ਗਉੜੀ ਗੁਆਰੇਰੀ ਮਹਲਾ

Gauree Gwaarayree, Fifth Mehl:

ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।

ਬਹੁਤੁ ਦਰਬੁ ਕਰਿ ਮਨੁ ਅਘਾਨਾ

Even with vast sums of wealth, the mind is not satisfied.

ਬਹੁਤਾ ਧਨ ਜੋੜ ਕੇ (ਭੀ) ਮਨ ਰੱਜਦਾ ਨਹੀਂ। ਦਰਬੁ = {द्रव्य} ਧਨ। ਕਰਿ = (ਇਕੱਠਾ) ਕਰ ਕੇ। ਅਘਾਨਾ = ਰੱਜਦਾ {आघ्राण}।

ਅਨਿਕ ਰੂਪ ਦੇਖਿ ਨਹ ਪਤੀਆਨਾ

Gazing upon countless beauties, the man is not satisfied.

ਅਨੇਕਾਂ (ਸੁੰਦਰ ਇਸਤ੍ਰੀਆਂ ਦੇ) ਰੂਪ ਵੇਖ ਕੇ ਭੀ ਮਨ ਦੀ ਤਸੱਲੀ ਨਹੀਂ ਹੁੰਦੀ। ਦੇਖਿ = ਵੇਖ ਕੇ। ਪਤੀਆਨਾ = ਪਤੀਜਦਾ।

ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ

He is so involved with his wife and sons - he believes that they belong to him.

ਮਨੁੱਖ, ਇਹ ਸਮਝ ਕੇ ਕਿ ਇਹ ਮੇਰੀ ਇਸਤ੍ਰੀ ਹੈ ਇਹ ਮੇਰਾ ਪੁਤ੍ਰ ਹੈ, ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ। ਕਲਤ੍ਰ = ਇਸਤ੍ਰੀ। ਜਾਨਿ = ਸਮਝ ਕੇ।

ਓਹ ਬਿਨਸੈ ਓਇ ਭਸਮੈ ਢੇਰੀ ॥੧॥

That wealth shall pass away, and those relatives shall be reduced to ashes. ||1||

(ਇਸਤ੍ਰੀਆਂ ਦੀ) ਸੁੰਦਰਤਾ ਨਾਸ ਹੋ ਜਾਂਦੀ ਹੈ, (ਉਹ ਆਪਣੇ ਮਿਥੇ ਹੋਏ) ਇਸਤ੍ਰੀ ਪੁੱਤਰ ਸੁਆਹ ਦੀ ਢੇਰੀ ਹੋ ਜਾਂਦੇ ਹਨ (ਕਿਸੇ ਨਾਲ ਭੀ ਸਾਥ ਨਹੀਂ ਨਿਭਦਾ) ॥੧॥ ਓਹ = ਉਹ ਸੁੰਦਰਤਾ। ਓਇ = (ਲਫ਼ਜ਼ 'ਓਹ' ਤੋਂ ਬਹੁ-ਵਚਨ) ਉਹ ਇਸਤ੍ਰੀ ਪੁਤ੍ਰ ॥੧॥

ਬਿਨੁ ਹਰਿ ਭਜਨ ਦੇਖਉ ਬਿਲਲਾਤੇ

Without meditating and vibrating on the Lord, they are crying out in pain.

ਮੈਂ ਵੇਖਦਾ ਹਾਂ ਕਿ ਪਰਮਾਤਮਾ ਦਾ ਭਜਨ ਕਰਨ ਤੋਂ ਬਿਨਾ ਜੀਵ ਵਿਲਕਦੇ ਹਨ। ਦੇਖਉ = ਦੇਖਉਂ, ਮੈਂ ਵੇਖਦਾ ਹਾਂ। ਬਿਲਲਾਤੇ = ਵਿਲਕਦੇ।

ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ

Their bodies are cursed, and their wealth is cursed - they are imbued with Maya. ||1||Pause||

ਜੇਹੜੇ ਮਨੁੱਖ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ ਉਹਨਾਂ ਦਾ ਸਰੀਰ ਫਿਟਕਾਰ-ਜੋਗ ਹੈ ਉਹਨਾਂ ਦਾ ਧਨ ਫਿਟਕਾਰ-ਜੋਗ ਹੈ ॥੧॥ ਰਹਾਉ ॥ ਧ੍ਰਿਗੁ = ਫਿਟਕਾਰ-ਯੋਗ। ਸੰਗਿ = ਨਾਲ ॥੧॥ ਰਹਾਉ ॥

ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ

The servant carries the bags of money on his head,

ਜਿਵੇਂ ਕਿਸੇ ਵਿਗਾਰੀ ਦੇ ਸਿਰ ਉਤੇ ਪੈਸੇ-ਰੁਪਏ ਰੱਖੇ ਜਾਣ, ਸਿਰਿ = ਸਿਰ ਉਤੇ। ਦੀਜਹਿ = ਧਰੇ ਹੋਏ ਹੋਣ। ਦਾਮ = ਪੈਸੇ ਰੁਪਏ।

ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ

but it goes to his master's house, and he receives only pain.

ਉਹ ਪੈਸੇ-ਰੁਪਏ ਮਾਲਕ ਦੇ ਘਰ ਵਿਚ ਜਾ ਪਹੁੰਚਦੇ ਹਨ, ਉਸ ਵਿਗਾਰੀ ਨੇ (ਭਾਰ ਚੁੱਕਣ ਦਾ) ਦੁੱਖ ਹੀ ਸਹਾਰਿਆ ਹੁੰਦਾ ਹੈ। ਗ੍ਰਿਹਿ = ਘਰ ਵਿਚ। ਉਨਿ = ਉਸ ਵਿਗਾਰੀ ਨੇ।

ਜਿਉ ਸੁਪਨੈ ਹੋਇ ਬੈਸਤ ਰਾਜਾ

The man sits as a king in his dreams,

ਜਿਵੇਂ ਕੋਈ ਮਨੁੱਖ ਸੁਪਨੇ ਵਿਚ ਰਾਜਾ ਬਣ ਕੇ ਬੈਠ ਜਾਂਦਾ ਹੈ,

ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥੨॥

but when he opens his eyes, he sees that it was all in vain. ||2||

(ਪਰ ਜਦੋਂ ਨੀਂਦ ਮੁੱਕ ਜਾਣ ਤੇ) ਅੱਖਾਂ ਖੋਲ੍ਹਦਾ ਹੈ, ਤਾਂ (ਸੁਪਨੇ ਵਿਚ ਮਿਲੇ ਰਾਜ ਦਾ ਸਾਰਾ) ਕੰਮ ਚੌੜ ਹੋ ਜਾਂਦਾ ਹੈ ॥੨॥ ਪਸਾਰੈ = ਖੋਲ੍ਹਦਾ ਹੈ। ਨਿਰਾਰਥ = ਵਿਅਰਥ ॥੨॥

ਜਿਉ ਰਾਖਾ ਖੇਤ ਊਪਰਿ ਪਰਾਏ

The watchman oversees the field of another,

ਜਿਵੇਂ ਕੋਈ ਰਾਖਾ ਕਿਸੇ ਹੋਰ ਦੇ ਖੇਤ ਉਤੇ (ਰਾਖੀ ਕਰਦਾ ਹੈ),

ਖੇਤੁ ਖਸਮ ਕਾ ਰਾਖਾ ਉਠਿ ਜਾਏ

but the field belongs to his master, while he must get up and depart.

(ਫ਼ਸਲ ਪੱਕਣ ਤੇ) ਫ਼ਸਲ ਮਾਲਕ ਦੀ ਮਲਕੀਅਤ ਹੋ ਜਾਂਦਾ ਹੈ ਤੇ ਰਾਖਾ ਉੱਠ ਕੇ ਚਲਾ ਜਾਂਦਾ ਹੈ। ਉਠਿ = ਉਠ ਕੇ।

ਉਸੁ ਖੇਤ ਕਾਰਣਿ ਰਾਖਾ ਕੜੈ

He works so hard, and suffers for that field,

ਰਾਖਾ ਉਸ (ਪਰਾਏ) ਖੇਤ ਦੀ (ਰਾਖੀ ਦੀ) ਖ਼ਾਤਰ ਦੁਖੀ ਹੁੰਦਾ ਰਹਿੰਦਾ ਹੈ, ਕਾਰਣਿ = ਵਾਸਤੇ। ਕੜੈ = ਦੁਖੀ ਹੁੰਦਾ ਹੈ।

ਤਿਸ ਕੈ ਪਾਲੈ ਕਛੂ ਪੜੈ ॥੩॥

but still, nothing comes into his hands. ||3||

ਪਰ ਉਸ ਨੂੰ (ਆਖ਼ਰ) ਕੁਝ ਭੀ ਨਹੀਂ ਮਿਲਦਾ ॥੩॥ ਪਾਲੈ = ਪੱਲੇ ॥੩॥

ਜਿਸ ਕਾ ਰਾਜੁ ਤਿਸੈ ਕਾ ਸੁਪਨਾ

The dream is His, and the kingdom is His;

(ਪਰ ਜੀਵ ਦੇ ਕੀਹ ਵੱਸ? ਸੁਪਨੇ ਵਿਚ) ਜਿਸ ਪ੍ਰਭੂ ਦਾ (ਦਿੱਤਾ ਹੋਇਆ) ਰਾਜ ਮਿਲਦਾ ਹੈ, ਉਸੇ ਦਾ ਹੀ ਦਿੱਤਾ ਹੋਇਆ ਸੁਪਨਾ ਭੀ ਹੁੰਦਾ ਹੈ। ਜਿਸ ਕਾ = (ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਕਾ' ਦੇ ਕਾਰਨ ਉਡ ਗਿਆ ਹੈ) ਜਿਸ (ਪਰਮਾਤਮਾ) ਦਾ।

ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ

He who has given the wealth of Maya, has infused the desire for it.

ਜਿਸ ਪ੍ਰਭੂ ਨੇ ਮਨੁੱਖ ਨੂੰ ਮਾਇਆ ਦਿੱਤੀ ਹੈ, ਉਸੇ ਨੇ ਹੀ ਮਾਇਆ ਦੀ ਤ੍ਰਿਸ਼ਨਾ ਚੰਬੋੜੀ ਹੋਈ ਹੈ। ਜਿਨਿ = ਜਿਸ (ਪ੍ਰਭੂ) ਨੇ। ਤਿਨਿ = ਉਸ ਨੇ।

ਆਪਿ ਬਿਨਾਹੇ ਆਪਿ ਕਰੇ ਰਾਸਿ

He Himself annihilates, and He Himself restores.

ਪ੍ਰਭੂ ਆਪ ਹੀ (ਤ੍ਰਿਸ਼ਨਾ ਚੰਬੋੜ ਕੇ) ਆਤਮਕ ਮੌਤ ਦੇਂਦਾ ਹੈ, ਆਪ ਹੀ (ਆਪਣੇ ਨਾਮ ਦੀ ਦਾਤ ਦੇ ਕੇ) ਮਨੁੱਖਾ ਜੀਵਨ ਦਾ ਮਨੋਰਥ ਸਫਲ ਕਰਦਾ ਹੈ। ਬਿਨਾਹੇ = ਨਾਸ ਕਰਦਾ ਹੈ, ਆਤਮਕ ਮੌਤ ਦੇਂਦਾ ਹੈ। ਕਰੇ ਰਾਸਿ = (ਜੀਵਨ-ਮਨੋਰਥ) ਸਫਲ ਕਰਦਾ ਹੈ।

ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦॥

Nanak offers this prayer to God. ||4||11||80||

ਹੇ ਨਾਨਕ! ਪ੍ਰਭੂ ਦੇ ਦਰ ਤੇ ਹੀ (ਸਦਾ ਨਾਮ ਦੀ ਦਾਤ ਵਾਸਤੇ) ਅਰਦਾਸ ਕਰਨੀ ਚਾਹੀਦੀ ਹੈ ॥੪॥੧੧॥੮੦॥