ਡਖਣਾ

Dakhanaa:

ਦੋ ਤੁਕਾ।

ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ

O Lord, You meet and merge with those whom you have made Your Own.

(ਹੇ ਪ੍ਰਭੂ!) ਜਿਨ੍ਹਾਂ (ਵਡ-ਭਾਗੀਆਂ) ਨੂੰ ਤੂੰ ਆਪਣੇ (ਸੇਵਕ) ਬਣਾ ਲੈਂਦਾ ਹੈਂ, ਉਹਨਾਂ ਨੂੰ ਤੂੰ ਮਿਲ ਪੈਂਦਾ ਹੈਂ। ਜੋ = ਜਿਨ੍ਹਾਂ ਮਨੁੱਖਾਂ ਨੂੰ। ਤਉ = ਤੂੰ। ਕੂੰ = ਨੂੰ। ਮਿਲਿਓਹਿ = ਤੂੰ ਮਿਲ ਪਿਆ ਹੈਂ।

ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥੧॥

You Yourself are entranced, O Nanak, hearing Your Own Praises. ||1||

ਹੇ ਨਾਨਕ! (ਉਹਨਾਂ ਪਾਸੋਂ) ਤੂੰ (ਆਪਣਾ) ਜਸ ਆਪ ਹੀ ਸੁਣਦਾ ਹੈਂ, ਤੇ (ਸੁਣ ਕੇ) ਤੂੰ ਆਪ ਹੀ ਮਸਤ ਹੁੰਦਾ ਹੈਂ ॥੧॥ ਮੋਹਿਓਹੁ = ਤੂੰ ਮਸਤ ਹੋ ਰਿਹਾ ਹੈਂ। ਜਸੁ = ਸੋਭਾ। ਨਾਨਕ = ਹੇ ਨਾਨਕ! ॥੧॥