ਮਹਲਾ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥
Kabeer, the rice is beaten with a mallet to get rid of the husk.
ਹੇ ਕਬੀਰ! (ਤੋਹਾਂ ਨਾਲੋਂ) ਚਉਲ (ਵੱਖਰੇ ਕਰਨ) ਦੀ ਖ਼ਾਤਰ (ਛੜਨ ਵੇਲੇ) ਤੋਹਾਂ ਨੂੰ ਮੁਹਲੀ (ਦੀ ਸੱਟ) ਵੱਜਦੀ ਹੈ। ਤੁਖ = ਤੋਹ, ਚੌਲਾਂ ਦੇ ਸਿੱਕੜ। ਲਾਇ = ਲੱਗਦੀ ਹੈ, ਵੱਜਦੀ ਹੈ।
ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮ ਰਾਇ ॥੨੧੧॥
When people sit in evil company, the Righteous Judge of Dharma calls them to account. ||211||
ਇਸੇ ਤਰ੍ਹਾਂ ਜੋ ਮਨੁੱਖ ਵਿਕਾਰੀਆਂ ਦੀ ਸੁਹਬਤਿ ਵਿਚ ਬੈਠਦਾ ਹੈ (ਉਹ ਭੀ ਵਿਕਾਰਾਂ ਦੀ ਸੱਟ ਖਾਂਦਾ ਹੈ, ਵਿਕਾਰ ਕਰਨ ਲੱਗ ਪੈਂਦਾ ਹੈ) ਉਸ ਤੋਂ ਧਰਮਰਾਜ ਲੇਖਾ ਮੰਗਦਾ ਹੈ ॥੨੧੧॥