ਬ੍ਰਹਮ ਗਿਆਨੀ ਸਗਲ ਕੀ ਰੀਨਾ

The God-conscious being is the dust of all.

ਬ੍ਰਹਮਗਿਆਨੀ ਸਾਰੇ (ਬੰਦਿਆਂ) ਦੇ ਪੈਰਾਂ ਦੀ ਖ਼ਾਕ (ਹੋ ਕੇ ਰਹਿੰਦਾ) ਹੈ; ਰੀਨਾ (ਚਰਨਾਂ ਦੀ) ਧੂੜ।

ਆਤਮ ਰਸੁ ਬ੍ਰਹਮ ਗਿਆਨੀ ਚੀਨਾ

The God-conscious being knows the nature of the soul.

ਬ੍ਰਹਮਗਿਆਨੀ ਨੇ ਆਤਮਕ ਆਨੰਦ ਨੂੰ ਪਛਾਣ ਲਿਆ ਹੈ। ਆਤਮ ਰਸੁ = ਆਤਮਾ ਦਾ ਆਨੰਦ। ਚੀਨਾ = ਪਛਾਣਿਆ ਹੈ।

ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ

The God-conscious being shows kindness to all.

ਬ੍ਰਹਮਗਿਆਨੀ ਦੀ ਸਭ ਉਤੇ ਖ਼ੁਸ਼ੀ ਹੁੰਦੀ ਹੈ (ਭਾਵ, ਬ੍ਰਹਮ-ਗਿਆਨੀ ਸਭ ਨਾਲ ਹੱਸਦੇ-ਮੱਥੇ ਰਹਿੰਦਾ ਹੈ) ਮਇਆ = ਖ਼ੁਸ਼ੀ, ਪ੍ਰਸੰਨਤਾ, ਮੇਹਰ।

ਬ੍ਰਹਮ ਗਿਆਨੀ ਤੇ ਕਛੁ ਬੁਰਾ ਭਇਆ

No evil comes from the God-conscious being.

ਅਤੇ ਉਹ ਕੋਈ ਮੰਦਾ ਕੰਮ ਨਹੀਂ ਕਰਦਾ। ਕਛੁ = ਕੋਈ, ਕੋਈ (ਕੰਮ ਜਾਂ ਗੱਲ)।

ਬ੍ਰਹਮ ਗਿਆਨੀ ਸਦਾ ਸਮਦਰਸੀ

The God-conscious being is always impartial.

ਬ੍ਰਹਮਗਿਆਨੀ ਸਦਾ ਸਭ ਵਲ ਇਕੋ ਜਿਹੀ ਨਜ਼ਰ ਨਾਲ ਤੱਕਦਾ ਹੈ, ਸਭਦਰਸੀ = (ਸਭ ਵਲ) ਇਕੋ ਜਿਹਾ ਵੇਖਣ ਵਾਲਾ।

ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ

Nectar rains down from the glance of the God-conscious being.

ਉਸ ਦੀ ਨਜ਼ਰ ਤੋਂ (ਸਭ ਉਤੇ) ਅੰਮ੍ਰਿਤ ਦੀ ਵਰਖਾ ਹੁੰਦੀ ਹੈ। ਬਰਸੀ = ਵਰਖਾ ਕਰਨ ਵਾਲੀ।

ਬ੍ਰਹਮ ਗਿਆਨੀ ਬੰਧਨ ਤੇ ਮੁਕਤਾ

The God-conscious being is free from entanglements.

ਬ੍ਰਹਮਗਿਆਨੀ (ਮਾਇਆ ਦੇ) ਬੰਧਨਾਂ ਤੋਂ ਆਜ਼ਾਦ ਹੁੰਦਾ ਹੈ, ਮੁਕਤਾ = ਆਜ਼ਾਦ।

ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ

The lifestyle of the God-conscious being is spotlessly pure.

ਅਤੇ ਉਸ ਦੀ ਜੀਵਨ-ਜੁਗਤੀ ਵਿਕਾਰਾਂ ਤੋਂ ਰਹਿਤ ਹੈ। ਜੁਗਤਾ = ਜੁਗਤੀ, ਤਰੀਕਾ, ਮਰਯਾਦਾ, ਜ਼ਿੰਦਗੀ ਗੁਜ਼ਾਰਨ ਦਾ ਤਰੀਕਾ।

ਬ੍ਰਹਮ ਗਿਆਨੀ ਕਾ ਭੋਜਨੁ ਗਿਆਨ

Spiritual wisdom is the food of the God-conscious being.

(ਰੱਬੀ-) ਗਿਆਨ ਬ੍ਰਹਮਗਿਆਨੀ ਦੀ ਖ਼ੁਰਾਕ ਹੈ (ਭਾਵ, ਬ੍ਰਹਮਗਿਆਨੀ ਦੀ ਆਤਮਕ ਜ਼ਿੰਦਗੀ ਦਾ ਆਸਰਾ ਹੈ),

ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥

O Nanak, the God-conscious being is absorbed in God's meditation. ||3||

ਹੇ ਨਾਨਕ! ਬ੍ਰਹਮਗਿਆਨੀ ਦੀ ਸੁਰਤ ਅਕਾਲ ਪੁਰਖ ਨਾਲ ਜੁੜੀ ਰਹਿੰਦੀ ਹੈ ॥੩॥