ਸਾਰਗ ਮਹਲਾ

Saarang, Fifth Mehl:

ਸਾਰੰਗ ਪੰਜਵੀਂ ਪਾਤਿਸ਼ਾਹੀ।

ਮਾਈ ਰੀ ਮਾਤੀ ਚਰਣ ਸਮੂਹ

O mother, I am totally intoxicated with the Lord's Feet.

ਹੇ (ਮੇਰੀ) ਮਾਂ! ਮੈਂ ਤਾਂ ਪ੍ਰਭੂ ਦੇ ਚਰਨਾਂ ਵਿਚ ਪੂਰਨ ਤੌਰ ਤੇ ਮਸਤ ਰਹਿੰਦੀ ਹਾਂ। ਮਾਤੀ = ਮਸਤ ਰਹਿੰਦੀ ਹਾਂ। ਸਮੂਹ = ਪੂਰਨ ਤੌਰ ਤੇ, ਸਾਰੀ ਦੀ ਸਾਰੀ।

ਏਕਸੁ ਬਿਨੁ ਹਉ ਆਨ ਜਾਨਉ ਦੁਤੀਆ ਭਾਉ ਸਭ ਲੂਹ ॥੧॥ ਰਹਾਉ

I know of none other than the Lord. I have totally burnt off my sense of duality. ||1||Pause||

ਉਸ ਇੱਕ ਤੋਂ ਬਿਨਾ ਮੈਂ ਕਿਸੇ ਹੋਰ ਨੂੰ ਜਾਣਦੀ-ਪਛਾਣਦੀ ਹੀ ਨਹੀਂ, (ਆਪਣੇ ਅੰਦਰੋਂ) ਹੋਰ ਦਾ ਪਿਆਰ ਮੈਂ ਸਾਰਾ ਸਾੜ ਚੁਕੀ ਹਾਂ ॥੧॥ ਰਹਾਉ ॥ ਆਨ = {अन्य} ਹੋਰ। ਜਾਨਉ = ਜਾਨਉਂ, ਮੈਂ ਜਾਣਦੀ। ਭਾਉ = ਪਿਆਰ। ਦੁਤੀਆ = ਦੂਜਾ, ਕਿਸੇ ਹੋਰ ਦਾ। ਲਹੂ = ਸਾੜ ਦਿੱਤਾ ਹੈ ॥੧॥ ਰਹਾਉ ॥

ਤਿਆਗਿ ਗੋੁਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੂਹ

To abandon the Lord of the World, and become involved with anything else, is to fall into the pit of corruption.

ਹੇ ਮਾਂ! ਪ੍ਰਭੂ ਨੂੰ ਭੁਲਾ ਕੇ ਹੋਰ ਜਿਹੜੇ ਜਿਹੜੇ ਕੰਮ ਕਰੀਦੇ ਹਨ, ਉਹ ਸਾਰੇ ਮਾਇਆ (ਦੇ ਮੋਹ) ਦੇ ਖੂਹ ਵਿਚ ਸੁੱਟਦੇ ਹਨ। ਤਿਆਗਿ = ਤਿਆਗ ਕੇ। ਗਪਾਲ = {ਅੱਖਰ 'ਗ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ ਹੈ 'ਗੋਪਾਲ' ਇਥੇ 'ਗੁਪਾਲ' ਪੜ੍ਹਨਾ ਹੈ}। ਤੇ = ਉਹ {ਬਹੁ-ਵਚਨ}। ਬਿਖਿਆ = ਮਾਇਆ।

ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥੧॥

My mind is enticed, thirsty for the Blessed Vision of His Darshan. He has lifted me up and out of hell. ||1||

ਹੇ ਮਾਂ! ਮੇਰਾ ਮਨ ਤਾਂ ਗੋਪਾਲ ਦੇ ਦਰਸਨ ਦੀ ਤਾਂਘ ਵਿਚ ਮਗਨ ਰਹਿੰਦਾ ਹੈ। ਮੈਨੂੰ ਉਸ ਨੇ ਨਰਕਾਂ ਤੋ ਖਿੱਚ ਕੇ ਕੱਢ ਲਿਆ ਹੈ ॥੧॥ ਪਿਆਸ = ਤਾਂਘ। ਤੇ = ਤੋਂ। ਧੂਹ = ਖਿੱਚ ਕੇ ॥੧॥

ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਹੂਹ

By the Grace of the Saints, I have met the Lord, the Giver of peace; the noise of egotism has been stilled.

ਜਿਸ ਮਨੁੱਖ ਨੂੰ ਗੁਰੂ ਦੀ ਕਿਰਪਾ ਨਾਲ ਸਾਰੇ ਸੁਖਾਂ ਦਾ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦਾ ਰੌਲਾ ਮੁੱਕ ਜਾਂਦਾ ਹੈ। ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਹੂਹ = ਰੌਲਾ, ਸ਼ੋਰ।

ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥੨॥੯੫॥੧੧੮॥

Slave Nanak is imbued with the Love of the Lord; the forests of his mind and body have blossomed forth. ||2||95||118||

ਹੇ ਦਾਸ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਉਹਨਾਂ ਦਾ ਤਨ (ਇਉਂ) ਹਰਾ-ਭਰਾ ਹੋ ਜਾਂਦਾ ਹੈ (ਜਿਵੇਂ ਮੀਂਹ ਪੈਣ ਨਾਲ) ਜੂਹ (ਘਾਹ ਨਾਲ ਹਰੀ ਹੋ ਜਾਂਦੀ ਹੈ) ॥੨॥੯੫॥੧੧੮॥ ਰੰਗਿ = ਪ੍ਰੇਮ ਵਿਚ। ਰਾਤੇ = ਰੰਗੇ ਗਏ। ਮਉਲਿਓ = ਹਰਾ-ਭਰਾ ਹੋ ਜਾਂਦਾ ਹੈ, ਖਿੜ ਪੈਂਦਾ ਹੈ। ਜੂਹ = ਖੁਲ੍ਹੀ ਧਰਤੀ ਜਿਸ ਵਿਚ ਪਸ਼ੂ ਆਦਿਕ ਚਰਦੇ ਹਨ ॥੨॥੯੫॥੧੧੮॥