ਅਨਿਕ ਭਾਤਿ ਮਾਇਆ ਕੇ ਹੇਤ ॥
The many forms of attachment to Maya shall surely pass away
ਮਾਇਆ ਦੇ ਪਿਆਰ ਅਨੇਕਾਂ ਕਿਸਮਾਂ ਦੇ ਹਨ (ਭਾਵ, ਮਾਇਆ ਦੇ ਅਨੇਕਾਂ ਸੋਹਣੇ ਸਰੂਪ ਮਨੁੱਖ ਦੇ ਮਨ ਨੂੰ ਮੋਂਹਦੇ ਹਨ), ਭਾਤਿ = ਕਿਸਮ। ਹੇਤ = ਪਿਆਰ।
ਸਰਪਰ ਹੋਵਤ ਜਾਨੁ ਅਨੇਤ ॥
- know that they are transitory.
(ਪਰ ਇਹ ਸਾਰੇ) ਅੰਤ ਨੂੰ ਨਾਸ ਹੋ ਜਾਣ ਵਾਲੇ ਸਮਝੋ। ਸਰਪਰ = ਅੰਤ ਨੂੰ, ਜ਼ਰੂਰ। ਜਾਨੁ = ਸਮਝ। ਅਨੇਤ = ਨਾਹ ਨਿੱਤ ਰਹਿਣ ਵਾਲੇ, ਨਾਸਵੰਤ।
ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥
People fall in love with the shade of the tree,
(ਜੇ ਕੋਈ ਮਨੁੱਖ) ਰੁੱਖ ਦੀ ਛਾਂ ਨਾਲ ਪਿਆਰ ਪਾ ਬੈਠੇ, ਬਿਰਖ = ਰੁੱਖ। ਰੰਗੁ = ਪਿਆਰ।
ਓਹ ਬਿਨਸੈ ਉਹੁ ਮਨਿ ਪਛੁਤਾਵੈ ॥
and when it passes away, they feel regret in their minds.
(ਸਿੱਟਾ ਕੀਹ ਨਿਕਲੇਗਾ?) ਉਹ ਛਾਂ ਨਾਸ ਹੋ ਜਾਂਦੀ ਹੈ, ਤੇ, ਉਹ ਮਨੁੱਖ ਮਨ ਵਿਚ ਪਛੁਤਾਂਦਾ ਹੈ। ਓਹ = ਉਹ (ਛਾਇਆ)। ਉਹੁ = ਉਹ ਮਨੁੱਖ (ਜੋ ਛਾਂ ਨਾਲ ਪਿਆਰ ਪਾਉਂਦਾ ਹੈ)। ਮਨਿ = ਮਨ ਵਿਚ।
ਜੋ ਦੀਸੈ ਸੋ ਚਾਲਨਹਾਰੁ ॥
Whatever is seen, shall pass away;
(ਇਹ ਸਾਰਾ ਜਗਤ) ਜੋ ਦਿੱਸ ਰਿਹਾ ਹੈ ਨਾਸਵੰਤ ਹੈ, ਦੀਸੈ = ਦਿੱਸਦਾ ਹੈ। ਚਾਲਨਹਾਰੁ = ਨਾਸਵੰਤ, ਤੁਰ ਜਾਣ ਵਾਲਾ।
ਲਪਟਿ ਰਹਿਓ ਤਹ ਅੰਧ ਅੰਧਾਰੁ ॥
and yet, the blindest of the blind cling to it.
ਇਸ (ਜਗਤ) ਨਾਲ ਇਹ ਅੰਨ੍ਹਿਆਂ ਦਾ ਅੰਨ੍ਹਾ (ਜੀਵ) ਜੱਫਾ ਪਾਈ ਬੈਠਾ ਹੈ। ਲਪਟਿ ਰਹਿਓ = ਜੁੜ ਰਿਹਾ ਹੈ, ਜੱਫਾ ਪਾਈ ਬੈਠਾ ਹੈ। ਤਹ = ਓਥੇ, ਉਸ ਨਾਲ (ਜੋ ਚੱਲਣਹਾਰ ਹੈ)। ਅੰਧ = ਅੰਨ੍ਹਾ। ਅੰਧ ਅੰਧਾਰੁ = ਅੰਨ੍ਹਿਆਂ ਦਾ ਅੰਨ੍ਹਾ, ਮਹਾ ਮੂਰਖ।
ਬਟਾਊ ਸਿਉ ਜੋ ਲਾਵੈ ਨੇਹ ॥
One who gives her love to a passing traveler
ਜੋ (ਭੀ) ਮਨੁੱਖ (ਕਿਸੇ) ਰਾਹੀ ਨਾਲ ਪਿਆਰ ਪਾ ਲੈਂਦਾ ਹੈ, ਬਟਾਊ = ਰਾਹੀ, ਮੁਸਾਫ਼ਿਰ। ਨੇਹ = ਪਿਆਰ, ਮੁਹੱਬਤਿ।
ਤਾ ਕਉ ਹਾਥਿ ਨ ਆਵੈ ਕੇਹ ॥
nothing shall come into her hands in this way.
(ਅੰਤ ਨੂੰ) ਉਸ ਦੇ ਹੱਥ ਪੱਲੇ ਕੁਝ ਨਹੀਂ ਪੈਂਦਾ। ਤਾ ਕਉ = ਉਸ ਨੂੰ। ਹਾਥਿ = ਹੱਥ ਵਿਚ। ਨ ਕੇਹ = ਕੁਝ ਭੀ ਨਹੀਂ।
ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥
O mind, the love of the Name of the Lord bestows peace.
ਹੇ ਮਨ! ਪ੍ਰਭੂ ਦੇ ਨਾਮ ਦਾ ਪਿਆਰ (ਹੀ) ਸੁਖ ਦੇਣ ਵਾਲਾ ਹੈ;
ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥
O Nanak, the Lord, in His Mercy, unites us with Himself. ||3||
(ਪਰ) ਹੇ ਨਾਨਕ! (ਇਹ ਪਿਆਰ ਉਸ ਮਨੁੱਖ ਨੂੰ ਨਸੀਬ ਹੁੰਦਾ ਹੈ, ਜਿਸ ਨੂੰ) ਪ੍ਰਭੂ ਮੇਹਰ ਕਰ ਕੇ ਆਪ ਲਾਉਂਦਾ ਹੈ ॥੩॥