ਮਃ

Fourth Mehl:

ਚੌਥੀ ਪਾਤਿਸ਼ਾਹੀ।

ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ

The Name of the Lord God is my Best Friend. My mind and body are drenched with the Naam.

ਹਰੀ ਪ੍ਰਭੂ (ਹੀ ਅਸਲ) ਮਿੱਤਰ ਹੈ, ਹਰੀ ਦਾ ਨਾਮ ਹੀ (ਨਾਲ ਨਿਭਣ ਵਾਲਾ) ਮਿੱਤਰ ਹੈ; ਮੇਰੇ ਮਨ ਵਿਚ ਮੇਰੇ ਤਨ ਵਿਚ ਮੇਰੇ ਹਿਰਦੇ ਵਿਚ (ਹਰੀ ਦਾ) ਨਾਮ ਵੱਸ ਰਿਹਾ ਹੈ। ਮੈ ਮਨਿ ਤਨਿ ਸਰੀਰਿ = ਮੇਰੇ ਮਨ ਵਿਚ ਤਨ ਵਿਚ ਸਰੀਰ ਵਿਚ।

ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥

All the hopes of the Gurmukh are fulfilled; servant Nanak is comforted, hearing the Naam, the Name of the Lord. ||2||

ਹੇ ਦਾਸ ਨਾਨਕ! ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਸਿਮਰਿਆਂ) ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ, ਹਰੀ ਦਾ ਨਾਮ ਸੁਣ ਕੇ (ਮਨ ਵਿਚ) ਸ਼ਾਂਤੀ ਪੈਦਾ ਹੁੰਦੀ ਹੈ ॥੨॥ ਸਭਿ ਆਸਾ = ਸਾਰੀਆਂ ਆਸਾਂ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਤੇ ਤੁਰ ਕੇ। ਸੁਣਿ = ਸੁਣ ਕੇ। ਧੀਰ = ਧੀਰਜ, ਸ਼ਾਂਤੀ ॥੨॥