ਆਸਾ ਮਹਲਾ

Aasaa, Fifth Mehl:

ਆਸਾ ਪੰਜਵੀਂ ਪਾਤਸ਼ਾਹੀ।

ਥਿਰੁ ਸੰਤਨ ਸੋਹਾਗੁ ਮਰੈ ਜਾਵਏ

The Husband Lord of the Saints is eternal; He does not die or go away.

(ਪਰਮਾਤਮਾ ਦੇ) ਸੰਤ ਜਨਾਂ ਦਾ ਚੰਗਾ ਭਾਗ ਸਦਾ ਕਾਇਮ ਰਹਿੰਦਾ ਹੈ (ਕਿਉਂਕਿ ਉਹਨਾਂ ਦੇ) ਸਿਰ ਦਾ ਸਾਂਈ ਨਾਹ (ਕਦੇ) ਮਰਦਾ ਹੈ ਨਾਹ (ਕਦੇ ਉਹਨਾਂ ਨੂੰ ਛੱਡ ਕੇ ਕਿਤੇ) ਜਾਂਦਾ ਹੈ। ਥਿਰੁ = ਸਦਾ ਕਾਇਮ ਰਹਿਣ ਵਾਲਾ। ਸੋਹਾਗੁ = ਚੰਗਾ ਭਾਗ, ਖਸਮ। ਜਾਵਏ = ਜਾਵੈ, ਜਾਂਦਾ।

ਜਾ ਕੈ ਗ੍ਰਿਹਿ ਹਰਿ ਨਾਹੁ ਸੁ ਸਦ ਹੀ ਰਾਵਏ

She, whose home is blessed by her Husband Lord, enjoys Him forever.

ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪ੍ਰਭੂ-ਪਤੀ ਆ ਵੱਸੇ, ਉਹ ਸਦਾ ਉਸ ਦੇ ਮਿਲਾਪ ਦੇ ਆਨੰਦ ਨੂੰ ਮਾਣਦੀ ਹੈ। ਗ੍ਰਿਹਿ = ਹਿਰਦੇ-ਘਰ ਵਿਚ। ਨਾਹੁ = ਖਸਮ। ਸਦ = ਸਦਾ। ਰਾਵਏ = ਮਿਲਾਪ ਦਾ ਆਨੰਦ ਮਾਣਦੀ ਹੈ।

ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ

God is eternal and immortal, forever young and immaculately pure.

ਉਹ ਪਰਮਾਤਮਾ ਨਾਸ ਤੋਂ ਰਹਿਤ ਹੈ, ਅਦ੍ਰਿਸ਼ਟ ਹੈ, ਸਦਾ ਨਵੇਂ ਪਿਆਰ ਵਾਲਾ ਹੈ, ਪਵਿਤ੍ਰ-ਸਰੂਪ ਹੈ। ਅਵਿਗਤੁ = ਅਦ੍ਰਿਸ਼ਟ। ਨਵਤਨੁ = ਨਵਾਂ, ਨਵੇਂ ਪਿਆਰ ਵਾਲਾ।

ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ

He is not far away, He is ever-present; the Lord and Master fills the ten directions, forever and ever.

ਉਹ ਮਾਲਕ ਕਿਸੇ ਤੋਂ ਭੀ ਦੂਰ ਨਹੀਂ ਹੈ, ਸਦਾ ਹਰੇਕ ਦੇ ਅੰਗ-ਸੰਗ ਵੱਸਦਾ ਹੈ, ਦਸੀਂ ਹੀ ਪਾਸੀਂ ਉਹ ਸਦਾ ਹੀ ਸਦਾ ਹੀ ਵਿਆਪਕ ਰਹਿੰਦਾ ਹੈ। ਹਦੂਰਿ = ਅੰਗ-ਸੰਗ। ਦਹ ਦਿਸ = ਦਸੀਂ ਪਾਸੀਂ, ਹਰ ਥਾਂ। ਪੂਰਨੁ = ਵਿਆਪਕ।

ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ ਪ੍ਰੀਤਮੁ ਭਾਵਏ

He is the Lord of souls, the source of salvation and wisdom. The Love of my Dear Beloved is pleasing to me.

ਸਭ ਜੀਵਾਂ ਦੀ ਜਿੰਦ ਦਾ ਮਾਲਕ ਉਹ ਪਰਮਾਤਮਾ ਐਸਾ ਹੈ ਜਿਸ ਪਾਸੋਂ ਜੀਵਾਂ ਨੂੰ ਉੱਚੀ ਆਤਮਕ ਅਵਸਥਾ ਮਿਲਦੀ ਹੈ, ਚੰਗੀ ਅਕਲ ਪ੍ਰਾਪਤ ਹੁੰਦੀ ਹੈ। ਜਿਉਂ ਜਿਉਂ ਉਸ ਪਿਆਰੇ ਨਾਲ ਪ੍ਰੀਤਿ ਵਧਾਈਏ, ਤਿਉਂ ਤਿਉਂ ਉਹ ਪ੍ਰੀਤਮ-ਪ੍ਰਭੂ ਪਿਆਰਾ ਲੱਗਦਾ ਹੈ। ਪਤਿ = ਖਸਮ। ਗਤਿ = ਉੱਚੀ ਆਤਮਕ ਅਵਸਥਾ। ਜਾ ਤੇ = ਜਿਸ ਪਾਸੋਂ। ਪ੍ਰਿਅ ਪ੍ਰੀਤਿ = ਪਿਆਰੇ ਦੀ ਪ੍ਰੀਤਿ (ਜਿਉਂ ਜਿਉਂ ਵਧਦੀ ਹੈ)। ਭਾਵਏ = ਭਾਵੈ, ਪਿਆਰਾ ਲੱਗਦਾ ਹੈ {ਨੋਟ:'ਪ੍ਰੀਤਮ ਭਾਵਏ' = ਪ੍ਰੀਤਮ ਨੂੰ ਚੰਗਾ ਲੱਗਦਾ ਹੈ}।

ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਜਾਵਏ ॥੧॥

Nanak speaks what the Guru's Teachings have led him to know. The Husband Lord of the Saints is eternal; He does not die or go away. ||1||

ਨਾਨਕ ਆਖਦਾ ਹੈ-ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਪ੍ਰਭੂ-ਪ੍ਰੀਤਮ ਨਾਲ) ਡੂੰਘੀ ਸਾਂਝ ਪੈਂਦੀ ਹੈ। (ਪਰਮਾਤਮਾ ਦੇ) ਸੰਤ ਜਨਾਂ ਦਾ ਚੰਗਾ ਭਾਗ ਸਦਾ ਕਾਇਮ ਰਹਿੰਦਾ ਹੈ (ਕਿਉਂਕਿ) ਉਹਨਾਂ ਦਾ ਖਸਮ-ਪ੍ਰਭੂ ਨਾਹ (ਕਦੇ) ਮਰਦਾ ਹੈ ਨਾਹ (ਕਦੇ ਉਹਨਾਂ ਨੂੰ ਛੱਡ ਕੇ ਕਿਤੇ) ਜਾਂਦਾ ਹੈ ॥੧॥ ਵਖਾਣੈ = ਆਖਦਾ ਹੈ। ਬਚਨਿ = ਬਚਨ ਦੀ ਰਾਹੀਂ ॥੧॥

ਜਾ ਕਉ ਰਾਮ ਭਤਾਰੁ ਤਾ ਕੈ ਅਨਦੁ ਘਣਾ

One who has the Lord as her Husband enjoys great bliss.

ਜਿਸ (ਜੀਵ-ਇਸਤ੍ਰੀ) ਨੂੰ ਪ੍ਰਭੂ ਪਤੀ (ਮਿਲ ਪੈਂਦਾ ਹੈ) ਉਸ ਦੇ ਹਿਰਦੇ ਘਰ ਵਿਚ ਬਹੁਤ ਆਨੰਦ ਬਣਿਆ ਰਹਿੰਦਾ ਹੈ, ਜਾ ਕਉ = ਜਿਸ (ਜੀਵ-ਇਸਤ੍ਰੀ) ਨੂੰ। ਭਤਾਰੁ = ਭਰਤਾ, ਖਸਮ। ਤਾ ਕੈ = ਉਸ (ਜੀਵ-ਇਸਤ੍ਰੀ ਦੇ ਹਿਰਦੇ ਘਰ) ਵਿਚ।

ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ

That soul-bride is happy, and her glory is perfect.

ਉਹ ਸੁਖੀ ਜੀਵਨ ਬਿਤਾਂਦੀ ਹੈ, ਹਰ ਥਾਂ ਉਸ ਦੀ ਸੋਭਾ ਵਡਿਆਈ ਬਣੀ ਰਹਿੰਦੀ ਹੈ। ਸੁਖਵੰਤੀ = ਸੁਖੀ। ਪੂਰਿ = ਪੂਰੀ।

ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ ਸੁਰਜਨੁ ਸੋ ਪ੍ਰਭੂ

She obtains honor, greatness and happiness, singing the Praise of the Lord. God, the Great Being, is always with her.

ਉਸ ਜੀਵ-ਇਸਤ੍ਰੀ ਨੂੰ ਹਰ ਥਾਂ ਆਦਰ ਮਿਲਦਾ ਹੈ ਵਡਿਆਈ ਮਿਲਦੀ ਹੈ ਸੁਖ ਮਿਲਦਾ ਹੈ (ਕਿਉਂਕਿ ਉਸ ਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਪ੍ਰਾਪਤ ਹੋਈ ਰਹਿੰਦੀ ਹੈ। ਦੈਵੀ ਗੁਣਾਂ ਦਾ ਮਾਲਕ-ਪ੍ਰਭੂ ਸਦਾ ਉਸ ਦੇ ਅੰਗ-ਸੰਗ ਵੱਸਦਾ ਹੈ। ਮਾਣੁ = ਆਦਰ। ਮਹਤੁ = ਵਡਿਆਈ। ਕਲਿਆਣੁ = ਸੁਖ। ਜਸੁ = ਸਿਫ਼ਤਿ-ਸਾਲਾਹ। ਸੰਗਿ = ਨਾਲ। ਸੁਰਜਨੁ = ਦੈਵੀ ਗੁਣਾਂ ਦਾ ਮਾਲਕ ਪ੍ਰਭੂ।

ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੂ

She attains total perfection and the nine treasures; her home lacks nothing. - everything is there.

ਉਸ (ਜੀਵ-ਇਸਤ੍ਰੀ ਦੇ) ਹਿਰਦੇ-ਘਰ ਵਿਚ ਸਾਰੀਆਂ ਕਰਾਮਾਤੀ ਤਾਕਤਾਂ ਸਾਰੇ ਹੀ ਨੌ ਖ਼ਜ਼ਾਨੇ ਵੱਸ ਪੈਂਦੇ ਹਨ, ਉਸ ਨੂੰ ਕੋਈ ਘਾਟ ਨਹੀਂ ਰਹਿੰਦੀ, ਉਸ ਨੂੰ ਸਭ ਕੁਝ ਪ੍ਰਾਪਤ ਰਹਿੰਦਾ ਹੈ। ਸਿਧਿ = ਕਰਾਮਾਤੀ ਤਾਕਤਾਂ। ਨਿਧਿ = ਖ਼ਜ਼ਾਨਾ। ਤਿਤੁ = ਉਸ ਵਿਚ। ਗ੍ਰਿਹਿ = ਘਰ ਵਿਚ। ਤਿਤੁ ਗ੍ਰਿਹਿ = ਉਸ ਹਿਰਦੈ ਘਰ ਵਿਚ {'ਤਿਸੁ ਗ੍ਰਿਹਿ' = ਉਸ ਦੇ ਹਿਰਦੇ ਘਰ ਵਿਚ}। ਊਨਾ = ਘੱਟ।

ਮਧੁਰ ਬਾਨੀ ਪਿਰਹਿ ਮਾਨੀ ਥਿਰੁ ਸੋਹਾਗੁ ਤਾ ਕਾ ਬਣਾ

Her speech is so sweet; she obeys her Beloved Lord; her marriage is permanent and everlasting.

ਉਸ ਜੀਵ-ਇਸਤ੍ਰੀ ਦੇ ਬੋਲ ਮਿੱਠੇ ਹੋ ਜਾਂਦੇ ਹਨ, ਪ੍ਰਭੂ-ਪਤੀ ਨੇ ਉਸ ਨੂੰ ਆਦਰ-ਮਾਣ ਦੇ ਰੱਖਿਆ ਹੁੰਦਾ ਹੈ। ਉਸ ਦਾ ਚੰਗਾ ਭਾਗ ਸਦਾ ਲਈ ਬਣਿਆ ਰਹਿੰਦਾ ਹੈ। ਮਧੁਰ = ਮਿੱਠੀ। ਪਿਰਹਿ = ਪਤੀ ਨੇ। ਮਾਨੀ = ਆਦਰ ਦਿੱਤਾ। ਤਾ ਕਾ = ਉਸ (ਇਸਤ੍ਰੀ) ਦਾ।

ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥੨॥

Nanak chants what he knows through the Guru's Teachings: One who has the Lord as her Husband enjoys great bliss. ||2||

ਨਾਨਕ ਆਖਦਾ ਹੈ-ਗੁਰੂ ਦੇ ਸ਼ਬਦ ਦੀ ਰਾਹੀਂ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ। ਸਰਬ-ਵਿਆਪਕ ਪਰਮਾਤਮਾ ਜਿਸ ਜੀਵ-ਇਸਤ੍ਰੀ ਦਾ ਖਸਮ ਬਣ ਜਾਂਦਾ ਹੈ ਉਸ ਦੇ ਹਿਰਦੇ-ਘਰ ਵਿਚ ਬਹੁਤ ਆਨੰਦ ਬਣਿਆ ਰਹਿੰਦਾ ਹੈ ॥੨॥ ਜਾ ਕੋ = ਜਿਸ (ਜੀਵ-ਇਸਤ੍ਰੀ) ਦਾ ॥੨॥

ਆਉ ਸਖੀ ਸੰਤ ਪਾਸਿ ਸੇਵਾ ਲਾਗੀਐ

Come, O my companions, let us dedicate ourselves to serving the Saints.

ਹੇ ਸਹੇਲੀ! ਆ, ਗੁਰੂ ਦੇ ਪਾਸ ਚੱਲੀਏ। (ਗੁਰੂ ਦੀ ਦੱਸੀ) ਸੇਵਾ ਵਿਚ ਲੱਗਣਾ ਚਾਹੀਦਾ ਹੈ। ਸਖੀ = ਹੇ ਸਖੀ! ਸੰਤ = ਗੁਰੂ।

ਪੀਸਉ ਚਰਣ ਪਖਾਰਿ ਆਪੁ ਤਿਆਗੀਐ

Let us grind their corn, wash their feet and so renounce our self-conceit.

ਹੇ ਸਖੀ! (ਮੇਰਾ ਜੀ ਕਰਦਾ ਹੈ) ਮੈਂ (ਗੁਰੂ ਕੇ ਲੰਗਰ ਵਾਸਤੇ ਚੱਕੀ) ਪੀਹਾਂ, ਮੈਂ (ਗੁਰੂ ਦੇ) ਚਰਨ ਧੋਵਾਂ। ਹੇ ਸਖੀ! ਗੁਰੂ ਦੇ ਦਰ ਤੇ ਜਾ ਕੇ ਅਹੰਕਾਰ ਤਿਆਗ ਦੇਣਾ ਚਾਹੀਦਾ ਹੈ। ਪੀਸਉ = ਪੀਸਉਂ, ਮੈਂ ਪੀਹਾਂ। ਪਖਾਰਿ = ਪਖਾਰੀਂ, ਮੈਂ ਧੋਵਾਂ। ਆਪੁ = ਆਪਾ-ਭਾਵ, ਅਹੰਕਾਰ।

ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ

Let us shed our egos, and our troubles shall be removed; let us not display ourselves.

ਹੇ ਸਖੀ! ਅਹੰਕਾਰ ਤਿਆਗ ਕੇ (ਮਨ ਦਾ) ਕਲੇਸ਼ ਮਿਟ ਜਾਂਦਾ ਹੈ। ਹੇ ਸਖੀ! ਕਦੇ ਭੀ ਆਪਣਾ ਆਪ ਜਤਾਣਾ ਨਹੀਂ ਚਾਹੀਦਾ। ਤਜਿ = ਤਿਆਗ ਕੇ। ਸੰਤਾਪੁ = ਦੁੱਖ-ਕਲੇਸ਼। ਆਪੁ = ਆਪਣੇ ਆਪ ਨੂੰ।

ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ

Let us take to His Sanctuary and obey Him, and be happy with whatever He does.

ਗੁਰੂ ਦਾ ਪੱਲਾ ਫੜ ਲੈਣਾ ਚਾਹੀਦਾ ਹੈ (ਜੋ ਗੁਰੂ ਹੁਕਮ ਕਰੇ ਉਹ) ਮੰਨ ਲੈਣਾ ਚਾਹੀਦਾ ਹੈ, ਜੋ ਕੁਝ ਗੁਰੂ ਕਰੇ ਉਸੇ ਨੂੰ ਸੁਖ (ਜਾਣ ਕੇ) ਲੈ ਲੈਣਾ ਚਾਹੀਦਾ ਹੈ। ਗਹੀਜੈ = ਫੜਨੀ ਚਾਹੀਦੀ ਹੈ। ਮਾਨਿ ਲੀਜੈ = (ਗੁਰੂ ਦਾ ਹੁਕਮ) ਮੰਨ ਲੈਣਾ ਚਾਹੀਦਾ ਹੈ।

ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ

Let us become the slaves of His slaves, and shed our sadness, and with our palms pressed together, remain wakeful day and night.

ਹੇ ਸਖੀ! ਆਪਣੇ ਆਪ ਨੂੰ ਉਸ ਗੁਰੂ ਦੇ ਦਾਸਾਂ ਦੀ ਦਾਸੀ ਬਣਾ ਕੇ, (ਮਨ ਵਿਚੋਂ) ਉਪਰਾਮਤਾ ਤਿਆਗ ਕੇ ਦੋਵੇਂ ਹੱਥ ਜੋੜ ਕੇ ਦਿਨ ਰਾਤ (ਸੇਵਾ ਵਿਚ) ਸੁਚੇਤ ਰਹਿਣਾ ਚਾਹੀਦਾ ਹੈ। ਕਰਿ = (ਆਪਣੇ ਆਪ ਨੂੰ) ਬਣਾ ਕੇ। ਕਰ = (ਦੋਵੇਂ) ਹੱਥ {ਬਹੁ-ਵਚਨ}। ਰੈਣਿ = ਰਾਤ।

ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥੩॥

Nanak chants what he knows through the Guru's Teachings; come, O my companions, let us dedicate ourselves to serving the Saints. ||3||

ਨਾਨਕ ਆਖਦਾ ਹੈ-(ਹੇ ਸਖੀ! ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ ਹੀ (ਪਰਮਾਤਮਾ ਨਾਲ) ਡੂੰਘੀ ਸਾਂਝ ਪਾ ਸਕਦਾ ਹੈ। (ਸੋ,) ਹੇ ਸਖੀ! ਆ, ਗੁਰੂ ਪਾਸ ਚੱਲੀਏ। (ਗੁਰੂ ਦੀ ਦੱਸੀ) ਸੇਵਾ ਵਿਚ ਲੱਗਣਾ ਚਾਹੀਦਾ ਹੈ ॥੩॥

ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ

One who has such good destiny written upon his forehead, dedicates himself to His service.

ਜਿਨ੍ਹਾਂ ਦੇ ਮੱਥੇ ਉਤੇ ਭਾਗ ਜਾਗਦੇ ਹਨ ਉਹਨਾਂ ਨੂੰ (ਗੁਰੂ ਪਰਮਾਤਮਾ ਦੀ) ਸੇਵਾ-ਭਗਤੀ ਵਿਚ ਜੋੜਦਾ ਹੈ। ਜਾ ਕੈ ਮਸਤਕਿ = ਜਿਨ੍ਹਾਂ ਦੇ ਮੱਥੇ ਉਤੇ। ਸਿ = ਉਹ ਬੰਦੇ।

ਤਾ ਕੀ ਪੂਰਨ ਆਸ ਜਿਨੑ ਸਾਧਸੰਗੁ ਪਾਇਆ

One who attains the Saadh Sangat, the Company of the Holy, has his desires fulfilled.

ਜਿਨ੍ਹਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ਉਹਨਾਂ ਦੀ ਹਰੇਕ ਆਸ ਪੂਰੀ ਹੋ ਜਾਂਦੀ ਹੈ। ਤਾ ਕੀ = ਉਹਨਾਂ ਦੀ।

ਸਾਧਸੰਗਿ ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ

In the Saadh Sangat, immerse yourself in the Love of the Lord; remember the Lord of the Universe in meditation.

ਸਾਧ ਸੰਗਤਿ ਦੀ ਬਰਕਤਿ ਨਾਲ ਪਰਮਾਤਮਾ ਦੇ ਪ੍ਰੇਮ ਵਿਚ ਜੁੜ ਕੇ ਉਹ ਪਰਮਾਤਮਾ ਦਾ ਸਿਮਰਨ ਕਰਨ ਲੱਗ ਪੈਂਦੇ ਹਨ। ਹਰਿ ਕੈ ਰੰਗਿ = ਹਰੀ ਦੇ ਪ੍ਰੇਮ ਵਿਚ।

ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ

Doubt, emotional attachment, sin and duality - he renounces them all.

ਮਾਇਆ ਦੀ ਖ਼ਾਤਰ ਭਟਕਣਾ, ਦੁਨੀਆ ਦਾ ਮੋਹ, ਵਿਕਾਰ, ਮੇਰ-ਤੇਰ-ਇਹ ਸਾਰੇ ਔਗੁਣ ਉਹ ਤਿਆਗ ਦੇਂਦੇ ਹਨ। ਤਿਨਹਿ = ਉਹਨਾਂ ਨੇ।

ਮਨਿ ਸਾਂਤਿ ਸਹਜੁ ਸੁਭਾਉ ਵੂਠਾ ਅਨਦ ਮੰਗਲ ਗੁਣ ਗਾਇਆ

Peace, poise and tranquility fill his mind, and he sings the Lord's Glorious Praises with joy and delight.

ਉਹਨਾਂ ਦੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਆ ਜਾਂਦੀ ਹੈ, ਪ੍ਰੇਮ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਤੇ, ਆਤਮਕ ਆਨੰਦ ਮਾਣਦੇ ਹਨ। ਮਨਿ = ਮਨ ਵਿਚ। ਸਹਜੁ = ਆਤਮਕ ਅਡੋਲਤਾ। ਸੁਭਾਉ = ਉੱਚਾ ਪ੍ਰੇਮ। ਵੂਠਾ = ਆ ਵੱਸਿਆ।

ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥੪॥੪॥੭॥

Nanak chants what he knows through the Guru's Teachings: one who has such good destiny written upon his forehead, dedicates himself to His service. ||4||4||7||

ਨਾਨਕ ਆਖਦਾ ਹੈ-ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਸਕਦਾ ਹੈ। ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਭਾਗ ਜਾਗਦੇ ਹਨ, ਗੁਰੂ ਉਹਨਾਂ ਨੂੰ ਪਰਮਾਤਮਾ ਦੀ ਸੇਵਾ-ਭਗਤੀ ਵਿਚ ਜੋੜਦਾ ਹੈ ॥੪॥੪॥੭॥