ਕਾਨੜਾ ਮਹਲਾ ੫ ਘਰੁ ੮ ॥
Kaanraa, Fifth Mehl, Eighth House:
ਰਾਗ ਕਾਨੜਾ, ਘਰ ੮ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥
Give up your pride and your self-conceit; the Loving, Merciful Lord is watching over all. O mind, become the dust of His Feet. ||1||Pause||
(ਆਪਣੇ ਅੰਦਰੋਂ) ਮਾਣ ਅਹੰਕਾਰ ਦੂਰ ਕਰ ਦੇਣਾ ਚਾਹੀਦਾ ਹੈ। ਦਇਆ-ਦਾ-ਘਰ ਸੋਹਣਾ ਪ੍ਰਭੂ (ਸਾਡੇ ਹਰੇਕ ਕੰਮ ਨੂੰ) ਵੇਖ ਰਿਹਾ ਹੈ। ਹੇ ਮਨ! (ਸਭਨਾਂ ਦੇ) ਚਰਨਾਂ ਦੀ ਧੂੜ (ਬਣਿਆ ਰਹੁ) ॥੧॥ ਰਹਾਉ ॥ ਤਿਆਗੀਐ = ਤਿਆਗ ਦੇਣਾ ਚਾਹੀਦਾ ਹੈ। ਪੇਖਤਾ = ਵੇਖ ਰਿਹਾ ਹੈ। ਦਇਆਲ = ਦਇਆ ਦਾ ਘਰ ਪ੍ਰਭੂ। ਹਾਂ ਹਾਂ ਮਨ = ਹੇ ਮਨ! ਰੇਨ = ਧੂੜ ॥੧॥ ਰਹਾਉ ॥
ਹਰਿ ਸੰਤ ਮੰਤ ਗੁਪਾਲ ਗਿਆਨ ਧਿਆਨ ॥੧॥
Through the Mantra of the Lord's Saints, experience the spiritual wisdom and meditation of the Lord of the World. ||1||
ਹਰੀ ਗੋਪਾਲ ਦੇ ਸੰਤ ਜਨਾਂ ਦੇ ਉਪਦੇਸ਼ ਦੀ ਡੂੰਘੀ ਵਿਚਾਰ ਵਿਚ ਸੁਰਤ ਜੋੜੀ ਰੱਖ ॥੧॥ ਮੰਤ = ਉਪੇਦਸ਼। ਗਿਆਨ = ਡੂੰਘੀ ਸਾਂਝ। ਧਿਆਨ = ਸੁਰਤ ॥੧॥
ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ ॥
Within your heart, sing the Praises of the Lord of the Universe, and be lovingly attuned to His Lotus Feet. He is the Fascinating Lord, Merciful to the meek and the humble.
ਗੋਬਿੰਦ ਦੇ ਗੁਣ (ਆਪਣੇ) ਹਿਰਦੇ ਵਿਚ (ਸਦਾ) ਗਾਇਆ ਕਰ, ਦੀਨਾਂ ਉਤੇ ਦਇਆ ਕਰਨ ਵਾਲੇ ਮੋਹਨ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਪ੍ਰੀਤ ਬਣਾਈ ਰੱਖ। ਹਿਰਦੈ = ਹਿਰਦੇ ਵਿਚ। ਲਾਇ = ਜੋੜੀ ਰੱਖ। ਮੋਹਨਾ = ਮਨ ਨੂੰ ਮੋਹ ਲੈਣ ਵਾਲਾ ਪ੍ਰਭੂ।
ਕ੍ਰਿਪਾਲ ਦਇਆ ਮਇਆ ਧਾਰਿ ॥
O Merciful Lord, please bless me with Your Kindness and Compassion.
ਹੇ ਕਿਰਪਾ ਦੇ ਸੋਮੇ ਪ੍ਰਭੂ! (ਮੇਰੇ ਉਤੇ ਸਦਾ) ਮਿਹਰ ਕਰ, ਕ੍ਰਿਪਾਲ = ਹੇ ਕਿਰਪਾਲ! ਮਇਆ ਧਾਰਿ = ਮਿਹਰ ਕਰ।
ਨਾਨਕੁ ਮਾਗੈ ਨਾਮੁ ਦਾਨੁ ॥
Nanak begs for the Gift of the Naam, the Name of the Lord.
(ਤੇਰਾ ਦਾਸ) ਨਾਨਕ (ਤੇਰੇ ਦਰ ਤੋਂ ਤੇਰਾ) ਨਾਮ-ਦਾਨ ਮੰਗਦਾ ਹੈ, ਨਾਨਕੁ ਮਾਗੈ = ਨਾਨਕ ਮੰਗਦਾ ਹੈ।
ਤਜਿ ਮੋਹੁ ਭਰਮੁ ਸਗਲ ਅਭਿਮਾਨੁ ॥੨॥੧॥੩੮॥
I have abandoned emotional attachment, doubt and all egotistical pride. ||2||1||38||
(ਆਪਣੇ ਅੰਦਰੋਂ) ਮੋਹ ਭਰਮ ਤੇ ਸਾਰਾ ਮਾਣ ਦੂਰ ਕਰ ਕੇ (ਇਹ ਦਾਤ ਮੰਗਦਾ ਹੈ) ॥੨॥੧॥੩੮॥ ਤਜਿ = ਤਿਆਗ ਕੇ। ਭਰਮੁ = ਭਟਕਣਾ ॥੨॥੧॥੩੮॥