ਆਸਾ ਮਹਲਾ

Aasaa, Fifth Mehl:

ਆਸਾ ਪੰਜਵੀਂ ਪਾਤਸ਼ਾਹੀ।

ਸਤਿਗੁਰ ਸਾਚੈ ਦੀਆ ਭੇਜਿ

The True Guru has truly given a child.

(ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਗੁਰੂ (ਨਾਨਕ) ਨੂੰ (ਜਗਤ ਵਿਚ) ਘੱਲਿਆ ਹੈ। ਸਾਚੈ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ।

ਚਿਰੁ ਜੀਵਨੁ ਉਪਜਿਆ ਸੰਜੋਗਿ

The long-lived one has been born to this destiny.

ਉਸ ਦੀ ਸੰਗਤਿ (ਦੀ ਬਰਕਤਿ) ਨਾਲ (ਸਿੱਖਾਂ ਦੇ ਹਿਰਦੇ ਵਿਚ) ਅਟੱਲ ਆਤਮਕ ਜੀਵਨ ਪੈਦਾ ਹੋ ਰਿਹਾ ਹੈ। ਚਿਰੁਜੀਵਨੁ = ਅਟੱਲ ਆਤਮਕ ਜੀਵਨ। ਸੰਜੋਗਿ = (ਗੁਰੂ ਦੀ) ਸੰਗਤਿ ਨਾਲ।

ਉਦਰੈ ਮਾਹਿ ਆਇ ਕੀਆ ਨਿਵਾਸੁ

He came to acquire a home in the womb,

(ਹੇ ਭਾਈ! ਜਿਵੇਂ ਜਦੋਂ ਮਾਂ ਦੇ) ਪੇਟ ਵਿਚ (ਬੱਚਾ) ਆ ਨਿਵਾਸ ਕਰਦਾ ਹੈ, ਉਦਰੈ ਮਾਹਿ = (ਮਾਂ ਦੇ) ਪੇਟ ਵਿਚ।

ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥

and his mother's heart is so very glad. ||1||

ਤਾਂ ਮਾਂ ਦੇ ਮਨ ਵਿਚ ਬਹੁਤ ਖ਼ੁਸ਼ੀ ਪੈਦਾ ਹੁੰਦੀ ਹੈ (ਤਿਵੇਂ ਸਿੱਖ ਦੇ ਅੰਦਰ ਅਟੱਲ ਆਤਮਕ ਜੀਵਨ ਆਨੰਦ ਪੈਦਾ ਕਰਦਾ ਹੈ) ॥੧॥ ਕੈ ਮਨਿ = ਦੇ ਮਨ ਵਿਚ। ਬਿਗਾਸੁ = ਖ਼ੁਸ਼ੀ ॥੧॥

ਜੰਮਿਆ ਪੂਤੁ ਭਗਤੁ ਗੋਵਿੰਦ ਕਾ

A son is born - a devotee of the Lord of the Universe.

(ਹੇ ਭਾਈ! ਗੁਰੂ ਨਾਨਕ) ਪਰਮਾਤਮਾ ਦਾ ਭਗਤ ਜੰਮਿਆ (ਪਰਮਾਤਮਾ ਦਾ) ਪੁੱਤਰ ਜੰਮਿਆ। ਪੂਤੁ = (ਪਰਮਾਤਮਾ ਦਾ) ਪੁੱਤਰ।

ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ਰਹਾਉ

This pre-ordained destiny has been revealed to all. ||Pause||

(ਉਸ ਦੀ ਬਰਕਤਿ ਨਾਲ ਉਸ ਦੀ ਸਰਨ ਆਉਣ ਵਾਲੇ) ਸਾਰੇ ਜੀਵਾਂ ਦੇ ਅੰਦਰ ਧੁਰ-ਦਰਗਾਹ ਦਾ (ਸੇਵਾ-ਭਗਤੀ ਦਾ) ਲੇਖ ਉੱਘੜ ਰਿਹਾ ਹੈ ਰਹਾਉ॥ ਸਭ ਮਹਿ = ਸਭ ਜੀਵਾਂ ਦੇ ਅੰਦਰ। ਪ੍ਰਗਟਿਆ = ਪਰਗਟ ਹੋ ਪਿਆ, ਜਾਗ ਪਿਆ। ਲਿਖਿਆ ਧੁਰ ਕਾ = (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ) ਧੁਰ ਦਰਗਾਹ ਦਾ ਲਿਖਿਆ (ਸੰਸਕਾਰ-ਰੂਪ) ਲੇਖ ॥ਰਹਾਉ॥

ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ

In the tenth month, by the Lord's Order, the baby has been born.

(ਹੇ ਭਾਈ! ਜਿਵੇਂ ਜਿਸ ਘਰ ਵਿਚ) ਪਰਮਾਤਮਾ ਦੇ ਹੁਕਮ ਅਨੁਸਾਰ ਦਸੀਂ ਮਹੀਨੀਂ ਪੁੱਤਰ ਜੰਮਦਾ ਹੈ, ਦਸੀ ਮਾਸੀ = ਦਸੀਂ ਮਹੀਨੀਂ। ਹੁਕਮਿ = (ਪਰਮਾਤਮਾ ਦੇ) ਹੁਕਮ ਅਨੁਸਾਰ।

ਮਿਟਿਆ ਸੋਗੁ ਮਹਾ ਅਨੰਦੁ ਥੀਆ

Sorrow is dispelled, and great joy has ensued.

(ਤਾਂ ਉਸ ਘਰ ਵਿਚੋਂ) ਗ਼ਮ ਮਿਟ ਜਾਂਦਾ ਹੈ ਤੇ ਬੜਾ ਉਤਸ਼ਾਹ ਹੁੰਦਾ ਹੈ; ਸੋਗੁ = ਚਿੰਤਾ-ਫ਼ਿਕਰ।

ਗੁਰਬਾਣੀ ਸਖੀ ਅਨੰਦੁ ਗਾਵੈ

The companions blissfully sing the songs of the Guru's Bani.

(ਤਿਵੇਂ ਜੇਹੜੀ ਸਤ-ਸੰਗਣ) ਸਹੇਲੀ ਗੁਰੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਗਾਂਦੀ ਹੈ, ਸਖੀ = ਜੇਹੜੀ ਸਖੀ, ਜੇਹੜਾ ਸਤਸੰਗੀ।

ਸਾਚੇ ਸਾਹਿਬ ਕੈ ਮਨਿ ਭਾਵੈ ॥੨॥

This is pleasing to the Lord Master. ||2||

ਉਹ ਆਤਮਕ ਆਨੰਦ ਮਾਣਦੀ ਹੈ ਤੇ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਮਨ ਵਿਚ ਪਿਆਰੀ ਲੱਗਦੀ ਹੈ ॥੨॥ ਭਾਵੈ = ਪਿਆਰਾ ਲੱਗਦਾ ਹੈ ॥੨॥

ਵਧੀ ਵੇਲਿ ਬਹੁ ਪੀੜੀ ਚਾਲੀ

The vine has grown, and shall last for many generations.

(ਹੇ ਭਾਈ! ਉਹ ਗੁਰਸਿੱਖ ਹੀ (ਗੁਰੂ ਦੀ ਪਰਮਾਤਮਾ ਦੀ) ਵਧ-ਰਹੀ ਵੇਲ ਹਨ ਚੱਲ-ਰਹੀ ਪੀੜ੍ਹੀ ਹਨ, ਵੇਲਿ = ਗੁਰਸਿੱਖੀ ਵਾਲੀ ਵੇਲ। ਪੀੜੀ = ਬੰਸ, ਕੁਲ।

ਧਰਮ ਕਲਾ ਹਰਿ ਬੰਧਿ ਬਹਾਲੀ

The Power of the Dharma has been firmly established by the Lord.

ਜਿਹਨਾਂ ਗੁਰਸਿੱਖਾਂ ਵਿਚ ਗੁਰੂ ਪਰਮਾਤਮਾ ਦੀ ਧਰਮ-ਸੱਤਿਆ ਪੱਕੀ ਕਰ ਕੇ ਟਿਕਾ ਦੇਂਦਾ ਹੈ। ਕਲਾ = ਸੱਤਿਆ, ਤਾਕਤ। ਬੰਧਿ = ਬੰਨ੍ਹ ਕੇ, ਪੱਕੀ ਕਰ ਕੇ। ਬਹਾਲੀ = ਟਿਕਾ ਦਿੱਤੀ।

ਮਨ ਚਿੰਦਿਆ ਸਤਿਗੁਰੂ ਦਿਵਾਇਆ

That which my mind wishes for, the True Guru has granted.

ਸਤਿਗੁਰੂ ਉਹਨਾਂ ਨੂੰ ਮਨ-ਇੱਛਤ ਫਲ ਦੇਂਦਾ ਹੈ, ਮਨ ਚਿੰਦਿਆ = ਮਨ-ਇੱਛਤ (ਫਲ)।

ਭਏ ਅਚਿੰਤ ਏਕ ਲਿਵ ਲਾਇਆ ॥੩॥

I have become carefree, and I fix my attention on the One Lord. ||3||

ਜੇਹੜੇ ਵਡ-ਭਾਗੀ ਮਨੁੱਖ ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜਦੇ ਹਨ ਉਹ ਚਿੰਤਾ ਤੋਂ ਰਹਿਤ ਹੋ ਜਾਂਦੇ ਹਨ ॥੩॥ ਅਚਿੰਤ = ਬੇ-ਫ਼ਿਕਰ ॥੩॥

ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ

As the child places so much faith in his father,

(ਹੇ ਭਾਈ!) ਜਿਵੇਂ ਕੋਈ ਪੁੱਤਰ ਆਪਣੇ ਪਿਉ ਉੱਤੇ ਮਾਣ ਕਰਦਾ ਹੈ (ਉਹ ਸਿੱਖ ਗੁਰੂ ਉੱਤੇ ਇਉਂ ਫ਼ਖ਼ਰ ਕਰਦਾ ਹੈ, ਉਹ ਸਿੱਖ ਗੁਰੂ ਪਾਸੋਂ ਸਹਾਇਤਾ ਦੀ ਉਵੇਂ ਆਸ ਰੱਖਦਾ ਹੈ ਜਿਵੇਂ ਪੁੱਤਰ ਪਿਉ ਪਾਸੋਂ)

ਬੁਲਾਇਆ ਬੋਲੈ ਗੁਰ ਕੈ ਭਾਣਿ

I speak as it pleases the Guru to have me speak.

ਉਹ ਜੋ ਕੁਝ ਬੋਲਦਾ ਹੈ ਗੁਰੂ ਦਾ ਪ੍ਰੇਰਿਆ ਹੋਇਆ ਗੁਰੂ ਦੀ ਰਜ਼ਾ ਵਿਚ ਹੀ ਬੋਲਦਾ ਹੈ। ਬੋਲੈ = ਬੋਲਦਾ ਹੈ। ਕੈ ਭਾਣਿ = ਦੇ ਭਾਣੇ ਵਿਚ (ਤੁਰ ਕੇ)।

ਗੁਝੀ ਛੰਨੀ ਨਾਹੀ ਬਾਤ

This is not a hidden secret;

ਹੁਣ ਇਹ ਕੋਈ ਲੁਕੀ-ਛਿਪੀ ਗੱਲ ਨਹੀਂ ਹੈ, ਗੁਝੀ ਛੰਨੀ = ਲੁਕੀ ਹੋਈ।

ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥

Guru Nanak, greatly pleased, has bestowed this gift. ||4||7||101||

(ਹਰ ਕੋਈ ਜਾਣਦਾ ਹੈ ਕਿ ਜਿਸ ਮਨੁੱਖ ਉੱਤੇ) ਗੁਰੂ ਨਾਨਕ ਦਇਆਵਾਨ ਹੁੰਦਾ ਹੈ (ਉਸ ਨੂੰ) ਦਾਤਿ ਦੇਂਦਾ ਹੈ ॥੪॥੭॥੧੦੧॥