ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ ॥
Kabeer, what are you doing sleeping? Wake up, and sit up.
ਹੇ ਕਬੀਰ! ਮਾਇਆ ਦੇ ਮੋਹ ਵਿਚ ਮਸਤ ਹੋ ਕੇ ਕਿਉਂ ਉਮਰ ਅਜਾਈਂ ਗਵਾ ਰਿਹਾ ਹੈਂ? ਹੁਸ਼ਿਆਰ ਹੋ, ਮਮਤਾ ਦੀ ਨੀਂਦ ਦੇ ਹੁਲਾਰੇ ਵਲੋਂ ਸੁਚੇਤ ਰਹੁ।
ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ ॥੧੨੯॥
Attach yourself to the One, from whom you have been separated. ||129||
ਜਿਸ ਪ੍ਰਭੂ ਦੀ ਯਾਦ ਤੋਂ ਵਿਛੁੜਿਆ ਹੋਇਆ ਹੈਂ (ਅਤੇ ਇਹ ਸਹਿਮ ਤੇ ਕਲੇਸ਼ ਸਹਾਰ ਰਿਹਾ ਹੈਂ) ਉਸੇ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹੁ ॥੧੨੯॥ ਜਾ ਕੇ ਸੰਗ ਤੇ = ਜਿਸ ਪਰਮਾਤਮਾ ਦੀ ਸੰਗਤ ਤੋਂ। ਲਾਗੁ = ਲੱਗਾ ਰਹੁ, ਜੁੜਿਆ ਰਹੁ ॥੧੨੯॥