ਸਾਰੰਗ ਮਹਲਾ ੫ ਸੂਰਦਾਸ ॥
Saarang, Fifth Mehl, Sur Daas:
ਰਾਗ ਸਾਰੰਗ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ, ਭਗਤ ਸੂਰਦਾਸ ਦੇ ਸਿਰਲੇਖ ਹੇਠ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹਰਿ ਕੇ ਸੰਗ ਬਸੇ ਹਰਿ ਲੋਕ ॥
The people of the Lord dwell with the Lord.
(ਹੇ ਸੂਰਦਾਸ!) ਪਰਮਾਤਮਾ ਦੀ ਬੰਦਗੀ ਕਰਨ ਵਾਲੇ ਬੰਦੇ (ਸਦਾ) ਪਰਮਾਤਮਾ ਦੇ ਨਾਲ ਵੱਸਦੇ ਹਨ (ਇਸ ਤਰ੍ਹਾਂ ਸਹਿਜ ਸੁਭਾਇ ਬੇ-ਮੁਖਾਂ ਨਾਲੋਂ ਉਹਨਾਂ ਦਾ ਸਾਥ ਛੁੱਟ ਜਾਂਦਾ ਹੈ); ਹਰਿ ਲੋਕ = ਪਰਮਾਤਮਾ ਦੀ ਬੰਦਗੀ ਕਰਨ ਵਾਲੇ।
ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥
They dedicate their minds and bodies to Him; they dedicate everything to Him. They are intoxicated with the celestial melody of intuitive ecstasy. ||1||Pause||
ਉਹ ਆਪਣਾ ਤਨ ਮਨ ਆਪਣਾ ਸਭ ਕੁਝ (ਇਸ ਪਿਆਰ ਤੋਂ) ਸਦਕੇ ਕਰ ਦੇਂਦੇ ਹਨ, ਉਹਨਾਂ ਨੂੰ ਆਨੰਦ ਦੇ ਹੁਲਾਰੇ ਆਉਂਦੇ ਹਨ, ਸਹਿਜ ਅਵਸਥਾ ਦੀ ਤਾਰ (ਉਹਨਾਂ ਦੇ ਅੰਦਰ ਬੱਝ ਜਾਂਦੀ ਹੈ) ॥੧॥ ਰਹਾਉ ॥ ਅਰਪਿ = ਭੇਟਾ ਕਰ ਕੇ, ਵਾਰ ਕੇ। ਸਰਬਸੁ = (Skt. सर्वस्व। ਸ੍ਵ = ਧਨ, ਸਭ ਕੁਝ, all in all) ਆਪਣਾ ਸਭ ਕੁਝ। ਸਹਜ = ਅਡੋਲਤਾ। ਧੁਨਿ = ਸੁਰ। ਝੋਕ = ਹੁਲਾਰਾ, ਝੂਟਾ ॥੧॥ ਰਹਾਉ ॥
ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥
Gazing upon the Blessed Vision of the Lord's Darshan, they are cleansed of corruption. They obtain absolutely everything.
(ਹੇ ਸੂਰਦਾਸ!) ਭਗਤੀ ਕਰਨ ਵਾਲੇ ਬੰਦੇ ਪ੍ਰਭੂ ਦਾ ਦੀਦਾਰ ਕਰ ਕੇ ਵਿਸ਼ੇ ਵਿਕਾਰਾਂ ਤੋਂ ਬਚ ਜਾਂਦੇ ਹਨ, ਉਹਨਾਂ ਨੂੰ ਸਾਰੇ ਪਦਾਰਥ ਮਿਲ ਜਾਂਦੇ ਹਨ (ਭਾਵ, ਉਹਨਾਂ ਦੀਆਂ ਵਾਸ਼ਨਾਂ ਮੁੱਕ ਜਾਂਦੀਆਂ ਹਨ); ਨਿਰਬਿਖਈ = ਵਿਸ਼ਿਆਂ ਤੋਂ ਰਹਿਤ। ਥੋਕ = ਪਦਾਰਥ।
ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥
They have nothing to do with anything else; they gaze on the beauteous Face of God. ||1||
ਪ੍ਰਭੂ ਦੇ ਸੋਹਣੇ ਮੁਖ ਦਾ ਦੀਦਾਰ ਕਰ ਕੇ ਉਹਨਾਂ ਨੂੰ ਦੁਨੀਆ ਦੀ ਕਿਸੇ ਹੋਰ ਸ਼ੈ ਦੀ ਕੋਈ ਗ਼ਰਜ਼ ਨਹੀਂ ਰਹਿ ਜਾਂਦੀ ॥੧॥ ਆਨ = ਹੋਰ। ਕਾਜੁ = ਗ਼ਰਜ਼। ਬਦਨ = ਮੂੰਹ। ਅਲੋਕ = ਵੇਖ ਕੇ ॥੧॥
ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥
But one who forsakes the elegantly beautiful Lord, and harbors desire for anything else, is like a leech on the body of a leper.
ਜੋ ਮਨੁੱਖ ਸੋਹਣੇ ਸਾਂਵਲੇ ਸੱਜਣ (ਪ੍ਰਭੂ) ਨੂੰ ਵਿਸਾਰ ਕੇ ਹੋਰ ਹੋਰ ਪਦਾਰਥਾਂ ਦੀ ਲਾਲਸਾ ਕਰਦੇ ਹਨ, ਉਹ ਉਸ ਜੋਕ ਵਾਂਗ ਹਨ, ਜੋ ਕਿਸੇ ਕੋਹੜੀ ਦੇ ਸਰੀਰ ਤੇ (ਲੱਗ ਕੇ ਗੰਦ ਹੀ ਚੂਸਦੀ ਹੈ)। ਸਿਆਮ = ਸਾਂਵਲੇ ਰੰਗ ਵਾਲਾ। ਤਜਿ = ਛੱਡ ਕੇ। ਕੁਸਟੀ ਤਨਿ = ਕੋਹੜੀ ਦੇ ਸਰੀਰ ਉੱਤੇ।
ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥
Says Sur Daas, God has taken my mind in His Hands. He has blessed me with the world beyond. ||2||1||8||
ਪਰ, ਹੇ ਸੂਰਦਾਸ! ਜਿਨ੍ਹਾਂ ਦਾ ਮਨ ਪ੍ਰਭੂ ਨੇ ਆਪ ਆਪਣੇ ਹੱਥ ਵਿਚ ਲੈ ਲਿਆ ਹੈ ਉਹਨਾਂ ਨੂੰ ਉਸ ਨੇ ਇਹ ਲੋਕ ਤੇ ਪਰਲੋਕ ਦੋਵੇਂ ਬਖ਼ਸ਼ੇ ਹਨ (ਭਾਵ, ਉਹ ਲੋਕ ਪਰਲੋਕ ਦੋਹੀਂ ਥਾਈਂ ਆਨੰਦ ਵਿਚ ਰਹਿੰਦੇ ਹਨ) ॥੨॥੧॥੮॥ ਪ੍ਰਭਿ = ਪ੍ਰਭੂ ਨੇ। ਹਥਿ = (ਆਪਣੇ) ਹੱਥ ਵਿਚ। ਇਹੁ = ਇਹ ਲੋਕ, ਇਸ ਲੋਕ ਵਿਚ ਸੁਖ ॥੨॥੧॥੮॥