ਸੋਰਠਿ ਮਹਲਾ ੯ ॥
Sorat'h, Ninth Mehl:
ਸੋਰਠਿ ਨੌਵੀਂ ਪਾਤਿਸ਼ਾਹੀ।
ਮਨ ਰੇ ਗਹਿਓ ਨ ਗੁਰ ਉਪਦੇਸੁ ॥
O mind, you have not accepted the Guru's Teachings.
ਹੇ ਮਨ! ਤੂੰ ਗੁਰੂ ਦੀ ਸਿੱਖਿਆ ਗ੍ਰਹਿਣ ਨਹੀਂ ਕਰਦਾ। ਗਹਿਓ = ਫੜਿਆ, ਗ੍ਰਹਿਣ ਕੀਤਾ।
ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥
What is the use of shaving your head, and wearing saffron robes? ||1||Pause||
(ਹੇ ਭਾਈ! ਗੁਰੂ ਦਾ ਉਪਦੇਸ਼ ਭੁਲਾ ਕੇ) ਜੇ ਸਿਰ ਭੀ ਮੁਨਾ ਲਿਆ, ਤੇ, ਭਗਵੇ ਰੰਗ ਦੇ ਕੱਪੜੇ ਪਾ ਲਏ, ਤਾਂ ਭੀ ਕੀਹ ਬਣਿਆ? (ਆਤਮਕ ਜੀਵਨ ਦਾ ਕੁਝ ਭੀ ਨਾਹ ਸੌਰਿਆ) ॥੧॥ ਰਹਾਉ ॥ ਕਹਾ ਭਇਓ = ਕੀਹ ਹੋਇਆ? ਮੂਡੁ = ਸਿਰ। ਭੇਸੁ = ਭੇਖ ॥੧॥ ਰਹਾਉ ॥
ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥
Abandoning Truth, you cling to falsehood; your life is uselessly wasting away.
(ਹੇ ਭਾਈ! ਭਗਵਾ ਭੇਖ ਤਾਂ ਧਾਰ ਲਿਆ, ਪਰ) ਸਦਾ-ਥਿਰ ਪ੍ਰਭੂ ਦਾ ਨਾਮ ਛੱਡ ਕੇ ਨਾਸਵੰਤ ਪਦਾਰਥਾਂ ਵਿਚ ਹੀ ਸੁਰਤਿ ਜੋੜੀ ਰੱਖੀ, ਸਾਚ = ਸਦਾ-ਥਿਰ ਹਰਿ-ਨਾਮ। ਝੂਠਹ = ਨਾਸਵੰਤ (ਪਦਾਰਥਾਂ) ਵਿਚ। ਅਕਾਰਥੁ = ਵਿਅਰਥ।
ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥
Practicing hypocrisy, you fill your belly, and then sleep like an animal. ||1||
(ਲੋਕਾਂ ਨਾਲ) ਛਲ ਕਰ ਕੇ ਆਪਣਾ ਪੇਟ ਪਾਲਦਾ ਰਿਹਾ, ਤੇ, ਪਸ਼ੂਆਂ ਵਾਂਗ ਸੁੱਤਾ ਰਿਹਾ ॥੧॥ ਪਰਪੰਚ = ਪਖੰਡ, ਛਲ। ਉਦਰ ਨਿਜ = ਆਪਣਾ ਪੇਟ। ਪੋਖਿਓ = ਪਾਲਿਆ। ਪਸੁ ਕੀ ਨਿਆਈ = ਪਸ਼ੂਆਂ ਵਾਂਗ ॥੧॥
ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥
You do not know the Way of the Lord's meditation; you have sold yourself into Maya's hands.
ਹੇ ਭਾਈ! (ਗ਼ਾਫ਼ਿਲ ਮਨੁੱਖ) ਪਰਮਾਤਮਾ ਦੇ ਭਜਨ ਦੀ ਜੁਗਤਿ ਨਹੀਂ ਸਮਝਦਾ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ। ਗਤਿ = ਜੁਗਤਿ। ਹਾਥਿ = ਹੱਥ ਵਿਚ।
ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥
The madman remains entangled in vice and corruption; he has forgotten the jewel of the Naam. ||2||
ਕਮਲਾ ਮਨੁੱਖ ਮਾਇਕ ਪਦਾਰਥਾਂ (ਦੇ ਮੋਹ) ਵਿਚ ਮਗਨ ਰਹਿੰਦਾ ਹੈ, ਤੇ, ਪ੍ਰਭੂ ਦੇ (ਸ੍ਰੇਸ਼ਟ) ਰਤਨ-ਨਾਮ ਨੂੰ ਭੁਲਾਈ ਰੱਖਦਾ ਹੈ ॥੨॥ ਉਰਝਿ ਰਹਿਓ = ਮਗਨ ਰਿਹਾ। ਬਿਖਿਅਨ ਸੰਗਿ = ਮਾਇਕ ਪਦਾਰਥਾਂ ਨਾਲ ॥੨॥
ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥
He remains thoughtless, not thinking of the Lord of the Universe; his life is uselessly passing away.
(ਮਨੁੱਖ ਮਾਇਆ ਵਿਚ ਫਸ ਕੇ) ਅਵੇਸਲਾ ਹੋਇਆ ਰਹਿੰਦਾ ਹੈ, ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਸਾਰੀ ਉਮਰ ਵਿਅਰਥ ਗੁਜ਼ਾਰ ਲੈਂਦਾ ਹੈ। ਅਚੇਤੁ = ਗ਼ਾਫ਼ਿਲ, ਅਵੇਸਲਾ। ਅਉਧ = ਉਮਰ। ਸਿਰਾਨੀ = ਗੁਜ਼ਾਰ ਦਿੱਤੀ।
ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥
Says Nanak, O Lord, please, confirm your innate nature; this mortal is continually making mistakes. ||3||10||
ਨਾਨਕ ਆਖਦਾ ਹੈ- ਹੇ ਹਰੀ! ਤੂੰ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖ। ਇਹ ਜੀਵ ਤਾਂ ਸਦਾ ਭੁੱਲੇ ਹੀ ਰਹਿੰਦੇ ਹਨ ॥੩॥੧੦॥ ਹਰਿ = ਹੇ ਹਰੀ! ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਰਾਨੀ = ਜੀਵ ॥੩॥੧੦॥