲਾਵਲੁ ਰਾਗ। ਕਰਿ = ਕਰ ਕੇ, ਉਚਾਰ ਕੇ।
ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥
Hearing the Guru's Teachings, I obey them; this is the pre-ordained destiny written upon my forehead.
ਜਿਸ ਦੇ ਮੱਥੇ ਉਤੇ (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਸੁਣਿ = ਸੁਣ ਕੇ। ਧੁਰਿ = ਧੁਰ ਤੋਂ, ਮੁੱਢ ਤੋਂ। ਮਸਤਕਿ = ਮੱਥੇ ਉਤੇ।
ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥
All day and night, I chant the Glorious Praises of the Lord, Har, Har, Har; within my heart, I am lovingly attuned to Him.
ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਰੈਣਿ = ਰਾਤ। ਉਰਿ = ਹਿਰਦੇ ਵਿਚ।
ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥
My body and mind are totally rejuvenated, and the garden of my mind has blossomed forth in lush abundance.
ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ।
ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥
The darkness of ignorance has been dispelled, with the light of the lamp of the Guru's wisdom. Servant Nanak lives by beholding the Lord.
ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ।
ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥
Let me behold Your face, for a moment, even an instant! ||1||
ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ ॥੧॥ ਦੇਖਿ = ਵੇਖ ਕੇ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮੁਖਿ ਲਾਗੁ = ਮੂੰਹ ਲੱਗੇ, ਦਰਸ਼ਨ ਦੇਵੇ ॥੧॥