ਬ੍ਰਹਮ ਗਿਆਨੀ ਕੈ ਏਕੈ ਰੰਗ ॥
The God-conscious being loves the One Lord alone.
ਬ੍ਰਹਮਗਿਆਨੀ ਦੇ ਹਿਰਦੇ ਵਿਚ (ਸਦਾ) ਇਕ ਅਕਾਲ ਪੁਰਖ ਦਾ ਪਿਆਰ (ਵੱਸਦਾ ਹੈ), ਏਕੈ = ਇਕ ਪ੍ਰਭੂ ਦਾ। ਰੰਗ = ਪਿਆਰ।
ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥
The God-conscious being dwells with God.
(ਤਾਹੀਏਂ) ਪ੍ਰਭੂ ਬ੍ਰਹਮਗਿਆਨੀ ਦੇ ਅੰਗ-ਸੰਗ ਰਹਿੰਦਾ ਹੈ। ਸੰਗ = ਸੰਗਿ, ਨਾਲ।
ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥
The God-conscious being takes the Naam as his Support.
ਬ੍ਰਹਮਗਿਆਨੀ ਦੇ ਮਨ ਵਿਚ (ਪ੍ਰਭੂ ਦਾ) ਨਾਮ (ਹੀ) ਟੇਕ ਹੈ, ਅਧਾਰੁ = ਆਸਰਾ।
ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥
The God-conscious being has the Naam as his Family.
ਅਤੇ ਨਾਮ ਹੀ ਉਸ ਦਾ ਪਰਵਾਰ ਹੈ।
ਬ੍ਰਹਮ ਗਿਆਨੀ ਸਦਾ ਸਦ ਜਾਗਤ ॥
The God-conscious being is awake and aware, forever and ever.
ਬ੍ਰਹਮਗਿਆਨੀ ਸਦਾ (ਵਿਕਾਰਾਂ ਦੇ ਹਮਲੇ ਵਲੋਂ) ਸੁਚੇਤ ਰਹਿੰਦਾ ਹੈ, ਸਦ = ਸਦਾ।
ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥
The God-conscious being renounces his proud ego.
ਅਤੇ 'ਮੈਂ ਮੈਂ' ਕਰਨ ਵਾਲੀ ਮੱਤ ਛੱਡ ਦੇਂਦਾ ਹੈ। ਅਹੰਬੁਧਿ = 'ਮੈਂ ਮੈਂ' (ਆਖਣ) ਵਾਲੀ ਬੁਧਿ, ਅਹੰਕਾਰ ਵਾਲੀ ਮੱਤਿ। ਤਿਆਗਤ = ਛੱਡ ਦੇਂਦਾ ਹੈ।
ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥
In the mind of the God-conscious being, there is supreme bliss.
ਬ੍ਰਹਮਗਿਆਨੀ ਦੇ ਮਨ ਵਿਚ ਉੱਚੇ ਸੁਖ ਦਾ ਮਾਲਕ ਅਕਾਲ ਪੁਰਖ ਵੱਸਦਾ ਹੈ, ਮਨਿ = ਮਨ ਵਿਚ। ਪਰਮਾਨੰਦ = ਪਰਮ ਅਨੰਦ ਵਾਲਾ ਪ੍ਰਭੂ, ਉੱਚੇ ਸੁਖ ਦਾ ਮਾਲਕ ਅਕਾਲ ਪੁਰਖ।
ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥
In the home of the God-conscious being, there is everlasting bliss.
(ਤਾਹੀਏਂ) ਉਸ ਦੇ ਹਿਰਦੇ-ਰੂਪ ਘਰ ਵਿਚ ਸਦਾ ਖ਼ੁਸ਼ੀ ਖਿੜਾਓ ਹੈ।
ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥
The God-conscious being dwells in peaceful ease.
ਬ੍ਰਹਮਗਿਆਨੀ (ਮਨੁੱਖ) ਸੁਖ ਤੇ ਸ਼ਾਂਤੀ ਵਿਚ ਟਿਕਿਆ ਰਹਿੰਦਾ ਹੈ; ਸਹਜ = ਅਡੋਲਤਾ ਦੀ ਹਾਲਤ।
ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥
O Nanak, the God-conscious being shall never perish. ||5||
(ਤੇ) ਹੇ ਨਾਨਕ! ਬ੍ਰਹਮਗਿਆਨੀ (ਦੀ ਇਸ ਉੱਚੀ ਆਤਮਕ ਅਵਸਥਾ) ਦਾ ਕਦੇ ਨਾਸ ਨਹੀਂ ਹੁੰਦਾ ॥੫॥ ਬਿਨਾਸ = ਨਾਸ, ਅਭਾਵ ॥੫॥