ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥

Those who know God are glorious.

ਜਿਨ੍ਹਾਂ ਬੰਦਿਆਂ ਨੇ ਪ੍ਰਭੂ ਨੂੰ ਪਛਾਣ ਲਿਆ, ਉਹ ਸੋਭਾ ਵਾਲੇ ਹੋ ਗਏ; ਜਿਨ = ਜਿਨ੍ਹਾਂ ਮਨੁੱਖਾਂ ਨੇ।

ਸਗਲ ਸੰਸਾਰੁ ਉਧਰੈ ਤਿਨ ਮੰਤ ॥

The whole world is redeemed by their teachings.

ਸਾਰਾ ਜਗਤ ਉਹਨਾਂ ਦੇ ਉਪਦੇਸ਼ਾਂ ਨਾਲ (ਵਿਕਾਰਾਂ ਤੋਂ) ਬਚਦਾ ਹੈ। ਤਿਨ ਮੰਤ = ਉਹਨਾਂ ਦੇ ਉਪਦੇਸ਼ਾਂ ਨਾਲ।

ਪ੍ਰਭ ਕੇ ਸੇਵਕ ਸਗਲ ਉਧਾਰਨ ॥

God's servants redeem all.

ਹਰੀ ਦੇ ਭਗਤ ਸਭ (ਜੀਵਾਂ) ਨੂੰ ਬਚਾਉਣ ਜੋਗੇ ਹਨ, ਸਗਲ ਉਧਾਰਨ = ਸਾਰਿਆਂ ਨੂੰ ਬਚਾਉਣ ਵਾਲੇ।

ਪ੍ਰਭ ਕੇ ਸੇਵਕ ਦੂਖ ਬਿਸਾਰਨ ॥

God's servants cause sorrows to be forgotten.

(ਸਭ ਦੇ) ਦੁੱਖ ਦੂਰ ਕਰਨ ਦੇ ਸਮਰੱਥ ਹੁੰਦੇ ਹਨ। ਦੂਖ ਬਿਸਾਰਨ = ਦੁੱਖਾਂ ਦਾ ਨਾਸ ਕਰਨ ਵਾਲੇ।

ਆਪੇ ਮੇਲਿ ਲਏ ਕਿਰਪਾਲ ॥

The Merciful Lord unites them with Himself.

(ਸੇਵਕਾਂ ਨੂੰ) ਕਿਰਪਾਲ ਪ੍ਰਭੂ ਆਪ (ਆਪਣੇ ਨਾਲ) ਮਿਲਾ ਲੈਂਦਾ ਹੈ,

ਗੁਰ ਕਾ ਸਬਦੁ ਜਪਿ ਭਏ ਨਿਹਾਲ ॥

Chanting the Word of the Guru's Shabad, they become ecstatic.

ਸਤਿਗੁਰੂ ਦਾ ਸ਼ਬਦ ਜਪ ਕੇ ਉਹ (ਫੁੱਲ ਵਾਂਗ) ਖਿੜ ਆਉਂਦੇ ਹਨ। ਜਪਿ = ਜਪ ਕੇ। ਨਿਹਾਲ = (ਫੁੱਲਾਂ ਵਾਂਗ) ਖਿੜੇ ਹੋਏ।

ਉਨ ਕੀ ਸੇਵਾ ਸੋਈ ਲਾਗੈ ॥

He alone is committed to serve them,

ਉਹੀ ਮਨੁੱਖ ਉਹਨਾਂ (ਸੇਵਕਾਂ) ਦੀ ਸੇਵਾ ਵਿਚ ਰੁੱਝਦਾ ਹੈ,

ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥

upon whom God bestows His Mercy, by great good fortune.

ਜਿਸ ਭਾਗਾਂ ਵਾਲੇ ਉਤੇ, (ਹੇ ਪ੍ਰਭੂ!) ਤੂੰ ਆਪ ਮੇਹਰ ਕਰਦਾ ਹੈਂ। ਕਰਹਿ = ਤੂੰ ਕਰਦਾ ਹੈਂ। ਬਡਭਾਗੈ = ਵੱਡੀ ਕਿਸਮਤ ਵਾਲੇ ਨੂੰ।

ਨਾਮੁ ਜਪਤ ਪਾਵਹਿ ਬਿਸ੍ਰਾਮੁ ॥

Those who chant the Naam find their place of rest.

(ਉਹ ਸੇਵਕ) ਨਾਮ ਜਪ ਕੇ ਅਡੋਲ ਅਵਸਥਾ ਹਾਸਲ ਕਰਦੇ ਹਨ; ਬਿਸਰਾਮੁ = ਟਿਕਾਣਾ, ਦੁੱਖਾਂ ਤੋਂ ਬਚਾਉ।

ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥੭॥

O Nanak, respect those persons as the most noble. ||7||

ਹੇ ਨਾਨਕ! ਉਹਨਾਂ ਮਨੁੱਖਾਂ ਨੂੰ ਬੜੇ ਉੱਚੇ ਬੰਦੇ ਸਮਝੋ ॥੭॥ ਮਾਨੁ = ਸਮਝ, ਜਾਣ ਲੈ ॥੭॥