ਇਹੁ ਹਰਿ ਰਸੁ ਪਾਵੈ ਜਨੁ ਕੋਇ ॥

Only a few obtain this ambrosial essence of the Lord's Name.

ਕੋਈ ਵਿਰਲਾ ਮਨੁੱਖ ਪ੍ਰਭੂ ਦੇ ਨਾਮ ਦਾ ਸੁਆਦ ਮਾਣਦਾ ਹੈ, ਜਨੁ ਕੋਇ = ਕੋਈ ਵਿਰਲਾ ਮਨੁੱਖ।

ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥

Drinking in this Nectar, one becomes immortal.

(ਤੇ ਜੋ ਮਾਣਦਾ ਹੈ) ਉਹ ਨਾਮ-ਅੰਮ੍ਰਿਤ ਪੀਂਦਾ ਹੈ, ਤੇ ਅਮਰ ਹੋ ਜਾਂਦਾ ਹੈ।

ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥

That person whose mind is illuminated

ਉਸ ਦਾ ਕਦੇ ਨਾਸ ਨਹੀਂ ਹੁੰਦਾ (ਭਾਵ, ਉਹ ਮੁੜ ਮੁੜ ਮੌਤ ਦਾ ਸ਼ਿਕਾਰ ਨਹੀਂ ਹੁੰਦਾ)

ਜਾ ਕੈ ਮਨਿ ਪ੍ਰਗਟੇ ਗੁਨਤਾਸ ॥

By the treasure of excellence, never dies.

ਜਿਸ ਦੇ ਮਨ ਵਿਚ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਪ੍ਰਕਾਸ਼ ਹੁੰਦਾ ਹੈ। ਗੁਨਤਾਸ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ।

ਆਠ ਪਹਰ ਹਰਿ ਕਾ ਨਾਮੁ ਲੇਇ ॥

Twenty-four hours a day, he takes the Name of the Lord.

(ਸਤਿਗੁਰੂ) ਅੱਠੇ ਪਹਰ ਪ੍ਰਭੂ ਦਾ ਨਾਮ ਸਿਮਰਦਾ ਹੈ,

ਸਚੁ ਉਪਦੇਸੁ ਸੇਵਕ ਕਉ ਦੇਇ ॥

The Lord gives true instruction to His servant.

ਤੇ ਆਪਣੇ ਸੇਵਕ ਨੂੰ ਭੀ ਇਹੀ ਸੱਚਾ ਉਪਦੇਸ ਦੇਂਦਾ ਹੈ।

ਮੋਹ ਮਾਇਆ ਕੈ ਸੰਗਿ ਨ ਲੇਪੁ ॥

He is not polluted by emotional attachment to Maya.

ਮਾਇਆ ਦੇ ਮੋਹ ਦੇ ਨਾਲ ਉਸ ਦਾ ਕਦੇ ਜੋੜ ਨਹੀਂ ਹੁੰਦਾ, ਲੇਪੁ = ਲਗਾਉ, ਜੋੜ।

ਮਨ ਮਹਿ ਰਾਖੈ ਹਰਿ ਹਰਿ ਏਕੁ ॥

In his mind, he cherishes the One Lord, Har, Har.

ਉਹ ਸਦਾ ਆਪਣੇ ਮਨ ਵਿਚ ਇਕ ਪ੍ਰਭੂ ਨੂੰ ਟਿਕਾਉਂਦਾ ਹੈ।

ਅੰਧਕਾਰ ਦੀਪਕ ਪਰਗਾਸੇ ॥

In the pitch darkness, a lamp shines forth.

(ਜਿਸ ਦੇ ਅੰਦਰੋਂ) (ਨਾਮ-ਰੂਪ) ਦੀਵੇ ਦੇ ਨਾਲ (ਅਗਿਆਨਤਾ ਦਾ) ਹਨੇਰਾ (ਹਟ ਕੇ) ਚਾਨਣ ਹੋ ਜਾਂਦਾ ਹੈ, ਅੰਧਕਾਰ = ਹਨੇਰਾ।

ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥

O Nanak, doubt, emotional attachment and pain are erased. ||6||

ਹੇ ਨਾਨਕ! ਉਸ ਦੇ ਭੁਲੇਖੇ ਤੇ ਮੋਹ ਦੇ (ਕਾਰਣ ਪੈਦਾ ਹੋਏ) ਦੁੱਖ ਦੂਰ ਹੋ ਜਾਂਦੇ ਹਨ ॥੬॥ ਤਹ ਤੇ = ਉਸ (ਮਨੁੱਖ) ਤੋਂ ॥੬॥