ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥
Kabeer, I have not done anything; I shall not do anything; my body cannot do anything.
ਹੇ ਕਬੀਰ! ਇਹ ਮੇਰੀ ਹਿੰਮਤ ਨਹੀਂ ਸੀ ਕਿ ਕਾਮਾਦਿਕ 'ਲਾਖ ਅਹੇਰੀ' ਦੀ ਮਾਰ ਤੋਂ ਬਚ ਕੇ ਮੈਂ ਪ੍ਰਭੂ-ਚਰਨਾਂ ਵਿਚ ਜੁੜ ਸਕਦਾ; ਅਗਾਂਹ ਨੂੰ ਭੀ ਮੇਰੇ ਵਿਚ ਇਹ ਤਾਕਤ ਨਹੀਂ ਆ ਸਕਦੀ ਕਿ ਖ਼ੁਦ ਇਹਨਾਂ ਵਿਕਾਰਾਂ ਦਾ ਟਾਕਰਾ ਕਰਾਂ, ਮੇਰਾ ਇਹ ਸਰੀਰ ਇਤਨੇ ਜੋਗਾ ਹੈ ਹੀ ਨਹੀਂ। ਨਾਹ ਹਮ ਕੀਆ = ਮੈਂ ਇਹ ਕੰਮ ਨਹੀਂ ਕੀਤਾ, ਇਹ ਮੇਰੀ ਹਿੰਮਤ ਨਹੀਂ ਸੀ ਕਿ ਕਾਮਾਦਿਕ "ਲਾਖ ਅਹੇਰੀ" ਦੀ ਮਾਰ ਤੋਂ ਬਚ ਕੇ ਮੈਂ ਪ੍ਰਭੂ-ਚਰਨਾਂ ਵਿਚ ਜੁੜ ਸਕਦਾ। ਨ ਕਰਹਿਗੇ = ਅਗਾਂਹ ਨੂੰ ਭੀ ਮੇਰੇ ਵਿਚ ਇਹ ਤਾਕਤ ਨਹੀਂ ਆ ਸਕਦੀ ਕਿ ਮੈਂ ਇਹਨਾਂ ਵਿਕਾਰਾਂ ਦਾ ਟਾਕਰਾ ਖ਼ੁਦ ਕਰ ਸਕਾਂ। ਨਾ ਕਰਿ ਸਕੈ ਸਰੀਰੁ = ਮੇਰਾ ਇਹ ਸਰੀਰ ਭੀ ਆਪਣੇ ਆਪ ਇਤਨੀ ਹਿੰਮਤ ਕਰਨ-ਯੋਗਾ ਨਹੀਂ, ਕਿਉਂਕਿ ਇਸ ਦੇ ਗਿਆਨ-ਇੰਦ੍ਰੇ ਵਿਕਾਰਾਂ ਵਲ ਹੀ ਪ੍ਰੇਰ ਰਹੇ ਹਨ।
ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥੬੨॥
I do not know what the Lord has done, but the call has gone out: "Kabeer, Kabeer." ||62||
ਅਸਲ ਗੱਲ ਇਹ ਹੈ ਕਿ ਕਾਮਾਦਿਕਾਂ ਨੂੰ ਜਿੱਤ ਕੇ ਜੋ ਥੋੜ੍ਹੀ-ਬਹੁਤ ਭਗਤੀ ਮੈਥੋਂ ਹੋਈ ਹੈ ਇਹ ਸਭ ਕੁਝ ਪ੍ਰਭੂ ਨੇ ਆਪ ਕੀਤਾ ਹੈ ਤੇ (ਉਸ ਦੀ ਮੇਹਰ ਨਾਲ) ਕਬੀਰ (ਭਗਤ) ਮਸ਼ਹੂਰ ਹੋ ਗਿਆ ਹੈ ॥੬੨॥ ਕਿਆ ਜਾਨਉ = ਕੀਹ ਪਤਾ? ਕੋਈ ਅਜਬ ਗੱਲ ਨਹੀਂ ਕਿ, ਅਸਲ ਗੱਲ ਇਹੀ ਹੋਵੇਗੀ ਕਿ। ਕਿਛੁ = ਜੋ ਕੁਝ ਕੀਤਾ ਹੈ, ਕਾਮਾਦਿਕਾਂ ਨੂੰ ਜਿੱਤ ਕੇ ਜੋ ਭੀ ਭਗਤੀ ਕੀਤੀ ਹੈ। ਕਬੀਰੁ = ਵੱਡਾ ॥੬੨॥