ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਧੀਰਉ ਦੇਖਿ ਤੁਮੑਾਰੇ ਰੰਗਾ ॥
I am reassured, gazing upon Your wondrous play.
ਹੇ ਪ੍ਰਭੂ! ਤੇਰੇ ਚੋਜ-ਤਮਾਸ਼ੇ ਵੇਖ ਵੇਖ ਕੇ ਮੈਨੂੰ (ਭੀ) ਹੌਸਲਾ ਬਣ ਰਿਹਾ ਹੈ (ਕਿ ਤੂੰ ਮੇਰੀ ਭੀ ਸਹਾਇਤਾ ਕਰੇਂਗਾ)। ਧੀਰਉ = ਧੀਰਉਂ, ਮੈਂ ਧੀਰਜ ਫੜਦਾ ਹਾਂ, ਮੇਰੇ ਮਨ ਨੂੰ ਧੀਰਜ ਆ ਜਾਂਦੀ ਹੈ। ਦੇਖਿ = ਵੇਖ ਕੇ। ਰੰਗਾ = ਕੌਤਕ, ਚੋਜ।
ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥੧॥ ਰਹਾਉ ॥
You are my Lord and Master, the Inner-knower, the Searcher of hearts; You dwell with the Holy Saints. ||1||Pause||
ਤੂੰ ਹੀ (ਸਾਡਾ) ਮਾਲਕ ਹੈਂ, ਤੂੰ ਹੀ ਸਾਡੇ ਦਿਲ ਦੀ ਜਾਣਨ ਵਾਲਾ ਹੈਂ, ਤੂੰ ਹੀ (ਹਰੇਕ) ਸਾਧੂ-ਜਨ ਦੇ ਨਾਲ ਵੱਸਦਾ ਹੈਂ ॥੧॥ ਰਹਾਉ ॥ ਸੁਆਮੀ = ਮਾਲਕ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਵਸਹਿ = ਵੱਸਦਾ ਹੈਂ। ਕੈ ਸੰਗਾ = ਦੇ ਨਾਲ ॥੧॥ ਰਹਾਉ ॥
ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥੧॥
In an instant, our Lord and Master establishes and exalts. From a lowly worm, He creates a king. ||1||
ਹੇ ਮਾਲਕ! ਤੂੰ ਨੀਵੇਂ ਕੀੜਿਆਂ (ਵਰਗੇ ਨਾਚੀਜ਼ ਬੰਦਿਆਂ) ਨੂੰ ਰਾਜੇ ਬਣਾ ਦੇਂਦਾ ਹੈਂ। ਤੂੰ ਇਕ ਖਿਨ ਵਿਚ ਹੀ (ਨੀਵਿਆਂ ਨੂੰ) ਥਾਪਣਾ ਦੇ ਕੇ ਮਾਣ-ਆਦਰ ਵਾਲੇ ਬਣਾ ਦਿੱਤਾ ॥੧॥ ਥਾਪਿ = ਥਾਪਨਾ ਦੇ ਕੇ। ਨਿਵਾਜੇ = ਮਾਣ-ਆਦਰ ਵਾਲੇ ਬਣਾ ਦਿੱਤੇ। ਠਾਕੁਰ = ਹੇ ਠਾਕੁਰ! ਕੀਟ ਤੇ = ਕੀੜੇ ਤੋਂ। ਕਰਹਿ = ਤੂੰ ਕਰ ਦੇਂਦਾ ਹੈਂ। ਰਾਜੰਗਾ = ਰਾਜੈ ॥੧॥
ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥੨॥੧੫॥੧੦੧॥
May I never forget You from my heart; slave Nanak prays for this blessing. ||2||15||101||
ਹੇ ਦਾਸ ਨਾਨਕ! (ਆਖ-ਹੇ ਪ੍ਰਭੂ! ਮੇਹਰ ਕਰ, ਤੇਰਾ ਨਾਮ) ਮੇਰੇ ਹਿਰਦੇ ਤੋਂ ਕਦੇ ਭੀ ਨਾਹ ਭੁੱਲੇ। (ਤੇਰੇ ਦਰ ਤੋਂ) ਮੈਂ ਖ਼ੈਰ ਮੰਗਦਾ ਹਾਂ ॥੨॥੧੫॥੧੦੧॥ ਕਬ ਹੂ = ਕਦੇ ਭੀ। ਹੀਏ ਤੇ = ਹਿਰਦੇ ਤੋਂ। ਮੰਗਾ = ਮੰਗਾਂ, ਮੈਂ ਮੰਗਦਾ ਹਾਂ ॥੨॥੧੫॥੧੦੧॥