ਸਲੋਕ ਮਃ

Salok, Fourth Mehl:

ਸਲੋਕ ਚੌਥੀ ਪਾਤਸ਼ਾਹੀ।

ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ

Listen, O my Friend, to my message of love; my eyes are fixed upon You.

ਸੱਜਣ ਪ੍ਰਭੂ ਦਾ ਪਿਆਰ-ਭਰਿਆ ਸੁਨੇਹਾ ਸੁਣ ਕੇ (ਜਿਨ੍ਹਾਂ ਦੀਆਂ) ਅੱਖੀਆਂ ਤਾਰ ਵਿਚ (ਭਾਵ, ਦੀਦਾਰ ਦੀ ਤਾਂਘ ਵਿਚ) ਲੱਗ ਜਾਂਦੀਆਂ ਹਨ; ਅਖੀ = ਅੱਖਾਂ।

ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥

The Guru was pleased - He united servant Nanak with his friend, and now he sleeps in peace. ||1||

ਹੇ ਨਾਨਕ! ਗੁਰੂ ਨੇ ਪ੍ਰਸੰਨ ਹੋ ਕੇ ਉਹਨਾਂ ਨੂੰ ਸੱਜਣ ਮਿਲਾਇਆ ਹੈ, ਤੇ ਉਹ ਸੁਖ ਵਿਚ ਟਿਕੇ ਰਹਿੰਦੇ ਹਨ ॥੧॥ ਗੁਰਿ = ਗੁਰੂ ਨੇ। ਸਵੰਨਿ = ਸਉਂਦੇ ਹਨ, ਲੀਨ ਰਹਿੰਦੇ ਹਨ ॥੧॥