ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤiਾਹੀ ਪੰਜਵੀ।
ਪਉ ਸਰਣਾਈ ਜਿਨਿ ਹਰਿ ਜਾਤੇ ॥
Seek the Sanctuary of those who have come to know the Lord.
(ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ ਉਸ ਦੀ ਸਰਨ ਪਿਆ ਰਹੁ, ਜਿਨਿ = ਜਿਸ (ਮਨੁੱਖ) ਨੇ। ਹਰਿ ਜਾਤੇ = ਹਰੀ ਨਾਲ ਡੂੰਘੀ ਸਾਂਝ ਪਾਈ ਹੈ।
ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥੧॥
Your mind and body shall become cool and peaceful, imbued with the Feet of the Lord. ||1||
(ਕਿਉਂਕਿ) ਪ੍ਰਭੂ-ਚਰਨਾਂ ਵਿਚ ਪਿਆਰ ਪਾਇਆਂ ਮਨ ਸ਼ਾਂਤ ਹੋ ਜਾਂਦਾ ਹੈ ਸਰੀਰ (ਭਾਵ, ਹਰੇਕ ਇੰਦ੍ਰਾ) ਸ਼ਾਂਤ ਹੋ ਜਾਂਦਾ ਹੈ ॥੧॥ ਸੀਤਲੁ = ਠੰਢਾ, ਸ਼ਾਂਤ। ਰਾਤੇ = ਰੱਤਿਆਂ, ਪਿਆਰ ਪਾਇਆਂ ॥੧॥
ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥
If God, the Destroyer of fear, does not dwell within your mind,
(ਹੇ ਭਾਈ! ਜੇਹੜੇ ਮਨੁੱਖ) ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਨਹੀਂ ਵਸਾਂਦੇ, ਭੈ ਭੰਜਨ ਪ੍ਰਭ = ਸਾਰੇ ਡਰਾਂ ਦਾ ਨਾਸ ਕਰਨ ਵਾਲਾ ਪ੍ਰਭੂ। ਮਨਿ = ਮਨ ਵਿਚ। ਨ ਬਸਾਹੀ = ਜੇਹੜੇ ਮਨੁੱਖ ਨਹੀਂ ਵਸਾਂਦੇ, ਬਸਾਹਿ।
ਡਰਪਤ ਡਰਪਤ ਜਨਮ ਬਹੁਤੁ ਜਾਹੀ ॥੧॥ ਰਹਾਉ ॥
you shall spend countless incarnations in fear and dread. ||1||Pause||
ਉਹਨਾਂ ਦੇ ਅਨੇਕਾਂ ਜਨਮ ਇਹਨਾਂ ਡਰਾਂ ਤੋਂ ਕੰਬਦਿਆਂ ਹੀ ਬੀਤ ਜਾਂਦੇ ਹਨ ॥੧॥ ਰਹਾਉ ॥ ਜਾਹੀ = ਜਾਹਿ, ਲੰਘ ਜਾਂਦੇ ਹਨ ॥੧॥ ਰਹਾਉ ॥
ਜਾ ਕੈ ਰਿਦੈ ਬਸਿਓ ਹਰਿ ਨਾਮ ॥
Those who have the Lord's Name dwelling within their hearts
(ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਰਿਦੈ = ਹਿਰਦੇ ਵਿਚ।
ਸਗਲ ਮਨੋਰਥ ਤਾ ਕੇ ਪੂਰਨ ਕਾਮ ॥੨॥
have all their desires and tasks fulfilled. ||2||
ਉਸ ਦੇ ਸਾਰੇ ਕੰਮ ਸਾਰੇ ਮਨੋਰਥ ਸਫਲ ਹੋ ਜਾਂਦੇ ਹਨ ॥੨॥ ਤਾ ਕੇ = ਉਸ ਦੇ ॥੨॥
ਜਨਮੁ ਜਰਾ ਮਿਰਤੁ ਜਿਸੁ ਵਾਸਿ ॥
Birth, old age and death are in His Power,
(ਹੇ ਭਾਈ!) ਸਾਡਾ ਜੀਊਣ, ਸਾਡਾ ਬੁਢੇਪਾ ਤੇ ਸਾਡੀ ਮੌਤ ਜਿਸ ਪਰਮਾਤਮਾ ਦੇ ਵੱਸ ਵਿਚ ਹੈ, ਜਨਮੁ = ਜ਼ਿੰਦਗੀ। ਜਰਾ = ਬੁਢੇਪਾ। ਮਿਰਤੁ = ਮੌਤ। ਵਾਸਿ = ਵੱਸ ਵਿਚ।
ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥੩॥
so remember that All-powerful Lord with each breath and morsel of food. ||3||
ਉਸ ਸਭ ਤਾਕਤਾਂ ਦੇ ਮਾਲਕ ਪ੍ਰਭੂ ਨੂੰ ਹਰੇਕ ਸਾਹ ਦੇ ਨਾਲ ਤੇ ਹਰੇਕ ਗਿਰਾਹੀ ਦੇ ਨਾਲ ਸਿਮਰਦਾ ਰਹੁ ॥੩॥ ਸਾਸਿ = (ਹਰੇਕ) ਸਾਹ ਦੇ ਨਾਲ। ਗਿਰਾਸਿ = (ਹਰੇਕ) ਗਿਰਾਹੀ ਦੇ ਨਾਲ ॥੩॥
ਮੀਤੁ ਸਾਜਨੁ ਸਖਾ ਪ੍ਰਭੁ ਏਕ ॥
The One God is my Intimate, Best Friend and Companion.
(ਹੇ ਭਾਈ!) ਉਸ ਮਾਲਕ-ਪ੍ਰਭੂ ਦਾ ਨਾਮ ਹੀ (ਸਾਡੀ ਜ਼ਿੰਦਗੀ ਦਾ) ਸਹਾਰਾ ਹੈ। ਸਖਾ = ਸਾਥੀ।
ਨਾਮੁ ਸੁਆਮੀ ਕਾ ਨਾਨਕ ਟੇਕ ॥੪॥੮੭॥੧੫੬॥
The Naam, the Name of my Lord and Master, is Nanak's only Support. ||4||87||156||
ਹੇ ਨਾਨਕ! (ਆਖ-) ਇਕ ਪਰਮਾਤਮਾ ਹੀ (ਸਾਡਾ ਜੀਵਾਂ ਦਾ) ਮਿੱਤਰ ਹੈ ਸੱਜਣ ਹੈ ਸਾਥੀ ਹੈ ॥੪॥੮੭॥੧੫੬॥ ਟੇਕ = ਆਸਰਾ, ਸਹਾਰਾ ॥੪॥