ਸੂਹੀ ਮਹਲਾ

Soohee, Fourth Mehl:

ਸੂਹੀ ਚੌਥੀ ਪਾਤਿਸ਼ਾਹੀ।

ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਹੋਈ

One who chants the Name of the Lord, Har, Har, while constantly practicing deception, shall never become pure of heart.

ਹੇ ਭਾਈ! (ਜੇਹੜੇ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ ਉਂਞ) ਜ਼ਬਾਨੀ ਰਾਮ ਰਾਮ ਉਚਾਰਦੇ ਹਨ, ਸਦਾ ਧੋਖਾ-ਫਰੇਬ (ਭੀ) ਕਰਦੇ ਰਹਿੰਦੇ ਹਨ, ਉਹਨਾਂ ਦਾ ਦਿਲ ਪਵਿਤ੍ਰ ਨਹੀਂ ਹੋ ਸਕਦਾ। ਕਰਹਿ = ਕਰਦੇ ਹਨ। ਹਰਿ ਹਰਿ ਕਰਹਿ = (ਜ਼ਬਾਨੀ ਜ਼ਬਾਨੀ) ਹਰਿ-ਨਾਮ ਉਚਾਰਦੇ ਹਨ। ਕਪਟੁ = ਛਲ, ਧੋਖਾ। ਕਮਾਵਹਿ = ਕਮਾਂਦੇ ਹਨ। ਸੁਧੁ = ਪਵਿਤ੍ਰ।

ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਹੋਈ ॥੧॥

He may perform all sorts of rituals, night and day, but he shall not find peace, even in dreams. ||1||

ਉਹ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਅਨੇਕਾਂ ਧਾਰਮਿਕ ਕਰਮ ਹਰ ਵੇਲੇ ਕਰਦੇ ਰਹਿੰਦੇ ਹਨ, ਪਰ ਉਹਨਾਂ ਨੂੰ ਕਦੇ ਸੁਪਨੇ ਵਿਚ ਭੀ ਆਤਮਕ ਆਨੰਦ ਨਹੀਂ ਮਿਲਦਾ ॥੧॥ ਅਨਦਿਨੁ = ਹਰ ਰੋਜ਼, ਹਰ ਵੇਲੇ {अनुदिनं}। ਕਰਮ = (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ ਧਾਰਮਿਕ) ਕੰਮ। ਸੁਪਨੈ = ਸੁਪਨੇ ਵਿਚ ਭੀ ॥੧॥

ਗਿਆਨੀ ਗੁਰ ਬਿਨੁ ਭਗਤਿ ਹੋਈ

O wise ones, without the Guru, there is no devotional worship.

ਹੇ ਗਿਆਨਵਾਨ! ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਨਹੀਂ ਹੋ ਸਕਦੀ। ਗਿਆਨੀ = ਹੇ ਗਿਆਨਵਾਨ!

ਕੋਰੈ ਰੰਗੁ ਕਦੇ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ

The untreated cloth does not take up the dye, no matter how much everyone may wish it. ||1||Pause||

(ਮਨ ਉਤੇ ਪ੍ਰਭੂ ਦੀ ਭਗਤੀ ਦਾ ਰੰਗ ਨਹੀਂ ਚੜ੍ਹ ਸਕਦਾ, ਜਿਵੇਂ) ਭਾਵੇਂ ਹਰੇਕ ਮਨੁੱਖ ਪਿਆ ਤਰਲੇ ਲਏ, ਕਦੇ ਕੋਰੇ ਕੱਪੜੇ ਉੱਤੇ ਰੰਗ ਨਹੀਂ ਚੜ੍ਹਦਾ ॥੧॥ ਰਹਾਉ ॥ ਕੋਰੈ = ਕੋਰੇ (ਕੱਪੜੇ) ਨੂੰ। ਲੋਚੈ = ਤਾਂਘ ਕਰੇ। ਸਭੁ ਕੋਈ = ਹਰੇਕ ਜੀਵ ॥੧॥ ਰਹਾਉ ॥

ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਜਾਈ

The self-willed manmukh may perform chants, meditations, austere self-discipline, fasts and devotional worship, but his sickness does not go away.

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮੰਤ੍ਰਾਂ ਦਾ) ਜਾਪ (ਧੂਣੀਆਂ ਦਾ) ਤਪਾਣਾ (ਆਦਿਕ) ਕਸ਼ਟ ਦੇਣ ਵਾਲੇ ਸਾਧਨ ਕਰਦਾ ਹੈ, ਵਰਤ ਰੱਖਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਸ ਮਨੁੱਖ ਦਾ (ਆਤਮਕ) ਰੋਗ ਦੂਰ ਨਹੀਂ ਹੁੰਦਾ। ਸੰਜਮ = ਇੰਦ੍ਰੀਆਂ ਨੂੰ ਵੱਸ ਕਰਨ ਲਈ ਸਰੀਰ ਨੂੰ ਔਖਾ ਕਰਨ ਵਾਲੇ ਸਾਧਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ।

ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥

Deep within him is the sickness of excessive egotism; in the love of duality he is ruined. ||2||

ਉਸ ਦੇ ਮਨ ਵਿਚ ਅਹੰਕਾਰ ਦਾ ਵੱਡਾ ਰੋਗ ਟਿਕਿਆ ਰਹਿੰਦਾ ਹੈ। ਉਹ ਮਾਇਆ ਦੇ ਮੋਹ ਵਿਚ ਫਸ ਕੇ ਕੁਰਾਹੇ ਪਿਆ ਰਹਿੰਦਾ ਹੈ ॥੨॥ ਅੰਤਰਿ = ਅੰਦਰ, ਮਨ ਵਿਚ। ਅਭਿਮਾਨਾ = ਅਹੰਕਾਰ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਖੁਆਈ = ਖੁੰਝਿਆ ਰਹਿੰਦਾ ਹੈ, ਕੁਰਾਹੇ ਪਿਆ ਰਹਿੰਦਾ ਹੈ ॥੨॥

ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ

Outwardly, he wears religious robes and he is very clever, but his mind wanders in the ten directions.

ਹੇ ਭਾਈ! (ਗੁਰੂ ਤੋਂ ਖੁੰਝਿਆ ਹੋਇਆ ਮਨੁੱਖ) ਲੋਕਾਂ ਨੂੰ ਵਿਖਾਣ ਵਾਸਤੇ ਧਾਰਮਿਕ ਭੇਖ ਬਣਾਂਦਾ ਹੈ, ਬਥੇਰੀ ਚੁਸਤੀ-ਚਾਲਾਕੀ ਵਿਖਾਂਦਾ ਹੈ, ਪਰ ਉਸ ਦਾ ਕੋਝਾ ਮਨ ਦਸੀਂ ਪਾਸੀਂ ਦੌੜਿਆ ਫਿਰਦਾ ਹੈ। ਮਨੂਆ = ਕੋਝਾ ਮਨ। ਦਹ ਦਿਸਿ = ਦਸੀਂ ਪਾਸੀਂ। ਧਾਵੈ = ਦੌੜਦਾ ਹੈ, ਭਟਕਦਾ ਹੈ।

ਹਉਮੈ ਬਿਆਪਿਆ ਸਬਦੁ ਚੀਨੑੈ ਫਿਰਿ ਫਿਰਿ ਜੂਨੀ ਆਵੈ ॥੩॥

Engrossed in ego, he does not remember the Word of the Shabad; over and over again, he is reincarnated. ||3||

ਹਉਮੈ-ਅਹੰਕਾਰ ਵਿਚ ਫਸਿਆ ਹੋਇਆ ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦਾ, ਉਹ ਮੁੜ ਮੁੜ ਜੂਨਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੩॥ ਬਿਆਪਿਆ = ਫਸਿਆ ਹੋਇਆ। ਚੀਨ੍ਹ੍ਹੈ = ਪਛਾਣਦਾ, ਸਾਂਝ ਪਾਂਦਾ ॥੩॥

ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ

O Nanak, that mortal who is blessed with the Lord's Glance of Grace, understands Him; that humble servant meditates on the Naam, the Name of the Lord.

ਹੇ ਨਾਨਕ! (ਆਖ-ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਹ (ਆਤਮਕ ਜੀਵਨ ਦੇ ਰਸਤੇ ਨੂੰ) ਸਮਝ ਲੈਂਦਾ ਹੈ, ਉਹ ਮਨੁੱਖ (ਸਦਾ) ਪਰਮਾਤਮਾ ਦਾ ਨਾਮ ਸਿਮਰਦਾ ਹੈ, ਨਾਨਕ = ਹੇ ਨਾਨਕ! ਨਦਰਿ = ਮੇਹਰ ਦੀ ਨਿਗਾਹ। ਬੂਝੈ = ਸਮਝਦਾ ਹੈ।

ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥

By Guru's Grace, he understands the One Lord, and is absorbed into the One Lord. ||4||4||

ਗੁਰੂ ਦੀ ਕਿਰਪਾ ਨਾਲ ਉਹ ਇਕ ਪਰਮਾਤਮਾ ਨਾਲ ਹੀ ਸਾਂਝ ਬਣਾਈ ਰੱਖਦਾ ਹੈ, ਉਹ ਇਕ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ ॥੪॥੪॥ ਪਰਸਾਦੀ = ਕਿਰਪਾ ਨਾਲ, ਪਰਸਾਦਿ। ਏਕੋ ਬੂਝੈ = ਇਕ ਪਰਮਾਤਮਾ ਨਾਲ ਹੀ ਸਾਂਝ ਪਾਂਦਾ ਹੈ। ਏਕਸੁ ਮਾਹਿ = ਇਕ ਪਰਮਾਤਮਾ ਵਿਚ ਹੀ ॥੪॥੪॥