ਰਾਗੁ ਆਸਾ ਮਹਲਾ ੫ ਘਰੁ ੧੩ ॥
Raag Aasaa, Fifth Mehl, Thirteenth House:
ਰਾਗ ਆਸਾ, ਘਰ ੧੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਤਿਗੁਰ ਬਚਨ ਤੁਮੑਾਰੇ ॥
O True Guru, by Your Words,
ਹੇ ਸਤਿਗੁਰੂ! ਤੇਰੇ ਬਚਨਾਂ ਨੇ, ਸਤਿਗੁਰ = ਹੇ ਸਤਿਗੁਰੂ!
ਨਿਰਗੁਣ ਨਿਸਤਾਰੇ ॥੧॥ ਰਹਾਉ ॥
even the worthless have been saved. ||1||Pause||
(ਤੇਰੀ ਸਰਨ ਪਏ ਅਨੇਕਾਂ) ਗੁਣ-ਹੀਣ ਬੰਦਿਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ॥੧॥ ਰਹਾਉ ॥ ਨਿਰਗੁਣ = ਗੁਣ-ਹੀਨ ਬੰਦੇ ॥੧॥ ਰਹਾਉ ॥
ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥
Even the most argumentative, vicious and indecent people, have been purified in Your company. ||1||
ਹੇ ਸਤਿਗੁਰੂ! ਤੇਰੀ ਸੰਗਤਿ ਵਿਚ ਰਹਿ ਕੇ ਉਹ ਬੰਦੇ ਭੀ ਪਵਿਤ੍ਰ ਆਚਰਣ ਵਾਲੇ ਬਣ ਗਏ ਜੇਹੜੇ ਪਹਿਲਾਂ ਬੜੇ ਖਰ੍ਹਵੇ ਸੁਭਾਵ ਵਾਲੇ ਸਨ, ਭੈੜੇ ਆਚਰਨ ਵਾਲੇ ਸਨ ਤੇ ਮੰਦੇ ਬੋਲ ਬੋਲਣ ਵਾਲੇ ਸਨ ॥੧॥ ਬਿਖਾਦੀ = ਝਗੜਾਲੂ। ਅਪਵਾਦੀ = ਮੰਦੇ ਬਚਨ ਬੋਲਣ ਵਾਲੇ। ਤੇ = ਉਹ ਬੰਦੇ। ਸੰਗਾਰੇ = (ਤੇਰੀ) ਸੰਗਤਿ ਵਿਚ ॥੧॥
ਜਨਮ ਭਵੰਤੇ ਨਰਕਿ ਪੜੰਤੇ ਤਿਨੑ ਕੇ ਕੁਲ ਉਧਾਰੇ ॥੨॥
Those who have wandered in reincarnation, and those who have been consigned to hell - even their families have been redeemed. ||2||
ਹੇ ਸਤਿਗੁਰੂ! ਤੂੰ ਉਹਨਾਂ ਬੰਦਿਆਂ ਦੀਆਂ ਕੁਲਾਂ ਦੀਆਂ ਕੁਲਾਂ (ਵਿਕਾਰਾਂ ਵਿਚ ਡਿੱਗਣ ਤੋਂ) ਬਚਾ ਲਈਆਂ, ਜੇਹੜੇ ਅਨੇਕਾਂ ਜੂਨਾਂ ਵਿਚ ਭਟਕਦੇ ਆ ਰਹੇ ਸਨ ਤੇ (ਜਨਮ ਮਰਨ ਦੇ ਗੇੜ ਦੇ) ਨਰਕ ਵਿਚ ਪਏ ਆ ਰਹੇ ਸਨ ॥੨॥ ਨਰਕਿ = ਨਰਕ ਵਿਚ ॥੨॥
ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥
Those whom no one knew, and those whom no one respected - even they have become famous and respected at the Court of the Lord. ||3||
ਹੇ ਸਤਿਗੁਰੂ! ਤੇਰੀ ਮੇਹਰ ਨਾਲ ਉਹ ਮਨੁੱਖ ਭੀ ਪ੍ਰਭੂ ਦੇ ਦਰ ਤੇ ਆਦਰ-ਮਾਣ ਹਾਸਲ ਕਰਨ ਜੋਗੇ ਹੋ ਗਏ, ਜਿਨ੍ਹਾਂ ਨੂੰ ਪਹਿਲਾਂ ਕੋਈ ਜਾਣਦਾ-ਪਛਾਣਦਾ ਨਹੀਂ ਸੀ ਜਿਨ੍ਹਾਂ ਨੂੰ (ਜਗਤ ਵਿਚ) ਕੋਈ ਆਦਰ ਨਹੀਂ ਸੀ ਦੇਂਦਾ ॥੩॥ ਮਾਨੈ = ਆਦਰ ਦੇਂਦਾ। ਦੁਆਰੇ = ਦੁਆਰਿ, ਦਰ ਤੇ ॥੩॥
ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥
What praise, and what greatness should I attribute to You? Nanak is a sacrifice to You, each and every moment. ||4||1||141||
ਹੇ ਨਾਨਕ! (ਆਖ-ਹੇ ਸਤਿਗੁਰੂ!) ਮੈਂ ਤੇਰੇ ਵਰਗਾ ਹੋਰ ਕਿਸ ਨੂੰ ਆਖਾਂ? ਮੈਂ ਤੇਰੀ ਕੀਹ ਸਿਫ਼ਤਿ ਕਰਾਂ? ਮੈਂ ਤੈਥੋਂ ਹਰੇਕ ਖਿਨ ਸਦਕੇ ਜਾਂਦਾ ਹਾਂ ॥੪॥੧॥੧੪੧॥ ਦੇਉ = ਮੈਂ ਦਿਆਂ। ਵਾਰੇ = ਕੁਰਬਾਨ ॥੪॥੧॥੧੪੧॥