ਪਉੜੀ

Pauree:

ਪਉੜੀ।

ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ

He Himself is the school, He Himself is the teacher, and He Himself brings the students to be taught.

ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਵਿਦਆਰਥੀ ਪੜ੍ਹਨ ਨੂੰ ਲਿਆਉਂਦਾ ਹੈ। ਚਾਟਸਾਲ = ਪਾਠਸ਼ਾਲਾ। ਪਾਧਾ = ਪੜ੍ਹਾਣ ਵਾਲਾ। ਆਣੇ = ਲਿਆਉਂਦਾ ਹੈ।

ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ

He Himself is the father, He Himself is the mother, and He Himself makes the children wise.

ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ।

ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ

In one place, He teaches them to read and understand everything, while in another place, He Himself makes them ignorant.

ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਇਕ ਥੈ = ਕਿਤੇ ਤਾਂ, ਇਕ ਥਾਂ ਤਾਂ।

ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ

Some, You summon to the Mansion of Your Presence within, when they are pleasing to Your Mind, O True Lord.

ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ ਜਦੋਂ ਉਹ ਤੇਰੇ ਮਨ ਨੂੰ ਚੰਗੇ ਲੱਗਦੇ ਹਨ।

ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

That Gurmukh, whom You have blessed with greatness - that humble being is known in Your True Court. ||11||

ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ ॥੧੧॥