ਸਿਰੀਰਾਗੁ ਮਹਲਾ ੫ ॥
Siree Raag, Fifth Mehl:
ਸਿਰੀ ਰਰਾਗ, ਪੰਜਵੀਂ ਪਾਤਸ਼ਾਹੀ।
ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥
Meet with the humble Saints, O Siblings of Destiny, and contemplate the True Name.
ਹੇ ਸੰਤ ਜਨੋ! ਭਰਾਵੋ! (ਸਾਧ ਸੰਗਤ ਵਿਚ) ਮਿਲ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ, ਸੰਤ ਜਨਹੁ = ਹੇ ਸੰਤ ਜਨੋ! ਮਿਲਿ = (ਸਾਧ ਸੰਗਤਿ ਵਿਚ) ਮਿਲ ਕੇ। ਭਾਈਹੋ = ਹੇ ਭਰਾਵੋ! ਸਚਾ = ਸਦਾ-ਥਿਰ। ਸਮਾਲਿ = ਸੰਭਾਲ ਕੇ, ਹਿਰਦੇ ਵਿਚ ਟਿਕਾ ਕੇ।
ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥
For the journey of the soul, gather those supplies which will go with you here and hereafter.
ਆਪਣੀ ਜਿੰਦ ਵਾਸਤੇ (ਜੀਵਨ-ਸਫ਼ਰ ਦਾ) ਖ਼ਰਚ ਇਕੱਠਾ ਕਰੋ। ਇਹ ਨਾਮ-ਰੂਪ ਸਫ਼ਰ-ਖ਼ਰਚ) ਇਸ ਲੋਕ ਵਿਚ ਤੇ ਪਰਲੋਕ ਵਿਚ (ਜਿੰਦ ਦੇ ਨਾਲ) ਨਿਭਦਾ ਹੈ। ਤੋਸਾ = (ਜੀਵਨ ਸਫ਼ਰ ਦਾ) ਖ਼ਰਚ। ਬੰਧਹੁ = ਇਕੱਠਾ ਕਰੋ। ਜੀਅ ਕਾ = ਜਿੰਦ ਵਾਸਤੇ। ਐਥੈ ਓਥੈ = ਇਸ ਲੋਕ ਤੇ ਪਰਲੋਕ ਵਿਚ।
ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥
These are obtained from the Perfect Guru, when God bestows His Glance of Grace.
(ਜਦੋਂ ਪ੍ਰਭੂ) ਆਪਣੀ ਮਿਹਰ ਦੀ ਨਿਗਾਹ ਨਾਲ ਤੱਕਦਾ ਹੈ (ਤਦੋਂ ਇਹ ਨਾਮ-ਤੋਸ਼ਾ) ਪੂਰੇ ਗੁਰੂ ਤੋਂ ਮਿਲਦਾ ਹੈ। ਤੇ = ਤੋਂ। ਨਿਹਾਲਿ = ਨਿਹਾਲੇ, ਵੇਖਦਾ ਹੈ।
ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥੧॥
Those unto whom He is Merciful, receive His Grace. ||1||
ਪ੍ਰਭੂ ਦੀ ਮਿਹਰ ਨਾਲ ਇਹ ਉਸ ਮਨੁੱਖ ਨੂੰ ਪ੍ਰਾਪਤ ਹੁੰਦਾ ਹੈ ਜਿਸ ਉਤੇ ਪ੍ਰਭੂ ਦਇਆਵਾਨ ਹੁੰਦਾ ਹੈ ॥੧॥ ਕਰਮਿ = ਬਖ਼ਸ਼ਸ਼ ਦੀ ਰਾਹੀਂ। ਜਿਸ ਨੋ = {ਨੋਟ: ਲਫ਼ਜ਼ 'ਜਿਸ' ਦਾ (ੁ) ਉਡ ਗਿਆ ਹੈ। ਦੇਖੋ 'ਗੁਰਬਾਣੀ ਵਿਆਕਰਣ'}॥੧॥
ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥
O my mind, there is no other as great as the Guru.
ਹੇ ਮੇਰੇ ਮਨ! ਗੁਰੂ ਜੇਡਾ ਵੱਡਾ (ਉੱਚ ਜੀਵਨ ਵਾਲਾ ਜਗਤ ਵਿਚ) ਹੋਰ ਕੋਈ ਨਹੀਂ ਹੈ। ਮਨ = ਹੇ ਮਨ! ਜੇਵਡੁ = ਜੇਡਾ ਵਡਾ।
ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥੧॥ ਰਹਾਉ ॥
I cannot imagine any other place. The Guru leads me to meet the True Lord. ||1||Pause||
(ਗੁਰੂ ਤੋਂ ਬਿਨਾ ਮੈਨੂੰ) ਹੋਰ ਕੋਈ ਦੂਜਾ ਆਸਰਾ ਨਹੀਂ ਦਿੱਸਦਾ। (ਪਰ) ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪ ਹੀ ਗੁਰੂ ਨੂੰ ਮਿਲਾਂਦਾ ਹੈ ॥੧॥ ਰਹਾਉ ॥ ਗੁਰ ਮੇਲੇ = ਗੁਰੁ ਨੂੰ ਮਿਲਾਂਦਾ ਹੈ। ਸੋਇ = ਉਹੀ॥੧॥ਰਹਾਉ॥
ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥
Those who go to see the Guru obtain all treasures.
ਜਿਸ ਮਨੁੱਖ ਨੇ ਜਾ ਕੇ ਗੁਰੂ ਦਾ ਦਰਸ਼ਨ ਕੀਤਾ ਹੈ, ਉਸ ਨੂੰ ਸਾਰੇ (ਕੀਮਤੀ) ਪਦਾਰਥ ਮਿਲ ਗਏ (ਸਮਝੋ)। ਸਗਲ = ਸਾਰੇ। ਜਿਨਿ = ਜਿਸ ਨੇ। ਜਾਇ = ਜਾ ਕੇ।
ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥
Those whose minds are attached to the Guru's Feet are very fortunate, O my mother.
ਹੇ ਮਾਂ! ਜਿਨ੍ਹਾਂ ਮਨੁੱਖਾਂ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਦਾ ਹੈ, ਉਹ ਵੱਡੇ ਭਾਗਾਂ ਵਾਲੇ ਹਨ। ਜਿਨ = {ਲਫ਼ਜ਼ 'ਜਿਨ' ਬਹੁ-ਵਚਨ। ਲਫ਼ਜ਼ 'ਜਿਨਿ' ਇਕ-ਵਚਨ}। ਮਾਇ = ਹੇ ਮਾਂ!
ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥
The Guru is the Giver, the Guru is All-powerful. The Guru is All-pervading, contained amongst all.
ਗੁਰੂ (ਉਸ ਪਰਮਾਤਮਾ ਦਾ ਰੂਪ ਹੈ ਜੋ) ਸਭ ਦਾਤਾਂ ਦੇਣ ਵਾਲਾ ਹੈ ਜੋ ਸਭ ਤਰ੍ਹਾਂ ਦੀ ਤਾਕਤ ਦਾ ਮਾਲਕ ਹੈ ਜੋ ਸਭ ਜੀਵਾਂ ਵਿਚ ਵਿਆਪਕ ਹੈ।
ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥
The Guru is the Transcendent Lord, the Supreme Lord God. The Guru lifts up and saves those who are drowning. ||2||
ਗੁਰੂ ਪਰਮੇਸਰ (ਦਾ ਰੂਪ) ਹੈ, ਗੁਰੂ ਪਾਰਬ੍ਰਹਮ (ਦਾ ਰੂਪ) ਹੈ, ਗੁਰੂ (ਸੰਸਾਰ-ਸਮੁੰਦਰ ਵਿਚ) ਡੁੱਬਦੇ ਜੀਵ ਨੂੰ ਪਾਰ ਲੰਘਾ ਲੈਂਦਾ ਹੈ ॥੨॥
ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥
How shall I praise the Guru, the All-powerful Cause of causes?
ਕੇਹੜੇ ਮੂੰਹ ਨਾਲ ਗੁਰੂ ਦੀ ਵਡਿਆਈ ਕੀਤੀ ਜਾਏ? ਗੁਰੂ (ਉਸ ਪ੍ਰਭੂ ਦਾ ਰੂਪ ਹੈ ਜੋ) ਜਗਤ ਨੂੰ ਪੈਦਾ ਕਰਨ ਦੀ ਤਾਕਤ ਰੱਖਦਾ ਹੈ। ਕਿਤੁ = ਕਿਸ ਦੀ ਰਾਹੀਂ? ਮੁਖਿ = ਮੂੰਹ ਨਾਲ। ਕਿਤੁ ਮੁਖਿ = ਕੇਹੜੇ ਮੂੰਹ ਨਾਲ? ਕਰਣ = ਸੰਸਾਰ। ਸਮਰਥੁ = ਤਾਕਤ ਵਾਲਾ।
ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥
Those, upon whose foreheads the Guru has placed His Hand, remain steady and stable.
ਉਹ ਮੱਥੇ (ਗੁਰੂ-ਚਰਨਾਂ ਵਿਚ) ਸਦਾ ਲਈ ਟਿਕੇ ਰਹਿੰਦੇ ਹਨ, ਜਿਨ੍ਹਾਂ ਉਤੇ ਗੁਰੂ ਨੇ (ਆਪਣੀ ਮਿਹਰ ਦਾ) ਹੱਥ ਰੱਖਿਆ ਹੈ। ਨਿਹਚਲ = ਅਡੋਲ, ਸਦਾ ਸੁਰਖ਼ਰੂ। ਗੁਰਿ = ਗੁਰੂ ਨੇ।
ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥
The Guru has led me to drink in the Ambrosial Nectar of the Naam, the Name of the Lord; He has released me from the cycle of birth and death.
(ਪਰਮਾਤਮਾ ਦਾ ਨਾਮ) ਜਨਮ ਮਰਨ ਦੇ ਗੇੜ-ਰੂਪ ਰੋਗ ਦਾ ਪਰਹੇਜ਼ ਹੈ, ਆਤਮਕ ਜੀਵਨ ਦੇਣ ਵਾਲਾ ਇਹ ਨਾਮ-ਜਲ ਜਿਨ੍ਹਾਂ (ਭਾਗਾਂ ਵਾਲਿਆਂ) ਨੂੰ ਗੁਰੂ ਨੇ ਪਿਲਾਇਆ ਹੈ, ਪਥੁ = ਪਰਹੇਜ਼।
ਗੁਰੁ ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ ॥੩॥
I serve the Guru, the Transcendent Lord, the Dispeller of fear; my suffering has been taken away. ||3||
ਉਹ ਪਰਮੇਸਰ ਦੇ ਰੂਪ ਗੁਰੂ ਨੂੰ, ਸਾਰੇ ਡਰ ਦੂਰ ਕਰਨ ਵਾਲੇ ਗੁਰੂ ਨੂੰ, ਸਾਰੇ ਦੁੱਖ ਨਾਸ ਕਰਨ ਵਾਲੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ ॥੩॥ ਭੈ ਭੰਜਨੁ = ਸਾਰੇ ਡਰ ਦੂਰ ਕਰਨ ਵਾਲਾ। ਦੁਖ ਲਥੁ = ਸਾਰੇ ਦੁਖ ਲਾਹ ਦੇਣ ਵਾਲਾ॥੩॥
ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘਖੰਡੁ ॥
The True Guru is the Deep and Profound Ocean of Peace, the Destroyer of sin.
ਸਤਿਗੁਰੂ (ਮਾਨੋ, ਇਕ) ਡੂੰਘਾ (ਸਮੁੰਦਰ) ਹੈ, ਗੁਰੂ ਵੱਡੇ ਜਿਗਰੇ ਵਾਲਾ ਹੈ, ਗੁਰੂ ਸਾਰੇ ਸੁਖਾਂ ਦਾ ਸਮੁੰਦਰ ਹੈ, ਗੁਰੂ ਪਾਪਾਂ ਦਾ ਨਾਸ ਕਰਨ ਵਾਲਾ ਹੈ। ਗਹਿਰ = ਡੂੰਘਾ। ਗਭੀਰੁ = ਵੱਡੇ ਜਿਗਰੇ ਵਾਲਾ। ਸਾਗਰੁ = ਸਮੁੰਦਰ। ਅਘ ਖੰਡੁ = ਪਾਪਾਂ ਦਾ ਨਾਸ ਕਰਨ ਵਾਲਾ।
ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਨ ਲਾਗੈ ਡੰਡੁ ॥
For those who serve their Guru, there is no punishment at the hands of the Messenger of Death.
ਜਿਸ ਮਨੁੱਖ ਨੇ ਆਪਣੇ ਗੁਰੂ ਦੀ ਸੇਵਾ ਕੀਤੀ ਹੈ ਜਮਦੂਤਾਂ ਦਾ ਡੰਡਾ (ਉਸ ਦੇ ਸਿਰ ਉੱਤੇ) ਨਹੀਂ ਵੱਜਦਾ। ਡੰਡੁ = ਡੰਡਾ, ਸਜ਼ਾ।
ਗੁਰ ਨਾਲਿ ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥
There is none to compare with the Guru; I have searched and looked throughout the entire universe.
ਮੈਂ ਸਾਰਾ ਸੰਸਾਰ ਭਾਲ ਕੇ ਵੇਖ ਲਿਆ ਹੈ, ਕੋਈ ਭੀ ਗੁਰੂ ਦੇ ਬਰਾਬਰ ਦਾ ਨਹੀਂ ਹੈ। ਤੁਲਿ = ਬਰਾਬਰ। ਬ੍ਰਹਮੰਡੁ = ਜਹਾਨ, ਸੰਸਾਰ।
ਨਾਮੁ ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥੪॥੨੦॥੯੦॥
The True Guru has bestowed the Treasure of the Naam, the Name of the Lord. O Nanak, the mind is filled with peace. ||4||20||90||
ਹੇ ਨਾਨਕ! ਸਤਿਗੁਰੂ ਨੇ ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ-ਖਜ਼ਾਨਾ ਦਿੱਤਾ ਹੈ, ਉਸ ਨੇ ਆਤਮਕ ਆਨੰਦ (ਸਦਾ ਲਈ) ਆਪਣੇ ਮਨ ਵਿਚ ਪਰੋ ਲਿਆ ਹੈ ॥੪॥੨੦॥੯੦॥{49-50} ਨਿਧਾਨੁ = ਖ਼ਜ਼ਾਨਾ। ਸਤਿਗੁਰਿ = ਸਤਿਗੁਰੂ ਨੇ। ਮੰਡੁ = ਮੰਡਿਆ ਹੈ, ਧਾਰਿਆ ਹੈ॥੪॥