ਜਨੁ ਲਾਗਾ ਹਰਿ ਏਕੈ ਨਾਇ ॥

The Lord's humble servant is committed to His Name.

(ਜੋ) ਸੇਵਕ ਇਕ ਪ੍ਰਭੂ ਦੇ ਨਾਮ ਵਿਚ ਟਿਕਿਆ ਹੋਇਆ ਹੈ, ਨਾਇ = ਨਾਮ ਵਿਚ।

ਤਿਸ ਕੀ ਆਸ ਨ ਬਿਰਥੀ ਜਾਇ ॥

His hopes do not go in vain.

ਉਸ ਦੀ ਆਸ ਕਦੇ ਖ਼ਾਲੀ ਨਹੀਂ ਜਾਂਦੀ।

ਸੇਵਕ ਕਉ ਸੇਵਾ ਬਨਿ ਆਈ ॥

The servant's purpose is to serve;

ਸੇਵਕ ਨੂੰ ਇਹ ਫੱਬਦਾ ਹੈ ਕਿ ਸਭ ਦੀ ਸੇਵਾ ਕਰੇ।

ਹੁਕਮੁ ਬੂਝਿ ਪਰਮ ਪਦੁ ਪਾਈ ॥

obeying the Lord's Command, the supreme status is obtained.

ਪ੍ਰਭੂ ਦੀ ਰਜ਼ਾ ਸਮਝ ਕੇ ਉਸ ਨੂੰ ਉੱਚਾ ਦਰਜਾ ਮਿਲ ਜਾਂਦਾ ਹੈ। ਬੂਝਿ = ਸਮਝ ਕੇ। ਪਰਮ ਪਦੁ = ਉੱਚਾ ਦਰਜਾ।

ਇਸ ਤੇ ਊਪਰਿ ਨਹੀ ਬੀਚਾਰੁ ॥

Beyond this, he has no other thought.

ਉਹਨਾਂ ਨੂੰ ਇਸ (ਨਾਮ ਸਿਮਰਨ) ਤੋਂ ਵੱਡਾ ਹੋਰ ਕੋਈ ਵਿਚਾਰ ਨਹੀਂ ਸੁੱਝਦਾ; ਇਸ ਤੇ ਊਪਰਿ = ਇਸ ਤੋਂ ਉਤਾਂਹ, ਇਸ ਤੋਂ ਚੰਗੀ।

ਜਾ ਕੈ ਮਨਿ ਬਸਿਆ ਨਿਰੰਕਾਰੁ ॥

Within his mind, the Formless Lord abides.

ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ। ਜਾ ਕੇ ਮਨਿ = ਜਿਨ੍ਹਾਂ ਦੇ ਮਨ ਵਿਚ।

ਬੰਧਨ ਤੋਰਿ ਭਏ ਨਿਰਵੈਰ ॥

His bonds are cut away, and he becomes free of hatred.

(ਮਾਇਆ ਦੇ) ਬੰਧਨ ਤੋੜ ਕੇ ਉਹ ਨਿਰਵੈਰ ਹੋ ਜਾਂਦੇ ਹਨ,

ਅਨਦਿਨੁ ਪੂਜਹਿ ਗੁਰ ਕੇ ਪੈਰ ॥

Night and day, he worships the Feet of the Guru.

ਤੇ ਹਰ ਵੇਲੇ ਸਤਿਗੁਰੂ ਦੇ ਚਰਨ ਪੂਜਦੇ ਹਨ।

ਇਹ ਲੋਕ ਸੁਖੀਏ ਪਰਲੋਕ ਸੁਹੇਲੇ ॥

He is at peace in this world, and happy in the next.

ਉਹ ਮਨੁੱਖ ਇਸ ਜਨਮ ਵਿਚ ਸੁਖੀ ਹਨ, ਤੇ ਪਰਲੋਕ ਵਿਚ ਭੀ ਸੌਖੇ ਹੁੰਦੇ ਹਨ,

ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥

O Nanak, the Lord God unites him with Himself. ||4||

(ਕਿਉਂਕਿ) ਹੇ ਨਾਨਕ! ਪ੍ਰਭੂ ਨੇ ਆਪ ਉਹਨਾਂ ਨੂੰ (ਆਪਣੇ ਨਾਲ) ਮਿਲਾ ਲਿਆ ਹੈ ॥੪॥ ਆਪਹਿ = ਆਪ ਹੀ ॥੪॥