ਆਸਾ ਮਹਲਾ

Aasaa, First Mehl:

ਆਸਾ ਪਹਿਲੀ ਪਾਤਸ਼ਾਹੀ।

ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ

The unstruck melody of the sound current resounds with the vibrations of the celestial instruments.

ਹੁਣ ਮੇਰੇ ਅੰਦਰ (ਮਾਨੋ) ਘੁੰਘਰੂਆਂ ਝਾਂਜਰਾਂ ਦੀ ਛਣਕਾਰ ਦੇਣ ਵਾਲਾ (ਵਾਜਾ) ਇਕ-ਰਸ ਵੱਜ ਰਿਹਾ ਹੈ, ਅਨਹਦੁ = ਇਕ-ਰਸ, ਮਤਵਾਤਰ। ਵਾਜੈ = (ਵਾਜਾ) ਵੱਜਦਾ ਹੈ। ਰੁਣ ਝੁਣਕਾਰ = ਘੁੰਘਰੂਆਂ ਝਾਂਜਰਾਂ ਦੀ ਛਣ ਛਣ।

ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ

My mind, my mind is imbued with the Love of my Darling Beloved.

ਕਿਉਂ ਕਿ ਮੇਰਾ ਮਨ ਪਿਆਰੇ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਗਿਆ ਹੈ। ਰਾਤਾ = ਰੱਤਾ ਹੋਇਆ, ਮਸਤ।

ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ

Night and day, my detached mind remains absorbed in the Lord, and I obtain my home in the profound trance of the celestial void.

ਮੇਰਾ ਮਨ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਮਤਵਾਲਾ ਰਹਿੰਦਾ ਹੈ, ਮਸਤ ਰਹਿੰਦਾ ਹੈ, ਮੈਂ ਹੁਣ ਅਜੇਹੇ ਉੱਚੇ ਮੰਡਲ ਵਿਚ ਟਿਕਾਣਾ ਲੱਭ ਲਿਆ ਹੈ ਜਿਥੇ ਕੋਈ ਮਾਇਕ ਫੁਰਨਾ ਨਹੀਂ ਉਠਦਾ। ਅਨਦਿਨੁ = ਹਰ ਰੋਜ਼। ਬੈਰਾਗੀ = ਵੈਰਾਗਵਾਨ, ਪ੍ਰੇਮੀ, ਮਤਵਾਲਾ। ਮੰਡਲਿ = ਮੰਡਲ ਵਿਚ। ਸੁੰਨ ਮੰਡਲਿ = ਉਸ ਮੰਡਲ ਵਿਚ ਜਿਥੇ (ਮਾਇਕ ਫੁਰਨਿਆਂ ਵਲੋਂ) ਸੁੰਞ ਹੈ। ਘਰੁ = ਟਿਕਾਣਾ।

ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ

The True Guru has revealed to me the Primal Lord, the Infinite, my Beloved, the Unseen.

ਸਤਿਗੁਰੂ ਨੇ ਮੈਨੂੰ ਉਹ ਅਦ੍ਰਿਸ਼ਟ ਪ੍ਰਭੂ ਵਿਖਾ ਦਿੱਤਾ ਹੈ ਜੋ ਸਭ ਦਾ ਮੁੱਢ ਹੈ ਜੋ ਸਭ ਵਿਚ ਵਿਆਪਕ ਹੈ ਜੋ ਸਭ ਦਾ ਪਿਆਰਾ ਹੈ ਤੇ ਜਿਸ ਤੋਂ ਪਰੇ ਹੋਰ ਕੋਈ ਹਸਤੀ ਨਹੀਂ। ਅਪਰੰਪਰੁ = ਪਰੇ ਤੋਂ ਪਰੇ, ਜਿਸ ਤੋਂ ਪਰੇ ਹੋਰ ਕੋਈ ਨਹੀਂ। ਸਤਿਗੁਰਿ = ਸਤਿਗੁਰ ਨੇ। ਅਲਖੁ = ਅਦ੍ਰਿਸ਼ਟ ਪ੍ਰਭੂ।

ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ

The Lord's posture and His seat are permanent; my mind is absorbed in reflective contemplation upon Him.

ਮੇਰਾ ਮਨ ਗੁਰੂ ਦੇ ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ ਉਸ ਨਾਰਾਇਣ ਵਿਚ ਮਸਤ ਰਹਿੰਦਾ ਹੈ ਜੋ ਆਪਣੇ ਆਸਣ ਉਤੇ ਆਪਣੇ ਤਖ਼ਤ ਉਤੇ ਸਦਾ ਅਡੋਲ ਰਹਿੰਦਾ ਹੈ। ਆਸਣਿ = ਆਸਣ ਉਤੇ। ਬੈਸਣਿ = ਬੈਠਣ ਵਾਲੇ ਥਾਂ ਉਤੇ। ਥਿਰ = ਸਦਾ ਵਾਸਤੇ ਕਾਇਮ। ਤਿਤੁ = ਉਸ (ਪ੍ਰਭੂ) ਵਿਚ। ਵੀਚਾਰੇ = (ਗੁਰੂ ਦੇ ਸ਼ਬਦ ਦੀ) ਵਿਚਾਰ ਨਾਲ।

ਨਾਨਕ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥੧॥

O Nanak, the detached ones are imbued with His Name, the unstruck melody, and the celestial vibrations. ||1||

ਹੇ ਨਾਨਕ! ਜਿਨ੍ਹਾਂ ਬੰਦਿਆਂ ਦੇ ਮਨ ਪ੍ਰਭੂ ਦਾ ਨਾਮ ਵਿੱਚ ਰੰਗੇ ਜਾਂਦੇ ਹਨ (ਪ੍ਰਭੂ-ਨਾਮ ਦੇ) ਮਤਵਾਲੇ ਹੋ ਜਾਂਦੇ ਹਨ, ਉਹਨਾਂ ਦੇ ਅੰਦਰ, (ਮਾਨੋ) ਝਾਂਜਰਾਂ ਘੁੰਘਰੂਆਂ ਦੀ ਛਣਕਾਰ ਦੇਣ ਵਾਲਾ (ਵਾਜਾ) ਇਕ-ਰਸ ਵੱਜਦਾ ਹੈ ॥੧॥ ਨਾਮਿ = ਨਾਮ ਵਿਚ ॥੧॥

ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ

Tell me, how can I reach that unreachable, that unreachable city?

(ਹੇ ਸਹੇਲੀਏ!) ਦੱਸ, ਉਸ ਅਪਹੁੰਚ ਪਰਮਾਤਮਾ ਦੇ ਸ਼ਹਰ ਵਿਚ ਕਿਸ ਤਰੀਕੇ ਨਾਲ ਜਾਈਦਾ ਹੈ। ਤਿਤੁ = ਉਸ ਵਿਚ। ਅਗਮਪੁਰੇ = ਅਪਹੁੰਚ ਨਗਰ ਵਿਚ। ਕਹੁ = ਦੱਸੋ। ਕਿਤੁ ਬਿਧਿ = ਕਿਸ ਤਰੀਕੇ ਨਾਲ।

ਸਚੁ ਸੰਜਮੋ ਸਾਰਿ ਗੁਣਾ ਗੁਰਸਬਦੁ ਕਮਾਈਐ ਰਾਮ

By practicing truthfulness and self-restraint, by contemplating His Glorious Virtues, and living the Word of the Guru's Shabad.

(ਸਹੇਲੀ ਉੱਤਰ ਦੇਂਦੀ ਹੈ-ਹੇ ਭੈਣ!) ਸਦਾ-ਥਿਰ ਪ੍ਰਭੂ ਦਾ ਨਾਮ ਸਿਮਰ ਕੇ, (ਸਿਮਰਨ ਦੀ ਬਰਕਤਿ ਨਾਲ) ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕ ਕੇ, ਪ੍ਰਭੂ ਦੇ ਗੁਣ (ਹਿਰਦੇ ਵਿਚ) ਸੰਭਾਲ ਕੇ ਸਤਿਗੁਰੂ ਦਾ ਸ਼ਬਦ ਕਮਾਣਾ ਚਾਹੀਦਾ ਹੈ। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ (ਸਿਮਰ ਕੇ)। ਸੰਜਮੋ = ਇੰਦ੍ਰਿਆਂ ਨੂੰ (ਸਿਮਰਨ ਦੀ ਰਾਹੀਂ) ਵਿਕਾਰਾਂ ਵਲੋਂ ਹਟਾ ਕੇ। ਸਾਰਿ = ਸੰਭਾਲ ਕੇ।

ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ ਗੁਣੀ ਨਿਧਾਨਾ

Practicing the True Word of the Shabad, one comes to the home of his own inner being, and obtains the treasure of virtue.

ਸਦਾ-ਥਿਰ ਪ੍ਰਭੂ ਨਾਲ ਮਿਲਾਣ ਵਾਲਾ ਗੁਰ-ਸ਼ਬਦ ਕਮਾਇਆਂ ਆਪਣੇ ਘਰ ਵਿਚ (ਸ੍ਵੈ-ਸਰੂਪ ਵਿਚ) ਅੱਪੜ ਜਾਈਦਾ ਹੈ, ਤੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਲੱਭ ਲਈਦਾ ਹੈ। ਨਿਜ ਘਰਿ = ਆਪਣੇ ਘਰ ਵਿਚ। ਗੁਣੀ ਨਿਧਾਨਾ = ਗੁਣਾਂ ਦਾ ਖ਼ਜ਼ਾਨਾ ਪਰਮਾਤਮਾ।

ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ

He has no stems, roots, leaves or branches, but He is the Supreme Lord over the heads of all.

ਉਸ ਪ੍ਰਭੂ ਦਾ ਆਸਰਾ ਲੈ ਕੇ ਉਸ ਦੀਆਂ ਟਹਣੀਆਂ ਡਾਲੀਆਂ ਜੜ੍ਹ ਪੱਤਰ (ਆਦਿਕ, ਭਾਵ, ਉਸ ਦੇ ਰਚੇ ਜਗਤ) ਦਾ ਆਸਰਾ ਲੈਣ ਦੀ ਲੋੜ ਨਹੀਂ ਪੈਂਦੀ (ਕਿਉਂਕਿ) ਉਹ ਪਰਮਾਤਮਾ ਸਭਨਾਂ ਦੇ ਸਿਰ ਉਤੇ ਪਰਧਾਨ ਹੈ। ਤਿਤੁ = ਉਸ (ਪ੍ਰਭੂ-ਰੁੱਖ) ਵਿਚ ਟਿਕ ਕੇ, ਉਸ ਪ੍ਰਭੂ-ਰੁੱਖ ਦਾ ਆਸਰਾ ਲੈ ਕੇ। ਸਿਰਿ = ਸਿਰ ਉਤੇ।

ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹਠਿ ਨਿਗ੍ਰਹਿ ਨਹੀ ਪਾਈਐ

Practicing intensive meditation, chanting and self-discipline, people have grown weary; stubbornly practicing these rituals, they still have not found Him.

ਇਹ ਲੁਕਾਈ ਜਪ ਕਰ ਕੇ ਤਪ ਸਾਧ ਕੇ ਇੰਦ੍ਰਿਆਂ ਨੂੰ ਰੋਕਣ ਦਾ ਜਤਨ ਕਰ ਕੇ ਹਾਰ ਗਈ ਹੈ, (ਇਸ ਕਿਸਮ ਦੇ) ਹਠ ਨਾਲ ਇੰਦ੍ਰਿਆਂ ਨੂੰ ਵੱਸ ਕਰਨ ਦੇ ਜਤਨ ਨਾਲ ਪਰਮਾਤਮਾ ਨਹੀਂ ਮਿਲਦਾ। ਹਠਿ = ਹਠ ਨਾਲ। ਨਿਗ੍ਰਹਿ = ਇੰਦ੍ਰੇ ਰੋਕਣ ਨਾਲ।

ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥੨॥

O Nanak, through spiritual wisdom, the Lord, the Life of the world, is met; the True Guru imparts this understanding. ||2||

ਹੇ ਨਾਨਕ! ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਜਗਤ ਦੇ ਆਸਰੇ ਪ੍ਰਭੂ ਨੂੰ ਮਿਲ ਪੈਂਦੇ ਹਨ ਜਿਨ੍ਹਾਂ ਨੂੰ ਸਤਿਗੁਰੂ ਦੀ (ਦਿੱਤੀ) ਮਤਿ ਨੇ (ਸਹੀ ਜੀਵਨ-ਰਾਹ) ਸਮਝਾ ਦਿੱਤਾ ਹੈ ॥੨॥ ਸਹਜਿ = ਆਤਮਕ ਅਡੋਲਤਾ ਵਿਚ (ਟਿਕਿਆਂ)। ਜਗਜੀਵਨ = ਜਗਤ ਦਾ ਆਸਰਾ ਪ੍ਰਭੂ ਜੀ। ਬੂਝ = ਸੂਝ, ਸਮਝ ॥੨॥

ਗੁਰੁ ਸਾਗਰੋ ਰਤਨਾਗਰੁ ਤਿਤੁ ਰਤਨ ਘਣੇਰੇ ਰਾਮ

The Guru is the ocean, the mountain of jewels, overflowing with jewels.

ਗੁਰੂ (ਇਕ) ਸਮੁੰਦਰ ਹੈ, ਗੁਰੂ ਰਤਨਾਂ ਦੀ ਖਾਣ ਹੈ, ਉਸ ਵਿਚ (ਸੁਚੱਜੀ ਜੀਵਨ-ਸਿੱਖਿਆ ਦੇ), ਅਨੇਕਾਂ ਰਤਨ ਹਨ। ਸਾਗਰੋ = ਸਮੁੰਦਰ। ਰਤਨਾਗਰੁ = {ਰਤਨ-ਆਕਰ} ਰਤਨਾਂ ਦੀ ਖਾਣ। ਤਿਤੁ = ਉਸ (ਸਾਗਰ) ਵਿਚ। ਘਣੇਰੇ = ਬਹੁਤ।

ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ

Take your bath in the seven seas, O my mind, and become pure.

(ਹੇ ਸਹੇਲੀਏ! ਉਸ ਵਿਚ) ਪੰਜੇ ਗਿਆਨ-ਇੰਦ੍ਰਿਆਂ ਮਨ ਤੇ ਬੁੱਧੀ ਸਮੇਤ ਇਸ਼ਨਾਨ ਕਰ, ਤੇਰਾ ਮਨ ਪਵਿਤ੍ਰ ਹੋ ਜਾਇਗਾ। ਮਜਨੋ = ਇਸ਼ਨਾਨ। ਸਪਤ ਸਰੇ = ਪੰਜ ਗਿਆਨ-ਇੰਦ੍ਰੇ, ਮਨ ਤੇ ਬੁੱਧੀ।

ਨਿਰਮਲ ਜਲਿ ਨੑਾਏ ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ

One bathes in the water of purity when it is pleasing to God, and obtains the five virtues by reflective meditation.

ਜੀਵ (ਗੁਰ-ਸ਼ਬਦ ਰੂਪ) ਪਵਿਤ੍ਰ ਜਲ ਵਿਚ ਤਦੋਂ ਹੀ ਇਸ਼ਨਾਨ ਕਰ ਸਕਦਾ ਹੈ ਜਦੋਂ ਪ੍ਰਭੂ ਨੂੰ ਚੰਗਾ ਲੱਗਦਾ ਹੈ, (ਗੁਰੂ ਦੇ ਸ਼ਬਦ ਦੀ) ਵਿਚਾਰ ਦੀ ਬਰਕਤਿ ਨਾਲ ਇਸ ਨੂੰ (ਸਤ, ਸੰਤੋਖ, ਦਇਆ, ਧਰਮ ਤੇ ਧੀਰਜ) ਪੰਜੇ ਹੀ ਪ੍ਰਾਪਤ ਹੋ ਜਾਂਦੇ ਹਨ, ਜਲਿ = ਜਲ ਵਿਚ। ਨ੍ਹ੍ਹਾਏ = ਇਸ਼ਨਾਨ ਕਰਦਾ ਹੈ। ਜਾ = ਜਦੋਂ। ਪ੍ਰਭੂ ਭਾਏ = ਪ੍ਰਭੂ ਨੂੰ ਪਸੰਦ ਆਉਂਦਾ ਹੈ। ਪੰਚ = ਸਤ, ਸੰਤੋਖ, ਦਇਆ, ਧਰਮ, ਧੀਰਜ (ਇਹ ਪੰਜੇ)। ਵੀਚਾਰੇ = ਗੁਰ-ਸ਼ਬਦ ਦੀ ਵਿਚਾਰ ਨਾਲ।

ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ

Renouncing sexual desire, anger, deceit and corruption, he enshrines the True Name in his heart.

ਅਤੇ ਕਾਮ ਕ੍ਰੋਧ ਖੋਟ (ਮਾਇਆ ਦਾ ਮੋਹ ਆਦਿਕ) ਤਿਆਗ ਕੇ ਜੀਵ ਸਦਾ-ਥਿਰ ਪ੍ਰਭੂ-ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ। ਬਿਖਿਆ = ਮਾਇਆ। ਤਜਿ = ਤਿਆਗ ਕੇ। ਉਰਿ = ਹਿਰਦੇ ਵਿਚ।

ਹਉਮੈ ਲੋਭ ਲਹਰਿ ਲਬ ਥਾਕੇ ਪਾਏ ਦੀਨ ਦਇਆਲਾ

When the waves of ego, greed and avarice subside, he finds the Lord Master, Merciful to the meek.

ਜੇਹੜਾ ਮਨੁੱਖ ਦੀਨਾਂ ਤੇ ਦਇਆ ਕਰਨ ਵਾਲੇ ਪਰਮਾਤਮਾ ਨੂੰ ਪ੍ਰਾਪਤ ਕਰ ਲੈਂਦਾ ਹੈ, ਉਸ ਦੇ ਅੰਦਰੋਂ ਹਉਮੈ, ਲੋਭ ਦੀ ਲਹਰ, ਤੇ ਲੱਬ (ਆਦਿਕ) ਮੁੱਕ ਜਾਂਦੇ ਹਨ।

ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ ॥੩॥

O Nanak, there is no place of pilgrimage comparable to the Guru; the True Guru is the Lord of the world. ||3||

ਹੇ ਨਾਨਕ! ਗੁਰੂ ਸਦਾ-ਥਿਰ ਪ੍ਰਭੂ ਗੋਪਾਲ ਦਾ ਰੂਪ ਹੈ, ਗੁਰੂ ਵਰਗਾ ਹੋਰ ਕੋਈ ਤੀਰਥ ਨਹੀਂ ਹੈ ॥੩॥ ਸਮਾਨਿ = ਵਰਗਾ, ਬਰਾਬਰ ਦਾ ॥੩॥

ਹਉ ਬਨੁ ਬਨੋ ਦੇਖਿ ਰਹੀ ਤ੍ਰਿਣੁ ਦੇਖਿ ਸਬਾਇਆ ਰਾਮ

I have searched the jungles and forests, and looked upon all the fields.

ਹੇ ਪ੍ਰਭੂ! ਮੈਂ ਹਰੇਕ ਜੰਗਲ ਵੇਖ ਚੁਕੀ ਹਾਂ, ਸਾਰੀ ਬਨਸਪਤੀ ਨੂੰ ਤੱਕ ਚੁਕੀ ਹਾਂ, ਬਨੁ ਬਨੋ = ਹਰੇਕ ਜੰਗਲ। ਦੇਖਿ ਰਹੀ = ਵੇਖ ਚੁਕੀ ਹਾਂ। ਤ੍ਰਿਣੁ = ਘਾਹ, ਬਨਸਪਤੀ। ਸਬਾਇਆ = ਸਾਰੀ।

ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ

You created the three worlds, the entire universe, everything.

(ਮੈਨੂੰ ਯਕੀਨ ਆ ਗਿਆ ਹੈ ਕਿ) ਇਹ ਸਾਰਾ ਜਗਤ ਤੂੰ ਹੀ ਪੈਦਾ ਕੀਤਾ ਹੈ, ਇਹ ਤਿੰਨੇ ਭਵਨ ਤੇਰੇ ਹੀ ਬਣਾਏ ਹੋਏ ਹਨ। ਤ੍ਰਿਭਵਣੋ = ਤਿੰਨਾਂ ਭਵਨਾਂ ਵਾਲਾ ਜਗਤ।

ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ

You created everything; You alone are permanent. Nothing is equal to You.

ਸਾਰਾ ਸੰਸਾਰ ਤੇਰਾ ਹੀ ਬਣਾਇਆ ਹੋਇਆ ਹੈ, (ਭਾਵੇਂ ਇਹ ਸੰਸਾਰ ਤਾਂ ਨਾਸਵੰਤ ਹੈ, ਪਰ) ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ।

ਤੂੰ ਦਾਤਾ ਸਭ ਜਾਚਿਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ

You are the Giver - all are Your beggars; without You, who should we praise?

ਸਾਰੇ ਜੀਵ ਤੇਰੇ (ਦਰ ਦੇ) ਮੰਗਤੇ ਹਨ, ਤੂੰ ਸਭ ਨੂੰ ਦਾਤਾਂ ਦੇਣ ਵਾਲਾ ਹੈਂ, ਮੈਂ ਤੇਰੇ ਬਿਨਾ ਹੋਰ ਕਿਸ ਦੀ ਸਿਫ਼ਤ-ਸਾਲਾਹ ਕਰਾਂ? ਜਾਚਿਕ = ਮੰਗਤੇ। ਸਾਲਾਹੀ = ਮੈਂ ਸਾਲਾਹਾਂ।

ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ

You bestow Your gifts, even when we do not ask for them, O Great Giver; devotion to You is a treasure over-flowing.

ਹੇ ਦਾਤਾਰ! ਤੂੰ ਤਾਂ (ਜੀਵਾਂ ਦੇ) ਮੰਗਣ ਤੋਂ ਬਿਨਾ ਹੀ ਬਖ਼ਸ਼ਸ਼ਾਂ ਕਰੀ ਜਾਂਦਾ ਹੈਂ (ਮੈਨੂੰ ਆਪਣੀ ਭਗਤੀ ਦੀ ਦਾਤ ਦੇਹ) ਭਗਤੀ ਦੀ ਦਾਤ ਨਾਲ ਤੇਰੇ ਖ਼ਜ਼ਾਨੇ ਭਰੇ ਪਏ ਹਨ। ਦੀਜੈ = ਦੇਂਦਾ ਹੈਂ। ਦਾਤੇ = ਹੇ ਦਾਤਾਰ।

ਰਾਮ ਨਾਮ ਬਿਨੁ ਮੁਕਤਿ ਹੋਈ ਨਾਨਕੁ ਕਹੈ ਵੀਚਾਰਾ ॥੪॥੨॥

Without the Lord's Name, there is no liberation; so says Nanak, the meek. ||4||2||

ਨਾਨਕ ਇਹ ਵਿਚਾਰ ਦੀ ਗੱਲ ਦੱਸਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ (ਲੱਭ ਲੋਭ ਕਾਮ ਕ੍ਰੋਧ ਆਦਿਕ ਵਿਕਾਰਾਂ ਤੋਂ) ਖ਼ਲਾਸੀ ਨਹੀਂ ਮਿਲ ਸਕਦੀ ॥੪॥੨॥ ਵੀਚਾਰਾ = ਵਿਚਾਰ ਦੀ ਗੱਲ ॥੪॥੨॥